26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਦੇ ਸੂਬਾ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਵਲੋਂ ਵਰਕਰਾਂ ਨਾਲ ਭਰਵੀਂ ਮੀਟਿੰਗ

ਮਮਦੋਟ, 26 ਅਕਤੂਬਰ (ਸੁਖਦੇਵ ਸਿੰਘ ਸੰਗਮ/ਰਾਜਿੰਦਰ ਸਿੰਘ ਹਾਂਡਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਐਸ. ਸੀ.

Ad Position 21
No active advertisement
ਅਜੀਤ ਡੈਸਕ 27-10-2026
ਮਮਦੋਟ, 26 ਅਕਤੂਬਰ (ਸੁਖਦੇਵ ਸਿੰਘ ਸੰਗਮ/ਰਾਜਿੰਦਰ ਸਿੰਘ ਹਾਂਡਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਐਸ.ਸੀ. ਵਿੰਗ ਦੇ ਸੂਬਾ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਵਲੋਂ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਦੇ ਪਿੰਡ ਲੱਖੋ ਕਿ ਬਹਿਰਾਮ ਵਿਖੇ ਐੱਸ.ਸੀ. ਭਾਈਚਾਰੇ ਦੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਭਰਵੀਂ ਮੀਟਿੰਗ ਕੀਤੀ ਗਈ। ਇਸ ਮੌਕੇ ਪ੍ਰਧਾਨ ਰਣੀਕੇ, ਹਲਕੇ ਦੇ ਮੁੱਖ ਸੇਵਾਦਾਰ ਵਰਦੇਵ ਸਿੰਘ ਨੋਨੀ ਮਾਨ, ਪ੍ਰੀਤਮ ਸਿੰਘ ਮਲਸੀਆਂ ਤੇ ਦਰਸ਼ਨ ਸਿੰਘ ਦੋਵੇਂ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਐੱਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਜਸਪਾਲ ਸਿੰਘ ਲੱਖੋ ਕਿ ਨੇ ਸੰਬੋਧਨ ਕੀਤਾ। ਆਗੂਆਂ ਨੇ ਕਿਹਾ ਕਿ 2027 ਵਿਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿਚ ਐਸ.ਸੀ. ਭਾਈਚਾਰੇ ਦਾ ਅਹਿਮ ਰੋਲ ਹੋਵੇਗਾ। ਅਕਾਲੀ ਆਗੂਆਂ ਨੇ ਕਿਹਾ ਕਿ ਕਾਂਗਰਸ ਤੇ ਆਪ ਨੇ ਸਮਾਜ ਭਲਾਈ ਸਕੀਮਾਂ ਵਿਚ ਕਟੌਤੀ ਕੀਤੀ ਹੈ ਅਤੇ ਐੱਸ.ਸੀ. ਭਾਈਚਾਰੇ ਲਈ ਮਕਾਨ ਅਤੇ ਰੋਜ਼ਗਾਰ ਦੇਣ ਦੇ ਵਾਅਦੇ ਤੋਂ ਭੱਜੀਆਂ ਹਨ। ਆਗੂਆਂ ਵਲੋਂ ਪ੍ਰਧਾਨ ਰਣੀਕੇ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸੁਖਚੈਨ ਸਿੰਘ ਸੇਖੋਂ, ਹਰਿੰਦਰ ਪਾਲ ਸਿੰਘ, ਮੇਜ਼ਰ ਸਿੰਘ ਸੋਢੀ ਵਾਲਾ ਸਰਕਲ ਪ੍ਰਧਾਨ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਭਾਸ਼ਾ ਵਿਭਾਗ ਨੇ ਕਰਵਾਏ ਵਿਦਿਆਰਥੀਆਂ ਦੇ ਪੰਜਾਬੀ ਸਾਹਿਤ ਸਿਰਜਣ ਤੇ ਕਵਿਤਾ ਗਾਇਨ ਮੁਕਾਬਲੇ ਅਗਲੀ ਖ਼ਬਰ ਰਮਿੰਦਰ ਸਿੰਘ ਆਵਲਾ ਦੇ ਪਾਰਟੀ ’ਚ ਆਉਣ ਦਾ ਅਕਾਲੀ ਆਗੂਆਂ ਵਲੋਂ ਸਵਾਗਤ
Ad Position 24