24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਡੀ.ਏ.ਪੀ. ਦੀ ਕਿੱਲਤ ਕਾਰਨ ਕਿਸਾਨ ਮਹਿੰਗੀ ਕੀਮਤ ’ਤੇ ਖਾਦ ਖਰੀਦਣ ਲਈ ਮਜਬੂਰ - ਦਵਿੰਦਰ ਸਿੰਘ ਸੇਖੋਂ

ਜ਼ੀਰਾ, 24 ਅਕਤੂਬਰ (ਰਜਨੀਸ਼ ਕਥੂਰੀਆ)-ਪੰਜਾਬ ਵਿਚ ਡੀ. ਏ.

Ad Position 21
No active advertisement
ਅਜੀਤ ਡੈਸਕ 25-10-2026
ਜ਼ੀਰਾ, 24 ਅਕਤੂਬਰ (ਰਜਨੀਸ਼ ਕਥੂਰੀਆ)-ਪੰਜਾਬ ਵਿਚ ਡੀ.ਏ.ਪੀ. ਖਾਦ ਦੀ ਕਿੱਲਤ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਉਹ ਦੁਕਾਨਾਂ ਤੋਂ ਮਹਿੰਗੇ ਭਾਅ ’ਤੇ ਖਾਦ ਖਰੀਦਣ ਲਈ ਮਜਬੂਰ ਹੋ ਰਹੇ ਹਨ, ਇਹ ਦਾਅਵਾ ਕਰਦਿਆਂ ਮਿਸਲ ਸਤਲੁਜ ਹਲਕਾ ਜ਼ੀਰਾ ਦੇ ਇੰਚਾਰਜ ਦਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਡੀ.ਏ.ਪੀ. ਦੀ ਘਾਟ ਦਾ ਸਿੱਧਾ ਅਸਰ ਆਲੂਆਂ, ਸਬਜ਼ੀਆਂ ਦੀ ਅਗੇਤੀ ਬਿਜਾਈ ਤੇ ਕਣਕ ਦੀ ਫ਼ਸਲ ’ਤੇ ਪੈ ਰਿਹਾ ਹੈ, ਕਿਉਂਕਿ ਇਨ੍ਹਾਂ ਫ਼ਸਲਾਂ ਲਈ ਸਮੇਂ ਸਿਰ ਖਾਦ ਦਾ ਮਿਲਣਾ ਬਹੁਤ ਜ਼ਰੂਰੀ ਹੈ। ਦਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਤਹਿਤ ਸਹਿਕਾਰੀ ਸੁਸਾਇਟੀਆਂ ਦੀ ਭੂਮਿਕਾ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਪੰਜਾਬ ਸਰਕਾਰ ਵੀ ਇਸ ਮਾਮਲੇ ਵਿਚ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਵਿਚ ਬੁਰੀ ਤਰਾਂ ਨਾਕਾਮ ਰਹੀ ਹੈ। ਸਹਿਕਾਰੀ ਸਭਾਵਾਂ ਕਿਸਾਨਾਂ ਨੂੰ ਵਾਜਬ ਭਾਅ ’ਤੇ ਖਾਦ ਮੁਹੱਈਆ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਨੇ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਕੋਈ ਠੋਸ ਕਦਮ ਨਹੀਂ ਚੁੱਕੇ। ਇਸ ਦੇ ਉਲਟ ਕਿਸਾਨਾਂ ਵੱਲੋਂ ਆਪਣੇ ਪੱਧਰ ’ਤੇ ਕੀਤੀਆਂ ਕੋਸ਼ਿਸ਼ਾਂ ਨੂੰ ਵੀ ਨਾਕਾਮ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਲੋੜੀਂਦੀ ਮਾਤਰਾ ਵਿਚ ਡੀ.ਏ.ਪੀ. ਖਾਦ ਤੁਰੰਤ ਮੁਹੱਈਆ ਕਰਵਾਈ ਜਾਵੇ। ਮਹਿੰਗੇ ਭਾਅ ’ਤੇ ਖਾਦ ਖਰੀਦਣ ਦੀ ਮਜਬੂਰੀ ਖ਼ਤਮ ਕੀਤੀ ਜਾਵੇ ਤੇ ਸਹਿਕਾਰੀ ਸਭਾਵਾਂ ਨੂੰ ਮਜ਼ਬੂਤ ਕੀਤਾ ਜਾਵੇ ਤਾਂ ਜੋ ਕਿਸਾਨਾਂ ਦੀ ਲੁੱਟ ਰੁਕੇ ਤੇ ਉਨ੍ਹਾਂ ਦੀਆਂ ਫ਼ਸਲਾਂ ਦਾ ਨੁਕਸਾਨ ਨਾ ਹੋਵੇ।
Ad Position 22
No active advertisement
ਪਿਛਲੀ ਖ਼ਬਰ ਮੱਖੂ ਦੀਆਂ ਬੇਕਰੀਆਂ ਤੇ ਮਠਿਆਈ ਦੀਆਂ ਦੁਕਾਨਾਂ ’ਤੇ ਛਾਪੇਮਾਰੀ ਮਗਰੋਂ ਕਾਰਵਾਈ ਦੇ ਨਤੀਜੇ ਜਨਤਕ ਕੀਤੇ ਜਾਣ- ਪੀਰ ਮੁਹੰਮਦ... ਅਗਲੀ ਖ਼ਬਰ ਗੰਨਮੈਨ ਤੋਂ ਅਫ਼ੀਮ ਮਿਲਣ ਦੇ ਮਾਮਲੇ ’ਚ ਕੁਲਬੀਰ ਸਿੰਘ ਜ਼ੀਰਾ ਦਾ ਨਾਂਅ ਉਛਾਲਣਾ ‘ਆਪ’ ਦੀ ਸੌੜੀ ਸਿਆਸਤ- ਕਾਂਗਰਸ ਆਗੂ
Ad Position 24