27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਅਕਾਲੀ ਦਲ ਬਾਦਲ ਹੀ ਪੰਜਾਬ ਦੇ ਹਿੱਤਾਂ ਦੀ ਰੱਖਿਆ ਕਰ ਸਕਦੈ- ਮਨਪ੍ਰੀਤ ਸਿੰਘ

ਜ਼ੀਰਾ, 26 ਅਕਤੂਬਰ (ਰਜਨੀਸ਼ ਕਥੂਰੀਆ)- ਪੰਜਾਬ ਵਿਚ ਬਾਦਲ ਸਰਕਾਰ ਦੇ ਰਾਜ ਦੌਰਾਨ ਜੰਗੀ ਪੱਧਰ ’ਤੇ ਵਿਕਾਸ ਦੇ ਕੰਮ ਹੋਏ ਹਨ ਅਤੇ ਅਕਾਲੀ ਦਲ ਬਾਦਲ ਹੀ ਪੰਜਾਬ ਦੇ ਹਿੱਤਾਂ ਦੀ ਸਹੀ ਢੰਗ ਨਾਲ ਰੱਖਿਆ ਕਰ ਸਕਦਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਆਈ.

Ad Position 21
No active advertisement
ਅਜੀਤ ਡੈਸਕ 27-10-2026
ਜ਼ੀਰਾ, 26 ਅਕਤੂਬਰ (ਰਜਨੀਸ਼ ਕਥੂਰੀਆ)- ਪੰਜਾਬ ਵਿਚ ਬਾਦਲ ਸਰਕਾਰ ਦੇ ਰਾਜ ਦੌਰਾਨ ਜੰਗੀ ਪੱਧਰ ’ਤੇ ਵਿਕਾਸ ਦੇ ਕੰਮ ਹੋਏ ਹਨ ਅਤੇ ਅਕਾਲੀ ਦਲ ਬਾਦਲ ਹੀ ਪੰਜਾਬ ਦੇ ਹਿੱਤਾਂ ਦੀ ਸਹੀ ਢੰਗ ਨਾਲ ਰੱਖਿਆ ਕਰ ਸਕਦਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਆਈ.ਟੀ. ਵਿੰਗ ਹਲਕਾ ਜ਼ੀਰਾ ਦੇ ਇੰਚਾਰਜ ਮਨਪ੍ਰੀਤ ਸਿੰਘ ਬਹਿਕ ਫੱਤੂ ਨੇ ਕੀਤਾ। ਉਹਨਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਉਹਨਾਂ ਦੀ ਪਤਨੀ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਕੀਤੀ ਜਾ ਰਹੀ ਮਿਹਨਤ ਦੀ ਬਦੌਲਤ ਪਾਰਟੀ ਦਿਨ ਪ੍ਰਤੀ ਦਿਨ ਮਜਬੂਤ ਹੋ ਰਹੀ ਹੈ ਅਤੇ ਪੰਜਾਬ ਦੇ ਸੂਝਵਾਨ ਲੋਕ ਮੁੜ ਤੋਂ ਪੰਜਾਬ ਵਿਚ ਅਕਾਲੀ ਦਲ ਬਾਦਲ ਦੀ ਸਰਕਾਰ ਵੇਖਣਾ ਚਾਹੁੰਦੇ ਹਨ। ਮਨਪ੍ਰੀਤ ਸਿੰਘ ਨੇ ਕਿਹਾ ਕਿ ਇਹੋ ਕਾਰਨ ਹੈ ਕਿ ਜਲਾਲਾਬਾਦ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ ਨੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਕਬੂਲ ਕਰਦਿਆਂ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ। ਮਨਪ੍ਰੀਤ ਸਿੰਘ ਨੇ ਦਾਅਵਾ ਕੀਤਾ ਕਿ ਆਉਣ ਵਾਲੇ ਕੁਝ ਦਿਨਾਂ ਵਿਚ ਵਿਰੋਧੀ ਪਾਰਟੀਆਂ ਦੇ ਹੋਰ ਵੀ ਵੱਡੇ ਚਿਹਰੇ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋਣ ਜਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਦਿਹਾਤੀ ’ਚ ਅਕਾਲੀ ਦਲ ਦੇ ਬੀ.ਸੀ. ਵਿੰਗ ਦੀ ਮੀਟਿੰਗ ਅੱਜ ਅਗਲੀ ਖ਼ਬਰ ਰਿਹਾਇਸ਼ੀ ਖੇਤਰ ਵਿਚੋਂ ਇਕੱਠਾ ਕੀਤਾ 700 ਕਿੱਲੋਗਰਾਮ ਰੀਸਾਈਕਲ ਮਟੀਰੀਅਲ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਰਿਕਵਰੀ ਵੈਨ ਜਾਏਗੀ...
Ad Position 24