23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਤੀਜੇ ਦਿਨ ਵੀ ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ ਮੁਲਾਜ਼ਮਾਂ ਦੀ ਹੜਤਾਲ ਜਾਰੀ

ਫ਼ਿਰੋਜ਼ਪੁਰ, 23 ਅਕਤੂਬਰ (ਗੁਰਿੰਦਰ ਸਿੰਘ)- ਪੰਜਾਬ ਰੋਡਵੇਜ਼, ਪਨਬੱਸ ਤੇ ਪੀ. ਆਰ.

Ad Position 21
No active advertisement
ਅਜੀਤ ਡੈਸਕ 24-10-2026
ਫ਼ਿਰੋਜ਼ਪੁਰ, 23 ਅਕਤੂਬਰ (ਗੁਰਿੰਦਰ ਸਿੰਘ)- ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ ਦੇ ਕੰਟਰੈਕਟ ਮੁਲਾਜ਼ਮਾਂ ਵਲੋਂ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦੀ ਪੂਰਤੀ ਲਈ ਸ਼ੁਰੂ ਕੀਤੀ ਅਣਮਿੱਥੇ ਸਮੇਂ ਦੀ ਹੜਤਾਲ ਅੱਜ ਤੀਜੇ ਦਿਨ ਵੀ ਜਾਰੀ ਰਹੀ। ਤਿੰਨ ਦਿਨਾਂ ਤੋਂ ਲਗਾਤਾਰ ਸਰਕਾਰੀ ਬੱਸਾਂ ਰੂਟਾਂ ’ਤੇ ਨਾ ਚੱਲਣ ਕਾਰਨ ਰੋਜ਼ਾਨਾ ਸਫ਼ਰ ਕਰਨ ਵਾਲਿਆਂ, ਵਿਦਿਆਰਥੀਆਂ, ਨੌਕਰੀ ਪੇਸ਼ਾ ਮੁਲਾਜ਼ਮਾਂ ਖਾਸ ਕਰ ਮਹਿਲਾਵਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਧਰ ਦੋ ਦਿਨ ਪਹਿਲਾਂ ਸਰਕਾਰ ਨਾਲ ਮੰਗਾਂ ਸਬੰਧੀ ਗੱਲਬਾਤ ਬੇਸਿੱਟਾ ਰਹਿਣ ਤੋਂ ਬਾਅਦ ਸੂਬੇ ਦੇ ਸਮੂਹ ਡੀਪੂਆਂ ਦੇ ਮੁਲਾਜ਼ਮਾਂ ਨੇ ਅੱਜ ਦਿੱਤੇ ਸੱਦੇ ਅਨੁਸਾਰ ਵਿਧਾਨ ਸਭਾ ਵੱਲ ਰੋਸ ਮਾਰਚ ਵਿਚ ਸ਼ਾਮਲ ਹੋਣ ਲਈ ਚੰਡੀਗੜ੍ਹ ਰਵਾਨਾ ਹੋਏ। ਜਾਣਕਾਰੀ ਅਨੁਸਾਰ ਖ਼ਬਰ ਲਿਖੇ ਜਾਣ ਤੱਕ ਚੰਡੀਗੜ੍ਹ ਪੁਲਿਸ ਵਲੋਂ ਰੋਡਵੇਜ਼ ਮੁਲਾਜ਼ਮਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਲਗਾਏ ਬੈਰੀਕੇਡਾਂ ਅੱਗੇ ਧਰਨਾ ਜਾਰੀ ਸੀ। ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ 21 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਤੇ ਸਕੱਤਰ ਟਰਾਂਸਪੋਰਟ ਨਾਲ ਹੋਈ ਮੀਟਿੰਗ ਵਿਚ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਕੋਈ ਠੋਸ ਫ਼ੈਸਲਾ ਨਹੀਂ ਹੋ ਸਕਿਆ ਸੀ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਮੰਗਾਂ ਲਾਗੂ ਕਰਨ ਸਬੰਧੀ ਲਿਖਤੀ ਭਰੋਸਾ ਨਾ ਦਿੱਤੇ ਜਾਣ ਕਾਰਨ ਮੁਲਾਜ਼ਮਾਂ ਨੂੰ ਆਪਣਾ ਸੰਘਰਸ਼ ਜਾਰੀ ਰੱਖਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਤੁਰੰਤ ਨੋਟੀਫਿਕੇਸ਼ਨ ਜਾਰੀ ਕਰਕੇ ਮਸਲੇ ਦਾ ਹੱਲ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗਾਂ ਪ੍ਰਤੀ ਗੰਭੀਰਤਾ ਨਾ ਦਿਖਾਈ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਦੇ ਪ੍ਰਗਟ ਉਤਸਵ ਸੰਬੰਧੀ ਸਮਾਗਮ 26 ਨੂੰ ਅਗਲੀ ਖ਼ਬਰ ਇੰਸਪੈਕਟਰ ਖੋਸਲਾ ਦੀ ਅਗਵਾਈ ਵਿਚ ਫੂਡ ਸੇਫ਼ਟੀ ਵਿਭਾਗ ਦੀ ਟੀਮ ਵਲੋਂ ਇੰਟਰਨੈਸ਼ਨਲ ਹੋਟਲ ਦੀ ਚੈਕਿੰਗ
Ad Position 24