26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਪ੍ਰਿੰਸੀਪਲਾਂ ਦੀਆਂ 60 ਫ਼ੀਸਦੀ ਅਸਾਮੀਆਂ ਖਾਲੀ, ਅਖੌਤੀ ਸਿੱਖਿਆ ਕ੍ਰਾਂਤੀ ਦੀ ਹਵਾ ਕੱਢ ਰਹੀਆਂ ਹਨ ਹਜ਼ਾਰਾਂ ਖਾਲੀ ਅਸਾਮੀਆਂ- ਡੀ. ਟੀ. ਐਫ਼.

ਜ਼ੀਰਾ, 26 ਅਕਤੂਬਰ(ਪ੍ਰਤਾਪ ਸਿੰਘ ਹੀਰਾ)- ਪੰਜਾਬ ਸਰਕਾਰ ਇਕ ਵਾਰ ਫੇਰ ਅਖੌਤੀ ਸਿੱਖਿਆ ਕ੍ਰਾਂਤੀ ਦਾ ਢੋਲ ਵਜਾਉਣ ਦੀ ਤਿਆਰੀ ਕਰ ਰਹੀ ਹੈ ਜਿਸ ਦੇ ਚੱਲਦਿਆਂ ਸਰਕਾਰ ਵਲੋਂ 27 ਅਕਤੂਬਰ ਤੋਂ 3 ਨਵੰਬਰ ਤੱਕ ਸਕੂਲਾਂ ਵਿਚ ਆਪਣੇ ਰਾਜਨੀਤਕ ਮਨਸੂਬੇ ਪੂਰੇ ਕਰਨ ਲਈ ਸਿੱਖਿਆ ਕ੍ਰਾਂਤੀ ਦਾ ਡਰਾਮਾ ਕੀਤਾ ਜਾ ਰਿਹਾ ਹੈ ਪਰ ਸਰਕਾਰ ਦੀ ਇਸ ਅਖੌਤੀ ਸਿਖਿਆ ਕ੍ਰਾਂਤੀ ਦੀ ਫੂਕ ਸਕੂਲਾਂ ਵਿਚ ਖਾਲੀ ਪਈਆਂ ਹਜ਼ਾਰਾਂ ਪੋਸਟਾਂ ਕੱਢ ਰਹੀਆਂ ਹਨ। ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰਧਾਨ ਬਲਰਾਮ ਸ਼ਰਮਾ ਤੇ ਜ਼ਿਲ੍ਹਾ ਸਕੱਤਰ ਗਗਨਦੀਪ ਬਰਾੜ ਨੇ ਪੱਤਰਕਾਰਾਂ ਨੂੰ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਸੂਬੇ ਦੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਪ੍ਰਿੰਸੀਪਲਾਂ ਦੀਆਂ 1927 ਵਿਚੋਂ 1153 ਪੋਸਟਾਂ ਖਾਲੀ ਪਈਆਂ ਹਨ ਜਿਸ ਦੀ ਪ੍ਰਤੀਸ਼ਤਤਾ 60% ਬਣਦੀ ਹੈ।

Ad Position 21
No active advertisement
ਡੈਮੋਕਰੇਟਿਕ ਟੀਚਰ ਫਰੰਟ ਦੇ ਅਹੁਦੇਦਾਰ 27-10-2026
ਜ਼ੀਰਾ, 26 ਅਕਤੂਬਰ(ਪ੍ਰਤਾਪ ਸਿੰਘ ਹੀਰਾ)- ਪੰਜਾਬ ਸਰਕਾਰ ਇਕ ਵਾਰ ਫੇਰ ਅਖੌਤੀ ਸਿੱਖਿਆ ਕ੍ਰਾਂਤੀ ਦਾ ਢੋਲ ਵਜਾਉਣ ਦੀ ਤਿਆਰੀ ਕਰ ਰਹੀ ਹੈ ਜਿਸ ਦੇ ਚੱਲਦਿਆਂ ਸਰਕਾਰ ਵਲੋਂ 27 ਅਕਤੂਬਰ ਤੋਂ 3 ਨਵੰਬਰ ਤੱਕ ਸਕੂਲਾਂ ਵਿਚ ਆਪਣੇ ਰਾਜਨੀਤਕ ਮਨਸੂਬੇ ਪੂਰੇ ਕਰਨ ਲਈ ਸਿੱਖਿਆ ਕ੍ਰਾਂਤੀ ਦਾ ਡਰਾਮਾ ਕੀਤਾ ਜਾ ਰਿਹਾ ਹੈ ਪਰ ਸਰਕਾਰ ਦੀ ਇਸ ਅਖੌਤੀ ਸਿਖਿਆ ਕ੍ਰਾਂਤੀ ਦੀ ਫੂਕ ਸਕੂਲਾਂ ਵਿਚ ਖਾਲੀ ਪਈਆਂ ਹਜ਼ਾਰਾਂ ਪੋਸਟਾਂ ਕੱਢ ਰਹੀਆਂ ਹਨ। ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰਧਾਨ ਬਲਰਾਮ ਸ਼ਰਮਾ ਤੇ ਜ਼ਿਲ੍ਹਾ ਸਕੱਤਰ ਗਗਨਦੀਪ ਬਰਾੜ ਨੇ ਪੱਤਰਕਾਰਾਂ ਨੂੰ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਸੂਬੇ ਦੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਪ੍ਰਿੰਸੀਪਲਾਂ ਦੀਆਂ 1927 ਵਿਚੋਂ 1153 ਪੋਸਟਾਂ ਖਾਲੀ ਪਈਆਂ ਹਨ ਜਿਸ ਦੀ ਪ੍ਰਤੀਸ਼ਤਤਾ 60% ਬਣਦੀ ਹੈ। ਮਾਨਸਾ ਤੇ ਨਵਾਂ ਸ਼ਹਿਰ ਵਿਚ 80% ਸਕੂਲ ਬਿਨਾਂ ਪ੍ਰਿੰਸੀਪਲਾਂ ਤੋਂ ਚੱਲ ਰਹੇ ਹਨ। ਮੋਗਾ, ਬਰਨਾਲਾ ਤੇ ਤਰਨਤਾਰਨ ਵਿਚ 75% ਤੋਂ ਵਧ ਸਕੂਲਾਂ ਵਿਚ ਪ੍ਰਿੰਸੀਪਲ ਨਹੀਂ ਹਨ। ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਯੁੱਧਜੀਤ ਸਰਾਂ, ਮੀਤ ਪ੍ਰਧਾਨ ਉਡੀਕ ਚਾਵਲਾ, ਜਥੇਬੰਦਕ ਸਕੱਤਰ ਗੁਰਦੇਵ ਸਿੰਘ ਭਾਗੋਕੇ, ਵਿਤ ਸਕੱਤਰ ਗੁਰਮੀਤ ਤੂੰਬੜ ਭੰਨ ਅਤੇ ਪ੍ਰੈਸ ਸਕੱਤਰ ਅਜੇ ਪਵਾਰ ਨੇ ਕਿਹਾ ਕਿ ਜਥੇਬੰਦੀਆਂ ਅਨੇਕਾਂ ਵਾਰ ਡੀ.ਐੱਸ.ਈ. ਦਫਤਰ ਜਾ ਕੇ ਮੰਗ ਕਰ ਕੇ ਆਈਆਂ ਹਨ ਕਿ ਸਕੂਲਾਂ ਵਿਚ ਵਿਗੜੇ ਪ੍ਰਬੰਧਕੀ ਮਹੌਲ ਨੂੰ ਠੀਕ ਕਰਨ ਲਈ ਪ੍ਰਿੰਸੀਪਲਾਂ ਦੀਆਂ ਪ੍ਰੋਮੋਸ਼ਨਾਂ ਤੁਰੰਤ ਕੀਤੀਆਂ ਜਾਣ ਪਰ ਸਰਕਾਰ ਦੇ ਕੰਨ ’ਤੇ ਜੂੰ ਨਹੀਂ ਸਰਕ ਰਹੀ, ਆਗੂਆਂ ਨੇ ਕਿਹਾ ਕਿ ਇਸੇ ਤਰ੍ਹਾਂ ਹੈਡਮਾਸਟਰਾਂ, ਬੀ.ਪੀ.ਈ.ਓਜ਼, ਅਧਿਆਪਕਾਂ ਤੇ ਈ.ਟੀ.ਟੀ ਅਧਿਆਪਕਾਂ, ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀਆਂ ਲਗਭਗ 35000 ਪੋਸਟਾਂ ਖਾਲੀ ਪਈਆਂ ਹਨ, ਹਜ਼ਾਰਾਂ ਅਧਿਆਪਕ ਜਣ ਗਣਨਾ, ਐੱਸ.ਆਈ.ਆਰ. ਤੇ ਹੋਰ ਫਾਲਤੂ ਦੇ ਗ਼ੈਰ ਵਿਦਿਅਕ ਕੰਮਾਂ ਵਿਚ ਉਲਝਾਏ ਹੋਏ ਹਨ। ਅਧਿਆਪਕਾਂ ਤੋਂ ਬਿਨਾਂ ਸਿੱਖਿਆ ਕ੍ਰਾਂਤੀ ਦੀ ਗੱਲ ਕਰਨਾ ਨਿਰਾ ਡਰਾਮਾ ਹੈ, ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਿੰਸੀਪਲਾਂ ਸਮੇਤ ਸਾਰੇ ਕਾਂਡਰਾਂ ਦੀਆਂ ਪ੍ਰੋਮੋਸ਼ਨਾਂ ਤੇ ਸਿੱਧੀਆਂ ਭਰਤੀਆ ਤੁਰੰਤ ਕੀਤੀਆਂ ਜਾਣ।
Ad Position 22
No active advertisement
ਪਿਛਲੀ ਖ਼ਬਰ ਡਿਊਟੀ ਦੌਰਾਨ ਸਮਰਪਣ ਤੇ ਤੱਤਪਰਤਾ ਦਿਖਾਉਣ ਲਈ ਕਰਮਚਾਰੀਆਂ ਨੂੰ ਸੁਰੱਖਿਆ ਪੁਰਸਕਾਰ ਨਾਲ ਸਨਮਾਨਿਤ ਕੀਤਾ ਅਗਲੀ ਖ਼ਬਰ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਪੈਨਸ਼ਨਰ ਯੂਨੀਅਨ ਦੇ ਵਫ਼ਦ ਨੇ ਡਾਇਰੈਕਟਰ ਨੂੰ ਸੌਂਪਿਆ ਮੰਗ ਪੱਤਰ
Ad Position 24