ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੀ ਲੜੀ ਜਾਰੀ
ਗੋਲੂ ਕਾ ਮੋੜ, 24 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪੂਰੀ ਲੋਕਾਈ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਜਿਸ ਦੇ ਸਬੰਧੀ ਗੁਰਦੁਆਰਿਆਂ ਵਿਚ ਧਾਰਮਿਕ ਸਮਾਗਮ ਚੱਲ ਰਹੇ ਹਨ। ਗੁਰਦੁਆਰਾ ਸਿੱਖ ਸਨਾਤਨ ਧਰਮਸ਼ਾਲਾ (ਵੱਡਾ ਗੁਰਦੁਆਰਾ) ਵਿਖੇ 11 ਅਕਤੂਬਰ ਤੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੀ ਲੜੀ ਸੰਗਤਾਂ ਦੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ।
ਗੋਲੂ ਕਾ ਮੋੜ, 24 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪੂਰੀ ਲੋਕਾਈ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਜਿਸ ਦੇ ਸਬੰਧੀ ਗੁਰਦੁਆਰਿਆਂ ਵਿਚ ਧਾਰਮਿਕ ਸਮਾਗਮ ਚੱਲ ਰਹੇ ਹਨ। ਗੁਰਦੁਆਰਾ ਸਿੱਖ ਸਨਾਤਨ ਧਰਮਸ਼ਾਲਾ (ਵੱਡਾ ਗੁਰਦੁਆਰਾ) ਵਿਖੇ 11 ਅਕਤੂਬਰ ਤੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੀ ਲੜੀ ਸੰਗਤਾਂ ਦੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਤਪਾਲ ਬਾਵਾ ਨੇ ਦੱਸਿਆ ਕਿ ਅੰਮ੍ਰਿਤ ਵੇਲੇ ਦੀਆਂ ਪ੍ਰਭਾਤ ਫੇਰੀਆਂ ਅਤੇ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੀ ਲੜੀ ਆਰੰਭ ਹੈ, ਜਿਸ ਵਿਚ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਦੀਆਂ ਸੰਗਤਾਂ ਵਲੋਂ ਸ਼ਰਧਾ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਸਮਾਂ ਦੁਪਹਿਰ 12 ਵਜੇ ਸ਼ੁਰੂ ਤੇ 1-30 ਵਜੇ ਪਾਠ ਦੀ ਸੰਪੂਰਨਤਾ ਹੁੰਦੀ ਹੈ।