ਵੱਖ-ਵੱਖ ਥਾਵਾਂ ’ਤੇ ਹੋਈ ਗੜੇਮਾਰੀ ਨੇ ਕਿਸਾਨਾਂ ਤੇ ਆੜ੍ਹਤੀਆਂ...
ਜਾਣਕਾਰੀ ਅਨੁਸਾਰ ਸਬੰਧਤ ਵਿਭਾਗਾਂ ਅਤੇ ਪ੍ਰਸ਼ਾਸਨ ਵਲੋਂ ਲੋੜੀਂਦੇ ਪ੍ਰਬੰਧਾਂ ਦੀ ਘਾਟ ਕਰਕੇ ਪਈ ਗੜੇਮਾਰੀ ਨਾਲ ਜਿੱਥੇ ਕਿਸਾਨਾਂ ਨੂੰ ਵੱਡੀ ਮੁਸ਼ਕਲ ਦਾ ਸਾਹਮਣਾ ਕਰਨਾ ਪਵੇਗਾ ਉੱਥੇ ਆੜ੍ਹਤੀਆਂ ਵਰਗ ਨੂੰ ਵੀ ਵੱਡਾ ਆਰਥਿਕ ਨੁਕਸਾਨ ਝੱਲਣਾ ਪੈ ਸਕਦਾ ਹੈ। ਦਾਣਾ ਮੰਡੀ ਵਿਚ ਫ਼ਸਲ ਵੇਚਣ ਆਏ ਕਿਸਾਨਾਂ ਨੇ ਦੱਸਿਆ ਕਿ ਮੰਡੀ ਵਿਚ ਫ਼ਸਲ ਦੀ ਸੰਭਾਲ ਅਤੇ ਚੁਕਾਈ ਦੇ ਪ੍ਰਬੰਧਾਂ ਵਿਚ ਕਿਸੇ ਵੀ ਤਰ੍ਹਾਂ ਦੀ ਦੇਰੀ ਸਾਡੇ ਲਈ ਵੱਡੀ ਪ੍ਰੇਸ਼ਾਨੀ ਦਾ ਕਾਰਨ ਬਣ ਸਕਦੀ ਹੈ।
(
(Ã ਸਫਾ 5 ਦੀ ਬਾਕੀ Æ)
25-10-2026
ਜਾਣਕਾਰੀ ਅਨੁਸਾਰ ਸਬੰਧਤ ਵਿਭਾਗਾਂ ਅਤੇ ਪ੍ਰਸ਼ਾਸਨ ਵਲੋਂ ਲੋੜੀਂਦੇ ਪ੍ਰਬੰਧਾਂ ਦੀ ਘਾਟ ਕਰਕੇ ਪਈ ਗੜੇਮਾਰੀ ਨਾਲ ਜਿੱਥੇ ਕਿਸਾਨਾਂ ਨੂੰ ਵੱਡੀ ਮੁਸ਼ਕਲ ਦਾ ਸਾਹਮਣਾ ਕਰਨਾ ਪਵੇਗਾ ਉੱਥੇ ਆੜ੍ਹਤੀਆਂ ਵਰਗ ਨੂੰ ਵੀ ਵੱਡਾ ਆਰਥਿਕ ਨੁਕਸਾਨ ਝੱਲਣਾ ਪੈ ਸਕਦਾ ਹੈ। ਦਾਣਾ ਮੰਡੀ ਵਿਚ ਫ਼ਸਲ ਵੇਚਣ ਆਏ ਕਿਸਾਨਾਂ ਨੇ ਦੱਸਿਆ ਕਿ ਮੰਡੀ ਵਿਚ ਫ਼ਸਲ ਦੀ ਸੰਭਾਲ ਅਤੇ ਚੁਕਾਈ ਦੇ ਪ੍ਰਬੰਧਾਂ ਵਿਚ ਕਿਸੇ ਵੀ ਤਰ੍ਹਾਂ ਦੀ ਦੇਰੀ ਸਾਡੇ ਲਈ ਵੱਡੀ ਪ੍ਰੇਸ਼ਾਨੀ ਦਾ ਕਾਰਨ ਬਣ ਸਕਦੀ ਹੈ। ਇਸ ਨਾਲ ਉਨ੍ਹਾਂ ਦੀ ਅਗਲੀ ਫ਼ਸਲ ਦੀ ਤਿਆਰੀ ਤੇ ਘਰੇਲੂ ਖ਼ਰਚਿਆਂ ਦਾ ਹਿਸਾਬ-ਕਿਤਾਬ ਵੀ ਪ੍ਰਭਾਵਿਤ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਈ ਖਾਸ ਪੁਖਤਾ ਪ੍ਰਬੰਧ ਨਹੀਂ ਕੀਤੇ ਗਏ ਜਿਸ ਦੀ ਤਾਜਾ ਮਿਸਾਲ ਅੱਜ ਪਈ ਗੜੇਮਾਰੀ ਦੌਰਾਨ ਝੋਨੇ ਨਾਲ ਭਿੱਜੀਆਂ ਬੋਰੀਆਂ ਦਿਖਾਈ ਦੇ ਰਹੀਆਂ ਹਨ। ਮੰਡੀਆਂ ਵਿਚ ਫ਼ਸਲ ਦੀ ਆਮਦ ਦੌਰਾਨ ਖ਼ਰੀਦ, ਲਿਫ਼ਟਿੰਗ, ਭੰਡਾਰਨ ਤੇ ਹੋਰ ਬੁਨਿਆਦੀ ਸਹੂਲਤਾਂ ਦਾ ਸੁਚਾਰੂ ਹੋਣਾ ਬੇਹੱਦ ਜ਼ਰੂਰੀ ਹੁੰਦਾ ਹੈ। ਜੇਕਰ ਇਨ੍ਹਾਂ ਪ੍ਰਬੰਧਾਂ ਵਿਚ ਤਾਲਮੇਲ ਦੀ ਘਾਟ ਰਹਿੰਦੀ ਹੈ ਤਾਂ ਇਸ ਦਾ ਸਿੱਧਾ ਅਸਰ ਕਿਸਾਨਾਂ ਅਤੇ ਆੜ੍ਹਤੀਆਂ ’ਤੇ ਪੈਂਦਾ ਹੈ। ਕਿਸਾਨਾਂ ਨੂੰ ਆਪਣੀ ਫ਼ਸਲ ਦੀ ਰਾਖੀ ਲਈ ਵਾਧੂ ਸਮਾਂ ਲਗਾਉਣਾ ਪੈ ਸਕਦਾ ਹੈ ਜਦਕਿ ਆੜ੍ਹਤੀਆਂ ਲਈ ਵੀ ਮੰਡੀ ਵਿਚ ਕੰਮਕਾਜ ਨੂੰ ਸੁਚਾਰੂ ਰੱਖਣਾ ਚੁਣੌਤੀ ਬਣ ਸਕਦਾ ਹੈ। ਇਸ ਸਥਿਤੀ ਨੂੰ ਦੇਖਦਿਆਂ ਸਬੰਧਤ ਖ਼ਰੀਦ ਏਜੰਸੀਆਂ, ਮਾਰਕੀਟ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਮੰਡੀਆਂ ਵਿਚ ਚੱਲ ਰਹੇ ਪ੍ਰਬੰਧਾਂ ਦੀ ਸਮੀਖਿਆ ਕਰਨ ਅਤੇ ਜਿੱਥੇ ਵੀ ਕੋਈ ਕਮੀ ਹੈ, ਉਸ ਨੂੰ ਤੁਰੰਤ ਦੂਰ ਕਰਨ। ਕਿਸਾਨਾਂ ਨੂੰ ਆਪਣੀ ਫ਼ਸਲ ਦੀ ਸੰਭਾਲ ਲਈ ਬੇਲੋੜੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ ਤੇ ਆੜ੍ਹਤੀਆਂ ਦਾ ਕਾਰੋਬਾਰ ਵੀ ਪ੍ਰਭਾਵਿਤ ਨਾ ਹੋਵੇ। ਇਸ ਲਈ ਠੋਸ ਕਦਮ ਚੁੱਕਣ ਦੀ ਲੋੜ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਸਬੰਧਤ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਇਸ ਮਾਮਲੇ ਨੂੰ ਕਿੰਨੀ ਗੰਭੀਰਤਾ ਨਾਲ ਲੈਂਦੇ ਹਨ ਤੇ ਕਿਸਾਨਾਂ ਤੇ ਆੜ੍ਹਤੀਆਂ ਦੇ ਹੋਏ ਗੜੇਮਾਰੀ ਨਾਲ ਨੁਕਸਾਨ ਦੀ ਭਰਪਾਈ ਲਈ ਕਿਹੜੇ ਕਦਮ ਚੁੱਕੇ ਜਾਂਦੇ ਹਨ।