26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਸੈਂਕੜੇ ਸੇਜਲ ਅੱਖਾਂ ਨਾਲ ਮਾਤਾ ਸ਼ੀਲਾ ਰਾਣੀ ਨੂੰ ਭਾਵਭਿੰਨੀਆਂ ਸ਼ਰਧਾਂਜਲੀਆਂ ਭੇਟ

ਤਲਵੰਡੀ ਭਾਈ, 25 ਅਕਤੂਬਰ (ਰਵਿੰਦਰ ਸਿੰਘ ਬਜਾਜ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਸਤਪਾਲ ਸਿੰਘ ਦੇ ਵੱਡੇ ਭੈਣ ਅਤੇ ਨਗਰ ਕੌਂਸਲ ਤਲਵੰਡੀ ਭਾਈ ਦੇ ਸਾਬਕਾ ਪ੍ਰਧਾਨ ਤਰਸੇਮ ਸਿੰਘ ਮੱਲਾ ਦੇ ਭੂਆ ਜੀ, ਸ਼ੀਲਾ ਰਾਣੀ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਬਾਬਾ ਹਰੀ ਦਾਸ ਜੀ ਦੀ ਵਾੜੀ ਵਿਖੇ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਪੁੱਜੇ ਰਾਜਨੀਤਿਕ, ਧਾਰਮਿਕ, ਸਮਾਜਿਕ ਅਤੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਤੇ ਇਲਾਕਾ ਨਿਵਾਸੀਆਂ ਨੇ ਨਮ ਅੱਖਾਂ ਨਾਲ ਮਾਤਾ ਜੀ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ।

Ad Position 21
No active advertisement
ਅਜੀਤ ਡੈਸਕ 26-10-2026
ਤਲਵੰਡੀ ਭਾਈ, 25 ਅਕਤੂਬਰ (ਰਵਿੰਦਰ ਸਿੰਘ ਬਜਾਜ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਸਤਪਾਲ ਸਿੰਘ ਦੇ ਵੱਡੇ ਭੈਣ ਅਤੇ ਨਗਰ ਕੌਂਸਲ ਤਲਵੰਡੀ ਭਾਈ ਦੇ ਸਾਬਕਾ ਪ੍ਰਧਾਨ ਤਰਸੇਮ ਸਿੰਘ ਮੱਲਾ ਦੇ ਭੂਆ ਜੀ, ਸ਼ੀਲਾ ਰਾਣੀ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਬਾਬਾ ਹਰੀ ਦਾਸ ਜੀ ਦੀ ਵਾੜੀ ਵਿਖੇ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਪੁੱਜੇ ਰਾਜਨੀਤਿਕ, ਧਾਰਮਿਕ, ਸਮਾਜਿਕ ਅਤੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਤੇ ਇਲਾਕਾ ਨਿਵਾਸੀਆਂ ਨੇ ਨਮ ਅੱਖਾਂ ਨਾਲ ਮਾਤਾ ਜੀ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਸਮਾਗਮ ਦੌਰਾਨ ਰਾਗੀ ਸਿੰਘਾਂ ਵਲੋਂ ਗੁਰਬਾਣੀ ਦਾ ਕੀਰਤਨ ਕੀਤਾ ਗਿਆ। ਉਪਰੰਤ ਮਾਤਾ ਸ਼ੀਲਾ ਰਾਣੀ ਦੀ ਯਾਦ ਵਿਚ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਰਜਿੰਦਰ ਸਿੰਘ ਧਾਮੀ ਵਲੋਂ ਭੇਜੇ ਗਏ ਸ਼ੋਕ ਮਤੇ ਵੀ ਪੜ੍ਹੇ ਗਏ। ਇਸ ਮੌਕੇ ਹਲਕਾ ਵਿਧਾਇਕ ਰਜਨੀਸ਼ ਕੁਮਾਰ ਦਹੀਯਾ, ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ, ਸੁਰਿੰਦਰ ਸਿੰਘ ਬੱਬੂ, ਜਥੇਦਾਰ ਦਰਸ਼ਨ ਸਿੰਘ ਸ਼ੇਰਖਾਂ ਮੈਂਬਰ ਸ਼੍ਰੋਮਣੀ ਕਮੇਟੀ, ਜਥੇਦਾਰ ਪ੍ਰੀਤਮ ਸਿੰਘ ਮਲਸੀਆਂ ਮੈਂਬਰ ਸ਼੍ਰੋਮਣੀ ਕਮੇਟੀ, ਜਥੇਦਾਰ ਗੁਰਮੀਤ ਸਿੰਘ ਬੂਹ ਮੈਂਬਰ ਸ਼੍ਰੋਮਣੀ ਕਮੇਟੀ, ਜਥੇਦਾਰ ਬਲਵਿੰਦਰ ਸਿੰਘ ਭੰਬਾ ਲੰਡਾ ਮੈਂਬਰ ਸ਼੍ਰੋਮਣੀ ਕਮੇਟੀ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਗੁਰਜੰਟ ਸਿੰਘ ਕਾਲੀਏ ਵਾਲਾ, ਅਮਰਜੀਤ ਬਰਾੜ ਰਾਜੇਆਣਾ, ਅਦਾਰਾ ‘ਅਜੀਤ’ ਦੇ ਮੋਗਾ ਤੋਂ ਸਟਾਫ਼ ਰਿਪੋਰਟਰ ਸੁਰਿੰਦਰ ਪਾਲ ਸਿੰਘ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਨਗਰ ਕੌਂਸਲ ਤਲਵੰਡੀ ਭਾਈ ਦੇ ਪ੍ਰਧਾਨ ਕਰਨਜੋਤ ਸਿੰਘ ਗਿੱਲ, ਸੀਨੀਅਰ ਮੀਤ ਪ੍ਰਧਾਨ ਹਰਦੀਪ ਸਿੰਘ ਹੈਪੀ, ਜਗਨਾਮ ਇੰਦਰ ਸਿੰਘ ਕੌਂਸਲਰ ਤੇ ਪ੍ਰਧਾਨ ਆੜਤੀ ਐਸੋਸੀਏਸ਼ਨ, ਦੇਸਰਾਜ ਅਹੂਜਾ ਕਾਂਗਰਸੀ ਆਗੂ, ਗੁਰਪ੍ਰੀਤ ਸਿੰਘ ਜੱਜ ਸਾਬਕਾ ਪ੍ਰਧਾਨ ਨਗਰ ਕੌਂਸਲ, ਕਮਲ ਦੀਸ਼ਪਾਲ ਸਿੰਘ ਸੋਢੀ ਚੇਅਰਮੈਨ ਗਿਆਨ ਜੋਤੀ ਸਕੂਲ, ਪ੍ਰੇਮ ਕੁਮਾਰ ਸਿੰਗਲਾ, ਸੁਖਵਿੰਦਰ ਸਿੰਘ ਕਲਸੀ, ਭੁਪਿੰਦਰ ਸਿੰਘ ਭਾਨਾ, ਸ਼ੇਰ ਸਿੰਘ ਮੰਡ ਐਗਜੈਕਟਿਵ ਮੈਂਬਰ, ਨਰਿੰਦਰਜੀਤ ਸਿੰਘ ਅਰੋੜਾ ਸਰਪ੍ਰਸਤ ਪੈਸਟੀਸਾਈਡ ਐਸੋਸੀਏਸ਼ਨ, ਸੁਖਵਿੰਦਰ ਸਿੰਘ ਕਾਕਾ ਬਰਾੜ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ, ਅੰਮ੍ਰਿਤ ਲਾਲ ਛਾਬੜਾ, ਜਤਿੰਦਰ ਕੁਮਾਰ ਬਬਲਾ, ਗੁਰਮੀਤ ਸਿੰਘ ਮੀਤਾ ਬਰਾੜ, ਬਲਵੀਰ ਸਿੰਘ ਰਾਜਾ ਸੁਪਰ ਨਿਊ ਪੰਜਾਬ, ਲਖਵੀਰ ਸਿੰਘ ਘੜਿਆਲ, ਰਾਜਨ ਵੋਹਰਾ , ਵਿਜੇ ਕੁਮਾਰ ਕਾਇਤ, ਰੌਸ਼ਨ ਲਾਲ ਬਜਾਜ, ਹਰਬੰਸ ਸਿੰਘ ਕਲਸੀ ਕੈਨੇਡੀਅਨ ਤੇ ਗੁਰਚਰਨ ਸਿੰਘ ਸੈਂਭੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਸਮਾਪਤੀ ਮੌਕੇ ਤਰਸੇਮ ਸਿੰਘ ਮੱਲਾ ਸਾਬਕਾ ਪ੍ਰਧਾਨ ਨਗਰ ਕੌਂਸਲ ਤਲਵੰਡੀ ਭਾਈ ਨੇ ਅੰਤਿਮ ਅਰਦਾਸ ਵਿਚ ਸ਼ਾਮਲ ਹੋ ਕੇ ਮਾਤਾ ਜੀ ਨੂੰ ਸ਼ਰਧਾਂਜਲੀ ਭੇਟ ਕਰਨ ਵਾਲੀਆਂ ਸਮੂਹ ਸ਼ਖ਼ਸੀਅਤਾਂ ਤੇ ਸੰਗਤ ਦਾ ਤਹਿ ਦਿਲੋਂ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਗਾਰਬੇਜ਼ ਫ੍ਰੀ ਫੈਸਟੀਵਲ ਮੁਹਿੰਮ 2026 ਤਹਿਤ ਐਤਵਾਰ ਵਾਲੇ ਦਿਨ ਵੀ ਸ਼ਹਿਰ ਅੰਦਰੋ ਕੱਚਰੇ ਦੀ ਲਿਫਟਿੰਗ ਕਰਵਾਈ ਅਗਲੀ ਖ਼ਬਰ ਅਣਪਛਾਤੀ ਗੱਡੀ ਦੀ ਲਪੇਟ ਵਿਚ ਆ ਕੇ ਨੌਜਵਾਨ ਦੀ ਮੌਤ
Ad Position 24