26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

14 ਤੇ 15 ਨਵੰਬਰ ਨੂੰ ਹੋਵੇਗੀ ਪਹਿਲੀ ਸੂਬਾਈ ਮਾਸਟਰਜ਼ ਅਥਲੈਟਿਕਸ ਮੀਟ 35 ਸਾਲ ਤੋਂ ਲੈ ਕੇ 100 ਸਾਲ ਤੋਂ ਵੱਧ ਉਮਰ ਦੇ ਖਿਡਾਰੀ ਦਿਖਾਉਣਗੇ ਜੌਹਰ-ਢਿੱਲੋਂ, ਸ਼ਰਮਾ, ਗਿੱਲ

ਫ਼ਿਰੋਜ਼ਪੁਰ, 25 ਅਕਤੂਬਰ (ਗੁਰਿੰਦਰ ਸਿੰਘ) - ਖੇਡਾਂ ਨੂੰ ਜੀਵਨ ਦਾ ਅਹਿਮ ਹਿੱਸਾ ਬਣਾਉਣ, ਸਰੀਰਕ ਤੰਦਰੁਸਤੀ ਪ੍ਰਤੀ ਜਾਗਰੂਕਤਾ ਫੈਲਾਉਣ ਤੇ ਹਰ ਉਮਰ ਦੇ ਲੋਕਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਦੇ ਉਦੇਸ਼ ਨਾਲ ਜ਼ਿਲ੍ਹਾ ਮਾਸਟਰਜ਼ ਅਥਲੈਟਿਕਸ ਐਸੋਸੀਏਸ਼ਨ ਫ਼ਿਰੋਜ਼ਪੁਰ ਵਲੋਂ ਪਹਿਲੀ ਸੂਬਾਈ ਮਾਸਟਰਜ਼ ਅਥਲੈਟਿਕਸ ਮੀਟ 14 ਤੇ 15 ਨਵੰਬਰ ਨੂੰ ਸਥਾਨਕ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਕਰਵਾਈ ਜਾਵੇਗੀ। ਇਸ ਵਿਚ ਪੰਜਾਬ ਭਰ ਤੋਂ 35 ਸਾਲ ਤੋਂ ਲੈ ਕੇ 100 ਸਾਲ ਤੋਂ ਵੱਧ ਉਮਰ ਵਰਗ ਦੇ ਖਿਡਾਰੀ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੇ।

