26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਮੁੱਦਕੀ ’ਚ ਝਾੜੂ ਫੂਕ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨਾਂ ਨੂੰ ਕਥਿਤ ਤੌਰ ’ਤੇ ਪੁਲਿਸ ਤਸ਼ੱਦਦ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲੇ ਲੋਕਾਂ ਨੂੰ ਇਨਸਾਫ਼ ਤੇ ਸੁਰੱਖਿਆ ਮੁਹੱਈਆ ਕਰਵਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ।

Ad Position 21
No active advertisement
ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ’ਚ ਮੱਲਾਵਾਲਾ ਮੇਨ ਚੌਂਕ ਵਿਖੇ ਰੋਸ ਪ੍ਰਦਰਸ਼ਨ ਦੌਰਾਨ ਪਾਰਟੀ ਆਗੂ ਤੇ ਵਰਕਰ। ਤਸਵੀਰ-ਬਲਬੀਰ ਸਿੰਘ ਜੋਸਨ 26-10-2026
ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨਾਂ ਨੂੰ ਕਥਿਤ ਤੌਰ ’ਤੇ ਪੁਲਿਸ ਤਸ਼ੱਦਦ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲੇ ਲੋਕਾਂ ਨੂੰ ਇਨਸਾਫ਼ ਤੇ ਸੁਰੱਖਿਆ ਮੁਹੱਈਆ ਕਰਵਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਨਿਰਪੱਖ ਜਾਂਚ ਕਰਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ ਤੇ ਪੰਜਾਬ ਵਿਚ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਕਾਰਕੁਨਾਂ ਤੋਂ ਇਲਾਵਾ ਵੱਖ-ਵੱਖ ਵਰਗਾਂ ਦੇ ਲੋਕ ਵੀ ਹਾਜ਼ਰ ਸਨ। ਮੱਲਾਂਵਾਲਾ ’ਚ ਕਾਂਗਰਸੀ ਵਰਕਰਾਂ ਨੇ ਇਨਸਾਫ਼ ਦੀ ਮੰਗ ਕੀਤੀ ਮੱਲਾਂਵਾਲਾ, (ਬਲਬੀਰ ਸਿੰਘ ਜੋਸਨ)- ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਐਕਸ਼ਨ ਕਮੇਟੀ ਮਾਨਸਾ ਵਲੋਂ ਦਿੱਤੇ ਗਏ ਪ੍ਰੋਗਰਾਮ ਤਹਿਤ ਅੱਜ ਸਾਮੀ ਕਸਬਾ ਮੱਲਾਂਵਾਲਾ ਵਿਖੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ਹੇਠ ਮੱਲਾਂਵਾਲਾ ਦੇ ਮੇਨ ਚੌਕ ਵਿਚ ਕਾਂਗਰਸੀ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸੀ ਪ੍ਰਦਰਸ਼ਨਕਾਰੀਆਂ ਨੇ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਮੇਨ ਚੌਂਕ ਵਿਚ ਕੀਤੇ ਗਏ ਰੋਸ ਪ੍ਰਦਰਸ਼ਨ ਰਾਹੀਂ ਆਪਣਾ ਵਿਰੋਧ ਪ੍ਰਗਟ ਕੀਤਾ ਗਿਆ ਅਤੇ ਮਾਮਲੇ ਨੂੰ ਲੈ ਕੇ ਇਨਸਾਫ਼ ਦੀ ਮੰਗ ਉਠਾਈ। ਇਸ ਮੌਕੇ ਮੌਜੂਦ ਵਰਕਰਾਂ ਨੇ ਐਕਸ਼ਨ ਕਮੇਟੀ ਦੇ ਪ੍ਰੋਗਰਾਮ ਵਿਚ ਹਿੱਸਾ ਲੈਂਦਿਆਂ ਆਪਣੀ ਆਵਾਜ਼ ਬੁਲੰਦ ਕੀਤੀ। ਇਸ ਮੌਕੇ ਬੱਬਲ ਸ਼ਰਮਾ ਪ੍ਰਧਾਨ, ਰੌਸ਼ਨ ਲਾਲ ਬਿੱਟਾ ਪ੍ਰਧਾਨ,ਬਲਵਿੰਦਰ ਸਿੰਘ ਭੁੱਲਰ ਸੀਨੀਅਰ ਕਾਂਗਰਸੀ ਆਗੂ, ਸਤਪਾਲ ਚਾਵਲਾ, ਸਤਨਾਮ ਸਿੰਘ ਫਰੀਦੇਵਾਲਾ, ਗੁਰਵਿੰਦਰ ਸਿੰਘ ਮੱਲ, ਸੁਖਦੇਵ ਸਿੰਘ ਸੰਧੂ ਚਾਹਲ, ਕਿੱਕਰ ਸਿੰਘ ਚਾਹਲ, ਜਸਵੰਤ ਸਿੰਘ ਬਿਲਾ, ਅਵਤਾਰ ਸਿੰਘ ਲਾਡੀ, ਹੀਰਾ ਸਿੰਘ ਦੂਲੇਵਾਲਾ, ਰਛਪਾਲ ਬੱਗੀ, ਰਕੇਸ ਘਾਰੂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 4 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਮੁੱਦਕੀ ’ਚ ਝਾੜੂ ਫੂਕ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ
Ad Position 24