ਸਹਿਕਾਰੀ ਸੁਸਾਇਟੀਆਂ ਸੰਬੰਧੀ ਨਵੀਂ ਨੀਤੀ ਵਿਰੁੱਧ ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਭਾਰਤ ਵਲੋਂ ਸੰਘਰਸ਼ ਦਾ ਐਲਾਨ
ਫ਼ਿਰੋਜ਼ਪੁਰ, 26 ਅਕਤੂਬਰ (ਕੁਲਬੀਰ ਸਿੰਘ ਸੋਢੀ)- ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਭਾਰਤ ਦੀ ਆਨਲਾਈਨ ਮੀਟਿੰਗ ਹੋਈ ਜਿਸ ਵਿਚ ਸਹਿਕਾਰੀ ਖੇਤੀਬਾੜੀ ਸੁਸਾਇਟੀਆਂ ਰਾਹੀਂ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਫ਼ਸਲੀ ਕਰਜ਼ਿਆਂ ਸਬੰਧੀ ਨਵੀਂ ਨੀਤੀ ਅਤੇ ਜਾਰੀ ਕੀਤੇ ਹੁਕਮਾਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਨਵੀਆਂ ਸ਼ਰਤਾਂ ਨਾਲ ਕਿਸਾਨਾਂ ’ਤੇ ਵਾਧੂ ਆਰਥਿਕ ਬੋਝ ਪਵੇਗਾ ਤੇ ਸਹਿਕਾਰੀ ਸੁਸਾਇਟੀਆਂ ਦੀ ਕਾਰਗੁਜ਼ਾਰੀ ਵੀ ਪ੍ਰਭਾਵਿਤ ਹੋਵੇਗੀ।
ਭ
ਭਾਰਤੀ ਕਿਸਾਨ ਯੂਨੀਅਨ ਏਕਤਾ ਮਝੈਲ ਦੇ ਸੂਬਾ ਪ੍ਰਧਾਨ ਗੁਰਸੇਵਕ ਸਿੰਘ ਧਾਲੀਵਾਲ। ਅਜੀਤ ਤਸਵੀਰ
27-10-2026
ਫ਼ਿਰੋਜ਼ਪੁਰ, 26 ਅਕਤੂਬਰ (ਕੁਲਬੀਰ ਸਿੰਘ ਸੋਢੀ)- ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਭਾਰਤ ਦੀ ਆਨਲਾਈਨ ਮੀਟਿੰਗ ਹੋਈ ਜਿਸ ਵਿਚ ਸਹਿਕਾਰੀ ਖੇਤੀਬਾੜੀ ਸੁਸਾਇਟੀਆਂ ਰਾਹੀਂ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਫ਼ਸਲੀ ਕਰਜ਼ਿਆਂ ਸਬੰਧੀ ਨਵੀਂ ਨੀਤੀ ਅਤੇ ਜਾਰੀ ਕੀਤੇ ਹੁਕਮਾਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਨਵੀਆਂ ਸ਼ਰਤਾਂ ਨਾਲ ਕਿਸਾਨਾਂ ’ਤੇ ਵਾਧੂ ਆਰਥਿਕ ਬੋਝ ਪਵੇਗਾ ਤੇ ਸਹਿਕਾਰੀ ਸੁਸਾਇਟੀਆਂ ਦੀ ਕਾਰਗੁਜ਼ਾਰੀ ਵੀ ਪ੍ਰਭਾਵਿਤ ਹੋਵੇਗੀ। ਉਨ੍ਹਾਂ ਕੇਂਦਰ ਤੇ ਪੰਜਾਬ ਸਰਕਾਰ ਤੋਂ ਸਬੰਧਿਤ ਸਰਕੁਲਰ ਵਾਪਸ ਲੈਣ ਦੀ ਮੰਗ ਕੀਤੀ। ਮੀਟਿੰਗ ਵਿਚ ਇੰਦਰਜੀਤ ਸਿੰਘ ਕੋਟ ਬੁੱਢਾ, ਗੁਰਿੰਦਰ ਸਿੰਘ ਭੰਗੂ, ਸੁਖਜੀਤ ਸਿੰਘ ਹਰਦੋ ਝੰਡੇ, ਗੁਰਸੇਵਕ ਸਿੰਘ ਧਾਲੀਵਾਲ, ਲਖਵਿੰਦਰ ਸਿੰਘ ਔਲਖ, ਬਚਿੱਤਰ ਸਿੰਘ ਕੋਟਲਾ ਤੇ ਪਰਮਜੀਤ ਕੌਰ ਸਾਈਆਂਵਾਲਾ ਸਮੇਤ ਹੋਰ ਕਿਸਾਨ ਆਗੂਆਂ ਨੇ ਹਿੱਸਾ ਲਿਆ। ਮੋਰਚੇ ਦੇ ਆਗੂਆਂ ਨੇ ਦਾਅਵਾ ਕੀਤਾ ਕਿ 24 ਜੂਨ ਨੂੰ ਜਾਰੀ ਕੀਤੇ ਹੁਕਮਾਂ ਤਹਿਤ ਦੋ ਲੱਖ ਰੁਪਏ ਤੱਕ ਦਾ ਕਰਜ਼ਾ ਲੈਣ ਵਾਲੇ ਕਿਸਾਨਾਂ ਲਈ ਆਪਣੀ ਜ਼ਮੀਨ ਸੁਸਾਇਟੀ ਦੇ ਹੱਕ ’ਚ ਗਿਰਵੀ ਰੱਖਣ ਦੀ ਸ਼ਰਤ ਰੱਖੀ ਗਈ ਹੈ। ਆਗੂਆਂ ਨੇ ਦੱਸਿਆ ਕਿ ਪਹਿਲਾਂ ਕਿਸਾਨਾਂ ਨੂੰ ਫ਼ਸਲੀ ਕਰਜ਼ੇ ’ਤੇ ਸੱਤ ਫ਼ੀਸਦੀ ਵਿਆਜ ਦਰ ’ਚੋਂ ਤਿੰਨ ਫ਼ੀਸਦੀ ਸਬਸਿਡੀ ਮਿਲਣ ਕਾਰਨ ਚਾਰ ਫ਼ੀਸਦੀ ਵਿਆਜ ਦੇਣਾ ਪੈਂਦਾ ਸੀ। ਉਨ੍ਹਾਂ ਦੇ ਦਾਅਵੇ ਅਨੁਸਾਰ ਨਵੀਂ ਨੀਤੀ ਤਹਿਤ ਜੇ ਕਿਸੇ ਕਿਸਾਨ ਦੀ ਬੈਂਕ ਵਿਚ ਹੋਰ ਕਰਜ਼ਾ ਲਿਮਟ ਬਣੀ ਹੋਈ ਹੈ ਤਾਂ ਉਸ ਨੂੰ ਸਹਿਕਾਰੀ ਸੁਸਾਇਟੀ ਦੇ ਕਰਜ਼ੇ ’ਤੇ ਸਬਸਿਡੀ ਨਹੀਂ ਮਿਲੇਗੀ ਤੇ ਵਿਆਜ ਦਰ 11 ਫ਼ੀਸਦੀ ਤੱਕ ਹੋ ਸਕਦੀ ਹੈ। ਕਿਸਾਨ ਆਗੂਆਂ ਨੇ ਇਸ ਵਿਵਸਥਾ ’ਤੇ ਇਤਰਾਜ਼ ਜਤਾਉਂਦਿਆਂ ਮੰਗ ਕੀਤੀ ਕਿ ਪਹਿਲਾਂ ਵਾਂਗ ਕਿਸਾਨਾਂ ਨੂੰ ਵਿਆਜ ਸਬਸਿਡੀ ਦਾ ਲਾਭ ਦਿੱਤਾ ਜਾਵੇ। ਕਿਸਾਨ ਆਗੂਆਂ ਨੇ ਕੇਂਦਰ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਤੇ ਸਹਿਕਾਰੀ ਸੁਸਾਇਟੀਆਂ ਨਾਲ ਸਬੰਧਿਤ ਇਨ੍ਹਾਂ ਹੁਕਮਾਂ ਨੂੰ ਵਾਪਸ ਲਿਆ ਜਾਵੇ ਤੇ ਕਿਸਾਨਾਂ ਨੂੰ ਪਹਿਲਾਂ ਵਾਂਗ ਕਰਜ਼ਿਆਂ ’ਤੇ ਰਾਹਤ ਦਿੱਤੀ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਕਿਸਾਨਾਂ ਨੂੰ ਡੀ.ਏ.ਪੀ. ਖਾਦ ਤੇ ਹੋਰ ਖੇਤੀਬਾੜੀ ਸਮਗ੍ਰੀ ਦੀ ਉਪਲਬੱਧਤਾ ਯਕੀਨੀ ਬਣਾਈ ਜਾਵੇ। ਆਗੂਆਂ ਨੇ ਐਲਾਨ ਕੀਤਾ ਕਿ ਨਵੀਂ ਨੀਤੀ ਤੇ ਸਰਕੁਲਰ ਦੇ ਵਿਰੋਧ ’ਚ 28 ਅਕਤੂਬਰ ਨੂੰ ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਕੀਤੇ ਜਾਣਗੇ। ਰੋਸ ਪ੍ਰਦਰਸ਼ਨ ਵਿਚ ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਭਾਰਤ ਵਲੋਂ ਗੁਰਸੇਵਕ ਸਿੰਘ ਧਾਲੀਵਾਲ, ਪਰਮਜੀਤ ਕੌਰ ਸਾਈਆਂਵਾਲਾ, ਮੰਗਲ ਸਿੰਘ ਸੰਧੂ ਤੇ ਸੁਖਦੇਵ ਸਿੰਘ ਮੰਡ ਸ਼ਮੂਲੀਅਤ ਕਰਨਗੇ।