Ad Position 21
No active advertisement
ਅਜੀਤ ਡੈਸਕ 26-10-2026
ਫ਼ਿਰੋਜ਼ਪੁਰ, 25 ਅਕਤੂਬਰ (ਗੁਰਿੰਦਰ ਸਿੰਘ) - ਖੇਡਾਂ ਨੂੰ ਜੀਵਨ ਦਾ ਅਹਿਮ ਹਿੱਸਾ ਬਣਾਉਣ, ਸਰੀਰਕ ਤੰਦਰੁਸਤੀ ਪ੍ਰਤੀ ਜਾਗਰੂਕਤਾ ਫੈਲਾਉਣ ਤੇ ਹਰ ਉਮਰ ਦੇ ਲੋਕਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਦੇ ਉਦੇਸ਼ ਨਾਲ ਜ਼ਿਲ੍ਹਾ ਮਾਸਟਰਜ਼ ਅਥਲੈਟਿਕਸ ਐਸੋਸੀਏਸ਼ਨ ਫ਼ਿਰੋਜ਼ਪੁਰ ਵਲੋਂ ਪਹਿਲੀ ਸੂਬਾਈ ਮਾਸਟਰਜ਼ ਅਥਲੈਟਿਕਸ ਮੀਟ 14 ਤੇ 15 ਨਵੰਬਰ ਨੂੰ ਸਥਾਨਕ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਕਰਵਾਈ ਜਾਵੇਗੀ। ਇਸ ਵਿਚ ਪੰਜਾਬ ਭਰ ਤੋਂ 35 ਸਾਲ ਤੋਂ ਲੈ ਕੇ 100 ਸਾਲ ਤੋਂ ਵੱਧ ਉਮਰ ਵਰਗ ਦੇ ਖਿਡਾਰੀ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੇ। ਇਸ ਸੰਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਡਾ. ਗੁਰਿੰਦਰਜੀਤ ਸਿੰਘ ਢਿੱਲੋਂ ਤੇ ਜਨਰਲ ਸਕੱਤਰ ਈਸ਼ਵਰ ਸ਼ਰਮਾ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਜਾਣਕਾਰੀ ਸਾਂਝੀ ਕਰਦਿਆਂ ਅਹੁਦੇਦਾਰਾਂ ਨੇ ਦੱਸਿਆ ਕਿ ਇਹ ਮੁਕਾਬਲੇ ਮਾਸਟਰ ਅਥਲੈਟਿਕ ਫੈਡਰੇਸ਼ਨ ਆਫ਼ ਪੰਜਾਬ ਦੇ ਪ੍ਰਧਾਨ ਰਜਿੰਦਰ ਸਿੰਘ ਸਿੱਧਵਾਂ, ਸਕੱਤਰ ਪ੍ਰਗਟ ਸਿੰਘ ਗਿੱਲ ਤੇ ਚੇਅਰਮੈਨ ਰਜਵੰਤ ਸਿੰਘ ਘੁੱਲੀ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮੀਟ ਦੌਰਾਨ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀਆਂ ਲਈ ਦੌੜਾਂ ਤੇ ਹੋਰ ਅਥਲੈਟਿਕਸ ਮੁਕਾਬਲੇ ਕਰਵਾਏ ਜਾਣਗੇ। ਟਰੈਕ ਮੁਕਾਬਲਿਆਂ ਵਿਚ 100, 200, 400, 800, 1500 ਤੇ 3000 ਮੀਟਰ ਦੌੜਾਂ ਤੋਂ ਇਲਾਵਾ 3000 ਤੇ 5000 ਮੀਟਰ ਪੈਦਲ ਚਾਲ ਦੇ ਮੁਕਾਬਲੇ ਸ਼ਾਮਲ ਹੋਣਗੇ। ਫੀਲਡ ਮੁਕਾਬਲਿਆਂ ਵਿਚ ਲੰਬੀ ਛਾਲ, ਉੱਚੀ ਛਾਲ, ਤੀਹਰੀ ਛਾਲ, ਗੋਲਾ ਸੁੱਟਣਾ, ਡਿਸਕਸ ਸੁੱਟਣਾ, ਨੇਜ਼ਾ ਸੁੱਟਣਾ ਤੇ ਹਥੌੜਾ ਸੁੱਟਣਾ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ 40 ਤੋਂ 80 ਸਾਲ ਤੱਕ ਦੇ ਖਿਡਾਰੀਆਂ ਲਈ ਪੋਲ ਵਾਲਟ ਦੇ ਮੁਕਾਬਲੇ ਵੀ ਹੋਣਗੇ। ਇਸ ਮੌਕੇ ਚੇਅਰਮੈਨ ਗੁਰਦਿਆਲ ਸਿੰਘ ਵਿਰਕ, ਪ੍ਰਗਟ ਸਿੰਘ ਗਿੱਲ, ਕੈਸ਼ੀਅਰ ਦਲੀਪ ਸਿੰਘ ਸੰਧੂ, ਪ੍ਰੈੱਸ ਸਕੱਤਰ ਸਰਬਜੀਤ ਸਿੰਘ ਭਾਵੜਾ, ਹਰਬਰਿੰਦਰ ਸਿੰਘ ਹਰਜੀਤ, ਸਿੰਘ ਸਿੱਧੂ, ਸਰਬਜੀਤ ਸਿੰਘ ਸਾਬਾ, ਗੁਰਿੰਦਰ ਸਿੰਘ ਸਟੇਟ ਯੂਥ ਅਵਾਰਡੀ, ਸੇਵਾਮੁਕਤ ਲੈਕਚਰਾਰ ਮਨਜੀਤ ਸਿੰਘ ਅਤੇ ਸਤਿੰਦਰ ਸਿੰਘ ਬਾਠ ਸਮੇਤ ਹੋਰ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਤੇ ਨਸ਼ਾ ਕਰਨ ਵਾਲਾ ਸਾਮਾਨ ਬਰਾਮਦ, ਤਿੰਨ ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ ਲੋਕਪ੍ਰਿਯਤਾ ਕਾਰਨ ਕੁਲਬੀਰ ਸਿੰਘ ਜ਼ੀਰਾ ਨੂੰ ਬਦਨਾਮ ਕਰਨ ’ਤੇ ਤੁਲੀ ‘ਆਪ’- ਕਾਂਗਰਸੀ ਆਗੂ
Ad Position 24