ਮੱਲਾਂਵਾਲਾ ਦੇ ਪਿੰਡਾਂ ’ਚ ਗੜੇਮਾਰੀ, ਕਈ ਪਿੰਡਾਂ ਵਿਚ ਝੋਨੇ ਦੀ ਫ਼ਸਲ ਦਾ 50 ਫ਼ੀਸਦੀ ਤੱਕ ਨੁਕਸਾਨ
ਮੱਲਾਂਵਾਲਾ, 25 ਅਕਤੂਬਰ (ਬਲਬੀਰ ਸਿੰਘ ਜੋਸਨ)- ਕਸਬਾ ਮੱਲਾਂਵਾਲਾ ਅਤੇ ਇਸ ਦੇ ਆਸ-ਪਾਸ ਦੇ ਪਿੰਡਾਂ ਵਿਚ ਹੋਈ ਹਲਕੀ ਤੋਂ ਭਾਰੀ ਗੜੇਮਾਰੀ, ਤੇਜ਼ ਹਵਾਵਾਂ ਤੇ ਮੀਂਹ ਕਾਰਨ ਖੇਤਾਂ ਵਿਚ ਖੜ੍ਹੀ ਝੋਨੇ ਦੀ ਫ਼ਸਲ ਦਾ ਕਾਫ਼ੀ ਨੁਕਸਾਨ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਅਚਾਨਕ ਬਦਲੇ ਮੌਸਮ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ ਜਿਨ੍ਹਾਂ ਕਿਸਾਨਾਂ ਨੇ ਮਹੀਨਿਆਂ ਦੀ ਮਿਹਨਤ ਤੇ ਭਾਰੀ ਖ਼ਰਚ ਕਰਕੇ ਫ਼ਸਲ ਤਿਆਰ ਕੀਤੀ ਸੀ।
ਪ
ਪਿੰਡ ਨਿਹਾਲਾ ਲਵੇਰਾ ਦੇ ਸਾਬਕਾ ਸਰਪੰਚ ਦਰਸ਼ਨ ਸਿੰਘ ਗੜੇਮਾਰੀ ਨਾਲ ਨੁਕਸਾਨੇ ਗਏ ਝੋਨੇ ਦੇ ਖੇਤ ਦਿਖਾਉਂਦੇ ਹੋਏ। ਤਸਵੀਰ: ਬਲਬੀਰ ਸਿੰਘ ਜੋਸਨ
26-10-2026
ਮੱਲਾਂਵਾਲਾ, 25 ਅਕਤੂਬਰ (ਬਲਬੀਰ ਸਿੰਘ ਜੋਸਨ)- ਕਸਬਾ ਮੱਲਾਂਵਾਲਾ ਅਤੇ ਇਸ ਦੇ ਆਸ-ਪਾਸ ਦੇ ਪਿੰਡਾਂ ਵਿਚ ਹੋਈ ਹਲਕੀ ਤੋਂ ਭਾਰੀ ਗੜੇਮਾਰੀ, ਤੇਜ਼ ਹਵਾਵਾਂ ਤੇ ਮੀਂਹ ਕਾਰਨ ਖੇਤਾਂ ਵਿਚ ਖੜ੍ਹੀ ਝੋਨੇ ਦੀ ਫ਼ਸਲ ਦਾ ਕਾਫ਼ੀ ਨੁਕਸਾਨ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਅਚਾਨਕ ਬਦਲੇ ਮੌਸਮ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ ਜਿਨ੍ਹਾਂ ਕਿਸਾਨਾਂ ਨੇ ਮਹੀਨਿਆਂ ਦੀ ਮਿਹਨਤ ਤੇ ਭਾਰੀ ਖ਼ਰਚ ਕਰਕੇ ਫ਼ਸਲ ਤਿਆਰ ਕੀਤੀ ਸੀ। ਉਨ੍ਹਾਂ ਨੂੰ ਹੁਣ ਕੁਦਰਤੀ ਆਫ਼ਤ ਕਾਰਨ ਆਰਥਿਕ ਨੁਕਸਾਨ ਝੱਲਣ ਦਾ ਡਰ ਸਤਾ ਰਿਹਾ ਹੈ। ਜਾਣਕਾਰੀ ਅਨੁਸਾਰ ਪਿੰਡ ਨਿਹਾਲਾ ਲਵੇਰਾ, ਧੀਰਾ ਘਾਰਾ, ਟੱਲੀ ਗੁਲਾਮ ਤੇ ਮੁਠਿਆਂ ਵਾਲਾ ਆਦਿ ਪਿੰਡਾਂ ਸਮੇਤ ਇਲਾਕੇ ਦੇ ਹੋਰ ਪਿੰਡਾਂ ਵਿਚ ਭਾਰੀ ਗੜੇਮਾਰੀ ਹੋਣ ਕਾਰਨ ਝੋਨੇ ਦੀ ਫ਼ਸਲ ਪ੍ਰਭਾਵਿਤ ਹੋਈ ਹੈ। ਇਨ੍ਹਾਂ ਪਿੰਡਾਂ ਦੇ ਕਿਸਾਨਾਂ ’ਚ ਦਰਸ਼ਨ ਸਿੰਘ ਸਰਪੰਚ, ਡਾ. ਮਨਜੀਤ ਸਿੰਘ, ਅਜੀਤ ਸਿੰਘ, ਸ਼ਮਸ਼ੇਰ ਸਿੰਘ, ਧਰਮਵੀਰ ਸਿੰਘ, ਸਰਵਨ ਸਿੰਘ, ਬੱਬੂ, ਚਰਨ ਸਿੰਘ ਆਦਿ ਕਿਸਾਨਾਂ ਨੇ ਦੱਸਿਆ ਕਿ ਉਕਤ ਪਿੰਡਾਂ ਵਿੱਚ ਗੜੇਮਾਰੀ ਕਾਰਨ ਝੋਨੇ ਦੀ ਫ਼ਸਲ ਦਾ ਲਗਭਗ 50 ਫ਼ੀਸਦੀ ਤੱਕ ਨੁਕਸਾਨ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਮੱਲਾਂਵਾਲਾ ਕਸਬੇ ਦੇ ਨਾਲ ਲੱਗਦੇ ਹੋਰ ਪਿੰਡਾਂ ਦੇ ਖੇਤਰਾਂ ਵਿੱਚ ਵੀ ਹਲਕੀ ਗੜੇਮਾਰੀ ਹੋਣ ਦੀ ਜਾਣਕਾਰੀ ਮਿਲੀ ਹੈ ਤੇ ਦੋ ਤੋਂ 5% ਤੱਕ ਝੋਨਾ ਨੁਕਸਾਨਿਆ ਗਿਆ ਹੈ। ਭਾਰੀ ਮੀਂਹ ਤੇ ਤੇਜ਼ ਹਵਾਵਾਂ ਕਾਰਨ ਝੋਨੇ ਦੇ ਨਾਲ-ਨਾਲ ਹੋਰ ਫ਼ਸਲਾਂ ਨੂੰ ਵੀ ਨੁਕਸਾਨ ਪਹੁੰਚਣ ਦਾ ਖ਼ਦਸ਼ਾ ਹੈ। ਪਿੰਡਾਂ ਦੇ ਕਿਸਾਨਾਂ ਨੇ ਪੰਜਾਬ ਸਰਕਾਰ ’ਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਗੜੇਮਾਰੀ ਨਾਲ ਨੁਕਸਾਨ ਹੋਏ ਝੋਨੇ ਦੀ ਸਪੈਸ਼ਲ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦਿੱਤਾ ਜਾਵੇ।