25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਬਲਾਕ ਮੱਖੂ ਵਿਖੇ ਸਵੈ ਸਹਾਇਤਾ ਸਮੂਹਾਂ ਲਈ ਕਰਜ਼ ਮੇਲਾ ਲਗਾਇਆ

ਮੱਖੂ, 24 ਅਕਤੂਬਰ (ਕੁਲਵਿੰਦਰ ਸਿੰਘ ਸੰਧੂ)- ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਫ਼ਿਰੋਜ਼ਪੁਰ ਤੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਦੀਨ ਦਿਆਲ ਅੰਤੋਦਿਆ ਯੋਜਨਾ-ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਬਲਾਕ ਮੱਖੂ ਵਿਖੇ ਵੱਖ-ਵੱਖ ਬੈਂਕਾਂ ਦੇ ਸਹਿਯੋਗ ਨਾਲ ਸਵੈ ਸਹਾਇਤਾ ਸਮੂਹਾਂ ਲਈ ਕਰਜ਼ ਮੇਲਾ ਲਗਾਇਆ ਗਿਆ। ਇਸ ਦੌਰਾਨ ਵੱਖ-ਵੱਖ ਬੈਂਕਾਂ ਦੇ ਮੈਨੇਜਰਾਂ ਨੇ ਸ਼ਮੂਲੀਅਤ ਕੀਤੀ ਤੇ ਸਮੂਹਾਂ ਦੀਆਂ ਕੈਸ਼ ਕ੍ਰੈਡਿਟ ਲਿਮਟਾਂ ਮਨਜ਼ੂਰ ਕੀਤੀਆਂ।

Ad Position 21
No active advertisement
ਅਜੀਤ ਡੈਸਕ 25-10-2026
ਮੱਖੂ, 24 ਅਕਤੂਬਰ (ਕੁਲਵਿੰਦਰ ਸਿੰਘ ਸੰਧੂ)- ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਫ਼ਿਰੋਜ਼ਪੁਰ ਤੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਦੀਨ ਦਿਆਲ ਅੰਤੋਦਿਆ ਯੋਜਨਾ-ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਬਲਾਕ ਮੱਖੂ ਵਿਖੇ ਵੱਖ-ਵੱਖ ਬੈਂਕਾਂ ਦੇ ਸਹਿਯੋਗ ਨਾਲ ਸਵੈ ਸਹਾਇਤਾ ਸਮੂਹਾਂ ਲਈ ਕਰਜ਼ ਮੇਲਾ ਲਗਾਇਆ ਗਿਆ। ਇਸ ਦੌਰਾਨ ਵੱਖ-ਵੱਖ ਬੈਂਕਾਂ ਦੇ ਮੈਨੇਜਰਾਂ ਨੇ ਸ਼ਮੂਲੀਅਤ ਕੀਤੀ ਤੇ ਸਮੂਹਾਂ ਦੀਆਂ ਕੈਸ਼ ਕ੍ਰੈਡਿਟ ਲਿਮਟਾਂ ਮਨਜ਼ੂਰ ਕੀਤੀਆਂ। ਇਸ ਮੌਕੇ ਕੁੱਲ 24 ਕ੍ਰੈਡਿਟ ਲਿਮਟਾਂ ਤਹਿਤ 56 ਲੱਖ ਰੁਪਏ ਦੇ ਕਰਜ਼ੇ ਮਨਜ਼ੂਰ ਕੀਤੇ ਗਏ। ਬਲਾਕ ਪ੍ਰੋਗਰਾਮ ਮੈਨੇਜਰ ਬਲਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਵੱਖ-ਵੱਖ ਪਿੰਡਾਂ ਵਿਚ ਔਰਤਾਂ ਦੇ ਸਵੈ ਸਹਾਇਤਾ ਸਮੂਹ ਬਣਾਏ ਜਾਂਦੇ ਹਨ, ਜਿਨ੍ਹਾਂ ਦਾ ਮੁੱਖ ਉਦੇਸ਼ ਪੇਂਡੂ ਗਰੀਬੀ ਨੂੰ ਦੂਰ ਕਰਨਾ ਤੇ ਔਰਤਾਂ ਨੂੰ ਆਰਥਿਕ ਤੌਰ ’ਤੇ ਆਤਮ ਨਿਰਭਰ ਬਣਾਉਣਾ ਹੈ। ਸਰਕਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਯੋਗ ਸਮੂਹਾਂ ਨੂੰ 30 ਹਜ਼ਾਰ ਰੁਪਏ ਦਾ ਰਿਵਾਲਵਿੰਗ ਫ਼ੰਡ ਅਤੇ ਡੇਢ ਲੱਖ ਰੁਪਏ ਦਾ ਕਮਿਊਨਿਟੀ ਇਨਵੈਸਟਮੈਂਟ ਫ਼ੰਡ ਵੀ ਮੁਹੱਈਆ ਕਰਵਾਇਆ ਜਾਂਦਾ ਹੈ। ਇਸ ਮੌਕੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਹਰਜਿੰਦਰ ਸਿੰਘ ਨੇ ਸਮੂਹ ਮੈਂਬਰਾਂ ਨੂੰ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਸਮਾਗਮ ਵਿਚ ਪੰਜਾਬ ਐਂਡ ਸਿੰਧ ਬੈਂਕ ਦੇ ਮੈਨੇਜਰ ਰਾਮ ਨਰੇਸ਼, ਪੰਜਾਬ ਗ੍ਰਾਮੀਣ ਬੈਂਕ ਦੇ ਕੁਨਾਲ ਸ਼ਰਮਾ, ਭਾਰਤੀ ਸਟੇਟ ਬੈਂਕ ਦੇ ਵਿਵੇਕ ਕੁਮਾਰ, ਕਲੱਸਟਰ ਕੋਆਰਡੀਨੇਟਰ ਪਰਜੀਤ ਸਿੰਘ, ਐਮ.ਆਈ.ਐੱਸ. ਹਰਪ੍ਰੀਤ ਸਿੰਘ, ਬੈਂਕ ਸਖੀਆਂ ਤੇ ਸਵੈ ਸਹਾਇਤਾ ਸਮੂਹਾਂ ਦੀਆਂ ਮੈਂਬਰਾਂ ਨੇ ਸ਼ਮੂਲੀਅਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਭੋਗ ’ਤੇ ਵਿਸ਼ੇਸ਼ - ਸਟੇਟ ਐਵਾਰਡੀ ਇੰਦਰ ਸਿੰਘ ਗੋਗੀਆ ਅਗਲੀ ਖ਼ਬਰ ਗੁਰਪ੍ਰੀਤ ਸਿੰਘ ਸੇਖੋਂ ਹਲਕਾ ਜ਼ੀਰਾ ਤੋਂ ਆਮ ਆਦਮੀ ਪਾਰਟੀ ਦੀ ਟਿਕਟ ਦੇ ਮਜ਼ਬੂਤ ਦਾਅਵੇਦਾਰ- ਨਰੈਣ ਸਿੰਘ ਵਰਪਾਲ
Ad Position 24