28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਗੁਰੂ ਨਾਨਕ ਕਾਲਜ ਫ਼ਿਰੋਜ਼ਪੁਰ ਕੈਂਟ ਵਿਖੇ ਲਗਾਇਆ ਵੋਟਰ ਰਜਿਸਟਰੇਸ਼ਨ ਕੈਂਪ

ਫ਼ਿਰੋਜ਼ਪੁਰ, 27 ਅਕਤੂਬਰ (ਦਵਿੰਦਰ ਪਾਲ ਸਿੰਘ)-ਗੁਰੂ ਨਾਨਕ ਕਾਲਜ ਫ਼ਿਰੋਜ਼ਪੁਰ ਕੈਂਟ ਵਿਖੇ ਕਾਲਜ ਦੀ ਐੱਨ. ਐੱਸ.

Ad Position 21
No active advertisement
ਅਜੀਤ ਡੈਸਕ 28-10-2026
ਫ਼ਿਰੋਜ਼ਪੁਰ, 27 ਅਕਤੂਬਰ (ਦਵਿੰਦਰ ਪਾਲ ਸਿੰਘ)-ਗੁਰੂ ਨਾਨਕ ਕਾਲਜ ਫ਼ਿਰੋਜ਼ਪੁਰ ਕੈਂਟ ਵਿਖੇ ਕਾਲਜ ਦੀ ਐੱਨ.ਐੱਸ.ਐੱਸ. ਯੂਨਿਟ ਦੇ ਸਹਿਯੋਗ ਨਾਲ ਇਕ ਵਿਸ਼ੇਸ਼ ਵੋਟਰ ਰਜਿਸਟਰੇਸ਼ਨ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਕਾਲਜ ਦੇ ਚੇਅਰਮੈਨ ਅਸੀਸਪ੍ਰੀਤ ਸਿੰਘ ਸਾਈਆਂਵਾਲਾ, ਪ੍ਰਿੰਸੀਪਲ ਡਾ.ਇੰਦਰਜੀਤ ਸਿੰਘ, ਪ੍ਰਧਾਨ. ਗੁਰਦੀਪ ਸਿੰਘ ਸਾਂਗਾ ਅਤੇ ਡਾਇਰੈਕਟਰ ਸਤੀਸ਼ ਗੁਪਤਾ ਦੀ ਯੋਗ ਅਗਵਾਈ ਹੇਠ ਸਫਲਤਾਪੂਰਵਕ ਨੇਪਰੇ ਚੜਿਆ। ਕੈਂਪ ਦਾ ਸੰਚਾਲਨ ਡਿਪਟੀ ਕਮਿਸ਼ਨਰ ਦਫ਼ਤਰ ਦੇ ਚੋਣ ਸੈੱਲ ਤੋਂ ਪਹੁੰਚੇ ਨਰਿੰਦਰ ਸਿੰਘ, ਸਾਜਨ ਕੁਮਾਰ, ਮਨੋਜ ਕੁਮਾਰ ਅਤੇ ਸੁਮਿਤ ਕੁਮਾਰ ਦੀ ਦੇਖ-ਰੇਖ ਹੇਠ ਕੀਤਾ ਗਿਆ। ਕੈਂਪ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਲਈ ਪ੍ਰੇਰਿਤ ਕਰਨਾ ਅਤੇ ਲੋਕਤੰਤਰੀ ਪ੍ਰਕਿਰਿਆ ਵਿਚ ਵੋਟ ਦੇ ਮਹੱਤਵ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ। ਕੈਂਪ ਦੌਰਾਨ ਕਾਲਜ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲੈਂਦਿਆਂ ਨਵੀਂ ਵੋਟਰ ਸੂਚੀ ਵਿਚ ਆਪਣੇ ਨਾਮ ਦਰਜ ਕਰਵਾਏ। ਇਸ ਮੌਕੇ ਬੁਲਾਰਿਆਂ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵੋਟ ਦੇਸ਼ ਦੇ ਹਰੇਕ ਨਾਗਰਿਕ ਦਾ ਸੰਵਿਧਾਨਕ ਅਧਿਕਾਰ ਹੈ ਅਤੇ ਮਜ਼ਬੂਤ ਲੋਕਤੰਤਰ ਦੇ ਨਿਰਮਾਣ ਵਿਚ ਨੌਜਵਾਨਾਂ ਦੀ ਭਾਗੀਦਾਰੀ ਸਭ ਤੋਂ ਅਹਿਮ ਹੈ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਦੇ ਖ਼ਾਤਮੇ ਲਈ ‘ਝੋਟੇ’ ਦੀ ਸੋਚ ’ਤੇ ਸਾਰੇ ਕਿਸਾਨ ਭਰਾ ਡਟ ਕੇ ਪਹਿਰਾ ਦੇਣਗੇ: ਪ੍ਰਧਾਨ ਗੁਰਬਾਜ ਬਰਾੜ ਅਗਲੀ ਖ਼ਬਰ 12 ਮੰਡੀਆਂ ਵਿਚ ਖ਼ਰੀਦ ਕਾਰਜ ਤੇਜ਼ੀ ਨਾਲ ਜਾਰੀ, ਕਿਸਾਨਾਂ ਨੂੰ ਨਿਰਧਾਰਿਤ ਮਾਪਦੰਡਾਂ ਅਨੁਸਾਰ ਫ਼ਸਲ ਲਿਆਉਣ ਦੀ ਅਪੀਲ
Ad Position 24