25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਓ.ਬੀ.ਸੀ ਸਮਾਜ ਦੇ ਹੱਕਾਂ, ਸਨਮਾਨ ਅਤੇ ਬਰਾਬਰੀ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਾਂਗਾ - ਟਿੱਬੀ

ਫ਼ਿਰੋਜ਼ਪੁਰ, 24 ਅਕਤੂਬਰ (ਸੁਖਵਿੰਦਰ ਸਿੰਘ)- ਵਿਦਿਆਰਥੀ ਤੋਂ ਸਿਆਸੀ ਜੀਵਨ ਸ਼ੁਰੂ ਕਰਕੇ ਕੌਮੀ ਪੱਧਰ ਦੀਆਂ ਜ਼ਿੰਮੇਵਾਰੀਆਂ ਨਿਭਾਉਣ ਵਾਲੇ ਫ਼ਿਰੋਜ਼ਪੁਰ ਦੇ ਪਿੰਡ ਟਿੱਬੀ ਕਲਾਂ ਦੇ ਜੰਮਪਲ ਗੁਰਭੇਜ ਸਿੰਘ ਟਿੱਬੀ ਨੂੰ ਪੰਜਾਬ ਪ੍ਰਦੇਸ਼ ਓ. ਬੀ.

Ad Position 21
No active advertisement
ਅਜੀਤ ਡੈਸਕ 25-10-2026
ਫ਼ਿਰੋਜ਼ਪੁਰ, 24 ਅਕਤੂਬਰ (ਸੁਖਵਿੰਦਰ ਸਿੰਘ)- ਵਿਦਿਆਰਥੀ ਤੋਂ ਸਿਆਸੀ ਜੀਵਨ ਸ਼ੁਰੂ ਕਰਕੇ ਕੌਮੀ ਪੱਧਰ ਦੀਆਂ ਜ਼ਿੰਮੇਵਾਰੀਆਂ ਨਿਭਾਉਣ ਵਾਲੇ ਫ਼ਿਰੋਜ਼ਪੁਰ ਦੇ ਪਿੰਡ ਟਿੱਬੀ ਕਲਾਂ ਦੇ ਜੰਮਪਲ ਗੁਰਭੇਜ ਸਿੰਘ ਟਿੱਬੀ ਨੂੰ ਪੰਜਾਬ ਪ੍ਰਦੇਸ਼ ਓ.ਬੀ.ਸੀ. ਵਿੰਗ ਦਾ ਪੰਜਾਬ ਪ੍ਰਧਾਨ ਨਿਯੁਕਤ ਕਰ ਦਿੱਤਾ ਗਿਆ ਹੈ। ਪੰਜਾਬ ਪ੍ਰਦੇਸ਼ ਓ.ਬੀ.ਸੀ. ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਵਜੋਂ ਨਿਯੁਕਤ ਕੀਤੇ ਜਾਣ ’ਤੇ ਗੁਰਭੇਜ ਸਿੰਘ ਟਿੱਬੀ ਨੇ ਓ.ਬੀ.ਸੀ. ਕਾਂਗਰਸ ਦੇ ਕੌਮੀ ਪ੍ਰਧਾਨ ਡਾ. ਅਨਿਲ ਜੈਹਿੰਦ ਦਾ ਦਿਲੋਂ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿਚ ਓ.ਬੀ.ਸੀ. ਸਮਾਜ ਦੇ ਲੋਕਾਂ ਨਾਲ ਸੰਪਰਕ ਕਾਇਮ ਕਰਕੇ ਉਨ੍ਹਾਂ ਦੇ ਮਸਲਿਆਂ ਤੇ ਮੰਗਾਂ ਨੂੰ ਸੰਗਠਨਾਤਮਕ ਪੱਧਰ ’ਤੇ ਉਠਾਇਆ ਜਾਵੇਗਾ। ਇਸ ਮੌਕੇ ਗੁਰਭੇਜ ਸਿੰਘ ਟਿੱਬੀ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਵੀ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਲੋਕਾਂ ਦੀਆਂ ਸ਼ਿਕਾਇਤਾਂ ਸੰਬੰਧੀ ਸੈਮੀਨਾਰ ਅਗਲੀ ਖ਼ਬਰ ਫ਼ਿਰੋਜ਼ਪੁਰ ਦੀ ਹਾਊਸਿੰਗ ਬੋਰਡ ਕਾਲੋਨੀ ’ਚ ਨਾਜਾਇਜ਼ ਕਬਜ਼ਿਆਂ ਤੇ ਖੰਡਰ ਮਕਾਨਾਂ ਕਾਰਨ ਲੋਕ ਪ੍ਰੇਸ਼ਾਨ ਵੈਲਫੇਅਰ ਸੁਸਾਇਟੀ ਵਲ...
Ad Position 24