ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਪੰਜਾਬ ਦੀ ਮੀਟਿੰਗ
ਗੁਰੂਹਰਸਹਾਏ, 24 ਅਕਤੂਬਰ (ਕਪਿਲ ਕੰਧਾਰੀ)- ਜਨਰਲ ਕੈਟਾਗਰੀ ਵੈਲਫੇਅਰ ਫੈਡਰੇਸ਼ਨ ਪੰਜਾਬ ਦੀ ਮੀਟਿੰਗ ਗੁਰੂਹਰਸਹਾਏ ਵਿਖੇ ਇਕਾਈ ਪ੍ਰਧਾਨ ਕੋਮਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਜਨਰਲ ਕੈਟਾਗਰੀ ਕਮਿਸ਼ਨ ਪੰਜਾਬ ਨੂੰ ਸ਼ੁਰੂ ਕਰਨ ਅਤੇ ਜਨਰਲ ਵਰਗ ਦੇ ਹੱਕਾਂ ਦੀ ਰਾਖੀ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਗੁਰੂਹਰਸਹਾਏ, 24 ਅਕਤੂਬਰ (ਕਪਿਲ ਕੰਧਾਰੀ)- ਜਨਰਲ ਕੈਟਾਗਰੀ ਵੈਲਫੇਅਰ ਫੈਡਰੇਸ਼ਨ ਪੰਜਾਬ ਦੀ ਮੀਟਿੰਗ ਗੁਰੂਹਰਸਹਾਏ ਵਿਖੇ ਇਕਾਈ ਪ੍ਰਧਾਨ ਕੋਮਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਜਨਰਲ ਕੈਟਾਗਰੀ ਕਮਿਸ਼ਨ ਪੰਜਾਬ ਨੂੰ ਸ਼ੁਰੂ ਕਰਨ ਅਤੇ ਜਨਰਲ ਵਰਗ ਦੇ ਹੱਕਾਂ ਦੀ ਰਾਖੀ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸੁਖਬੀਰ ਸਿੰਘ, ਗੁਰੂਹਰਸਹਾਏ ਇਕਾਈ ਦੇ ਸਰਪ੍ਰਸਤ ਮਦਨ ਮੋਹਨ ਕੰਧਾਰੀ, ਸੀਨੀਅਰ ਮੀਤ ਪ੍ਰਧਾਨ ਬੂੜ ਚੰਦ ਬਿੰਦਰਾ ਤੇ ਗੁਰਿੰਦਰ ਧਵਨ, ਜਨਰਲ ਸਕੱਤਰ ਗੁਰਵਿੰਦਰ ਸਿੰਘ ਗੋਲਡੀ, ਸੰਗਠਨ ਸਕੱਤਰ ਹਰਪ੍ਰੀਤ ਸਿੰਘ ਸੋਢੀ, ਵਿੱਤ ਸਕੱਤਰ ਸੰਦੀਪ ਸ਼ਰਮਾ, ਪ੍ਰੈੱਸ ਸਕੱਤਰ ਗੁਰਦਰਸ਼ਨ ਸਿੰਘ ਤੇ ਦਫ਼ਤਰ ਸਕੱਤਰ ਰਾਜਦੀਪ ਸਿੰਘ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਵਲੋਂ ਜਨਰਲ ਵਰਗ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦਸੰਬਰ 2021 ਵਿੱਚ ਉਸ ਸਮੇਂ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕਮਿਸ਼ਨ ਬਣਾਇਆ ਗਿਆ ਸੀ, ਉਦੋਂ ਤੋਂ ਲੈ ਕੇ ਹੁਣ ਤੱਕ ਗਠਿਤ ਜਨਰਲ ਕੈਟਾਗਰੀ ਕਮਿਸ਼ਨ ਪੰਜਾਬ ਨੂੰ ਅਜੇ ਤੱਕ ਪੂਰੀ ਤਰ੍ਹਾਂ ਚਾਲੂ ਨਹੀਂ ਕੀਤਾ ਗਿਆ ਤੇ ਇਸ ਦੇ ਚੇਅਰਮੈਨ ਦੀ ਨਿਯੁਕਤੀ ਵੀ ਨਹੀਂ ਹੋਈ। ਆਗੂਆਂ ਨੇ ਦੱਸਿਆ ਕਿ ਇਨ੍ਹਾਂ ਮੰਗਾਂ ਨੂੰ ਲੈ ਕੇ 30 ਅਕਤੂਬਰ ਨੂੰ ਗੁਰੂਹਰਸਹਾਏ ਵਿਖੇ ਰੋਸ ਮਾਰਚ ਕੱਢਿਆ ਜਾਵੇਗਾ। ਉਨ੍ਹਾਂ ਜਨਰਲ ਵਰਗ ਦੇ ਲੋਕਾਂ ਨੂੰ ਇਸ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।