25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਖਰੀਦ, ਲਿਫਟਿੰਗ ਤੇ ਅਦਾਇਗੀ ਦਾ ਕੰਮ ਨਿਰੰਤਰ ਜਾਰੀ- ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ, 24 ਅਕਤੂਬਰ (ਸੁਖਵਿੰਦਰ ਸਿੰਘ)-ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਦੀਆ ਮੰਡੀਆ ਵਿਚ ਝੋਨੇ ਦੀ ਖਰੀਦ, ਲਿਫਟਿੰਗ ਤੇ ਅਦਾਇਗੀ ਦਾ ਕੰਮ ਨਿਰੰਤਰ ਜਾਰੀ ਹੈ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕੁਲ 509178 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਤੇ ਵੱਖ - ਵੱਖ ਸਰਕਾਰੀ ਖਰੀਦ ਏਜੰਸੀਆਂ ਵਲੋਂ 501642 ਮੀਟ੍ਰਿਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ।

Ad Position 21
No active advertisement
ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ 25-10-2026
ਫ਼ਿਰੋਜ਼ਪੁਰ, 24 ਅਕਤੂਬਰ (ਸੁਖਵਿੰਦਰ ਸਿੰਘ)-ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਦੀਆ ਮੰਡੀਆ ਵਿਚ ਝੋਨੇ ਦੀ ਖਰੀਦ, ਲਿਫਟਿੰਗ ਤੇ ਅਦਾਇਗੀ ਦਾ ਕੰਮ ਨਿਰੰਤਰ ਜਾਰੀ ਹੈ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕੁਲ 509178 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਤੇ ਵੱਖ - ਵੱਖ ਸਰਕਾਰੀ ਖਰੀਦ ਏਜੰਸੀਆਂ ਵਲੋਂ 501642 ਮੀਟ੍ਰਿਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਲਿਫਟਿੰਗ ਦੇ ਕੰਮ ਵਿਚ ਵੀ ਤੇਜ਼ੀ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਵਲੋਂ ਲਿਆਂਦੀ ਫਸਲ ਦੀ ਖਰੀਦ ਬਦਲੇ ਉਨ੍ਹਾਂ ਨੂੰ ਕਰੀਬ 1017.36 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਹੋਈ ਖਰੀਦ ਦੇ ਅੰਕੜਿਆਂ ਮੁਤਾਬਕ ਵੱਖ-ਵੱਖ ਏਜੰਸੀਆਂ ਜਿੰਨ੍ਹਾਂ ਵਿਚ ਪਨਗ੍ਰੇਨ ਨੇ 1,82,085 ਮੀਟ੍ਰਿਕ ਟਨ, ਮਾਰਕਫੈਡ ਨੇ 1,22,887 ਮੀਟ੍ਰਿਕ ਟਨ, ਪਨਸਪ ਨੇ 1,28,286 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਗੋਦਾਮ ਨਿਗਮ ਨੇ 62,303 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਨੇ 6,081 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਖ਼ਰੀਦ ਕੀਤੇ ਝੋਨੇ ਵਿੱਚੋਂ 2,64,217 ਮੀਟਰਕ ਟਨ ਝੋਨੇ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ ਅਤੇ ਲਿਫਟਿੰਗ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਕਿਉਂਕਿ ਅਜਿਹਾ ਕਰਨ ਨਾਲ ਜਿੱਥੇ ਵਾਤਾਵਰਣ ਪ੍ਰਦੂਸਿ਼ਤ ਹੁੰਦਾ ਹੈ ਉਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ।
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਪੁਲਿਸ ਨੇ ਕਾਸੋ ਆਪ੍ਰੇਸ਼ਨ ਤਹਿਤ ਜ਼ਿਲ੍ਹੇ ਭਰ ’ਚ ਚਲਾਈ ਤਲਾਸ਼ੀ ਮੁਹਿੰਮ ਐੱਸ.ਐੱਸ.ਪੀ. ਭੁਪਿੰਦਰ ਸਿੰਘ ਸਿੱਧੂ ਨ... ਅਗਲੀ ਖ਼ਬਰ ਪੂਹਲੀ ਨਜ਼ਦੀਕ ਨਹਿਰ ਦਾ ਪੁਲ ਤੁਰੰਤ ਢਾਹੁਣ ਵਿਰੁੱਧ ਕਿਸਾਨਾਂ ਨੇ ਲਾਇਆ ਧਰਨਾ
Ad Position 24