23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਸੜਕ ਹਾਦਸੇ ਨੇ ਖੋਹੀ ਮੁੱਦਕੀ ਦੇ ਦੋ ਘਰਾਂ ਦੀ ਖ਼ੁਸ਼ੀ, ਦੋ ਨੌਜਵਾਨਾਂ ਦੀ ਮੌਤ, ਤੀਜਾ ਗੰਭੀਰ ਜ਼ਖ਼ਮੀ ਕਿਸ਼ਤਾਂ ਉਤਾਰ ਕੇ ਫ਼ਰੀਦਕੋਟ ਤੋਂ ਵਾਪਸ ਆ ਰਹੇ ਸਨ ਤਿੰਨੇ ਨੌਜਵਾਨ

ਮੁੱਦਕੀ, 23 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਬੀਤੀ ਸ਼ਾਮ ਪਿੰਡ ਟਹਿਣਾ ਵਿਖੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਮੁੱਦਕੀ ਦੇ ਦੋ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ਤੀਜਾ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਇਸ ਹਾਦਸੇ ਦੀ ਖ਼ਬਰ ਮਿਲਦਿਆਂ ਹੀ ਮੁੱਦਕੀ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ।

Ad Position 21
No active advertisement
ਮ੍ਰਿਤਕ ਦਲੇਰ ਸਿੰਘ ਤੇ ਲਵਪ੍ਰੀਤ ਸਿੰਘ ਦੀਆਂ ਫਾਈਲ ਤਸਵੀਰਾਂ 24-10-2026
ਮੁੱਦਕੀ, 23 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਬੀਤੀ ਸ਼ਾਮ ਪਿੰਡ ਟਹਿਣਾ ਵਿਖੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਮੁੱਦਕੀ ਦੇ ਦੋ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ਤੀਜਾ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਇਸ ਹਾਦਸੇ ਦੀ ਖ਼ਬਰ ਮਿਲਦਿਆਂ ਹੀ ਮੁੱਦਕੀ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਜਾਣਕਾਰੀ ਅਨੁਸਾਰ ਮੁੱਦਕੀ ਦੇ ਤਿੰਨ ਨੌਜਵਾਨ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਫ਼ਰੀਦਕੋਟ ਵਿਖੇ ਕਿਸ਼ਤਾਂ ਉਤਾਰਨ ਤੋਂ ਬਾਅਦ ਵਾਪਸ ਆਪਣੇ ਘਰ ਆ ਰਹੇ ਸਨ। ਜਦੋਂ ਉਹ ਪਿੰਡ ਟਹਿਣਾ ਨੇੜੇ ਪਹੁੰਚੇ ਤਾਂ ਉਨ੍ਹਾਂ ਦੇ ਮੋਟਰਸਾਈਕਲ ਦੀ ਕੰਬਾਈਨ ਨਾਲ ਜ਼ੋਰਦਾਰ ਟੱਕਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਕੰਬਾਈਨ ਚਾਲਕ ਵਲੋਂ ਕੰਬਾਈਨ ਨੂੰ ਮੁੱਖ ਸੜਕ ’ਤੇ ਚੜ੍ਹਾਇਆ ਜਾ ਰਿਹਾ ਸੀ ਜਿਸ ਦੌਰਾਨ ਇਹ ਹਾਦਸਾ ਵਾਪਰਿਆ। ਟੱਕਰ ਇੰਨੀ ਭਿਆਨਕ ਸੀ ਕਿ ਦੋ ਨੌਜਵਾਨਾਂ ਦੀ ਜਾਨ ਚਲੀ ਗਈ ਜਦਕਿ ਤੀਜਾ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਮ੍ਰਿਤਕ ਨੌਜਵਾਨਾਂ ਦੀ ਪਛਾਣ ਦਲੇਰ ਸਿੰਘ (22 ਸਾਲ) ਅਤੇ ਲਵਪ੍ਰੀਤ ਸਿੰਘ (20 ਸਾਲ) ਵਜੋਂ ਹੋਈ ਹੈ ਜਦਕਿ ਜ਼ਖ਼ਮੀ ਨੌਜਵਾਨ ਦੀ ਪਛਾਣ ਪ੍ਰਿੰਸ ਸਿੰਘ ਵਜੋਂ ਦੱਸੀ ਜਾ ਰਹੀ ਹੈ। ਤਿੰਨੇ ਨੌਜਵਾਨ ਮੁੱਦਕੀ ਦੇ ਲੋਹਾਮ ਰੋਡ ਸਥਿਤ ਵਾਰਡ ਨੰਬਰ 1 ਦੇ ਵਸਨੀਕ ਸਨ ਤੇ ਗਰੀਬ ਪਰਿਵਾਰਾਂ ਨਾਲ ਸਬੰਧ ਰੱਖਦੇ ਸਨ। ਇਸ ਮੰਦਭਾਗੀ ਘਟਨਾ ਨੇ ਦੋ ਪਰਿਵਾਰਾਂ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਹੁੰਚਾਇਆ ਹੈ। ਜਵਾਨ ਉਮਰ ਵਿਚ ਦੋ ਨੌਜਵਾਨਾਂ ਦੀ ਮੌਤ ਕਾਰਨ ਪਰਿਵਾਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ ਤੇ ਪੂਰੇ ਇਲਾਕੇ ਵਿਚ ਮਾਤਮ ਛਾਇਆ ਹੋਇਆ ਹੈ। ਇਲਾਕੇ ਦੇ ਸਮਾਜ ਸੇਵੀ ਸੰਸਥਾਵਾਂ ਅਤੇ ਹੋਰ ਸ਼ਖ਼ਸੀਅਤਾਂ ਵਲੋਂ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਇਨ੍ਹਾਂ ਗਰੀਬ ਪਰਿਵਾਰਾਂ ਦੀ ਆਰਥਿਕ ਮਾਲੀ ਸਹਾਇਤਾ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ-ਆਰਿਫ਼ ਕੇ ਸੜਕ ’ਤੇ ਬਸਤੀ ਆਹਮੇ ਵਾਲੀ ਨੇੜੇ ਨਿਰਮਾਣ ਅਧੀਨ ਪੁਲ ’ਤੇ ਵਾਪਰਿਆ ਹਾਦਸਾ ਖੇਤਾਂ ’ਚ ਡਿੱਗੀ ਕਬੱਡੀ... ਅਗਲੀ ਖ਼ਬਰ ਮੁੱਖ ਚੋਣ ਕਮਿਸ਼ਨਰ ਨੂੰ ਬਰਖ਼ਾਸਤ ਤੇ ਐੱਸ.ਆਈ.ਆਰ. ਦੀ ਪ੍ਰਕਿਰਿਆ ਬੰਦ ਕਰਨ ਦੀ ਮੰਗ ਨੂੰ ਲੈ ਕੇ ਐੱਸ.ਕੇ.ਐੱਮ ਵਲੋਂ ਰੋਸ ਪ੍...
Ad Position 24