28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਨਸ਼ਿਆਂ ਦੇ ਖ਼ਾਤਮੇ ਲਈ ‘ਝੋਟੇ’ ਦੀ ਸੋਚ ’ਤੇ ਸਾਰੇ ਕਿਸਾਨ ਭਰਾ ਡਟ ਕੇ ਪਹਿਰਾ ਦੇਣਗੇ: ਪ੍ਰਧਾਨ ਗੁਰਬਾਜ ਬਰਾੜ

ਮੁੱਦਕੀ, 27 ਅਕਤੂਬਰ (ਭੁਪਿੰਦਰ ਸਿੰਘ)-ਪੰਜਾਬ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਪਰਮਿੰਦਰ ਸਿੰਘ ਝੋਟੇ ਦੀ ਸੋਚ ’ਤੇ ਅੰਤਿਮ ਸਾਹਾਂ ਤੱਕ ਸਾਰੇ ਕਿਸਾਨ ਭਰਾ ਡਟ ਕੇ ਪਹਿਰਾ ਦੇਣਗੇ ਅਤੇ ਪੰਜਾਬ ਵਿਚੋਂ ਨਸ਼ੇ ਦੇ ਖ਼ਾਤਮੇ ਤੱਕ ਸੰਘਰਸ਼ ਜਾਰੀ ਰਹੇਗਾ। ਚਾਹੇ ਉਹ ਮੈਡੀਕਲ ਨਸ਼ਾ ਹੋਵੇ ਜਾਂ ‘ਚਿੱਟੇ’ ਦੀ ਗੱਲ ਹੋਵੇ।

Ad Position 21
No active advertisement
ਅਜੀਤ ਡੈਸਕ 28-10-2026
ਮੁੱਦਕੀ, 27 ਅਕਤੂਬਰ (ਭੁਪਿੰਦਰ ਸਿੰਘ)-ਪੰਜਾਬ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਪਰਮਿੰਦਰ ਸਿੰਘ ਝੋਟੇ ਦੀ ਸੋਚ ’ਤੇ ਅੰਤਿਮ ਸਾਹਾਂ ਤੱਕ ਸਾਰੇ ਕਿਸਾਨ ਭਰਾ ਡਟ ਕੇ ਪਹਿਰਾ ਦੇਣਗੇ ਅਤੇ ਪੰਜਾਬ ਵਿਚੋਂ ਨਸ਼ੇ ਦੇ ਖ਼ਾਤਮੇ ਤੱਕ ਸੰਘਰਸ਼ ਜਾਰੀ ਰਹੇਗਾ। ਚਾਹੇ ਉਹ ਮੈਡੀਕਲ ਨਸ਼ਾ ਹੋਵੇ ਜਾਂ ‘ਚਿੱਟੇ’ ਦੀ ਗੱਲ ਹੋਵੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਦੇ ਬਲਾਕ ਪ੍ਰਧਾਨ ਗੁਰਬਾਜ ਸਿੰਘ ਬਰਾੜ ਨੇ ਪੰਜਾਬ ਸਰਕਾਰ ਵਿਰੁੱਧ ਕਸਬਾ ਮੁੱਦਕੀ ਵਿਚ ਕੀਤੇ ਗਏ ਰੋਸ ਮੁਜ਼ਾਹਰੇ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਪੰਜਾਬ ਦੀ ‘ਆਪ’ ਸਰਕਾਰ ਦੇ ਚੋਣ ਨਿਸ਼ਾਨ ‘ਝਾੜੂ’ ਆਂ ਨੂੰ ਅੱਗ ਲਗਾ ਕੇ ਪੰਜਾਬ ਸਰਕਾਰ ਦੇ ਵਿਰੋਧ ’ਚ ਅਤੇ ਪਰਮਿੰਦਰ ਸਿੰਘ ਝੋਟਾ ਦੇ ਪੱਖ ਵਿਚ ਵਿਚਾਰ ਪੇਸ਼ ਕੀਤੇ ਗਏ। ਗੁਰਬਾਜ ਸਿੰਘ ਬਰਾੜ ਨੇ ਕਿਹਾ ਕਿ ਝੋਟੇ ਦੀ ਕੁਰਬਾਨੀ ਵਿਅਰਥ ਨਹੀਂ ਜਾਣ ਦਿੱਤੀ ਜਾਵੇਗੀ। ਜਿਨ੍ਹਾਂ ਚਿਰ ਪਰਮਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਨਹੀਂ ਦਿੱਤਾ ਜਾਂਦਾ ਅਤੇ ਸਬੰਧਿਤ ਅਫ਼ਸਰਾਂ ਨੂੰ ਡਿਸਮਿਸ ਨਹੀਂ ਕੀਤਾ ਜਾਂਦਾ ਉਨ੍ਹਾਂ ਚਿਰ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਗੁਰਬਾਜ ਸਿੰਘ ਬਰੜ ਬਲਾਕ ਪ੍ਰਧਾਨ, ਸੁਖਮੰਦਰ ਸਿੰਘ ਜਨਰਲ ਸਕੱਤਰ, ਰਣਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਹਰਪ੍ਰੀਤ ਸਿੰਘ ਭੁੱਚੋਕਾ ਜ਼ਿਲ੍ਹਾ ਮੀਤ ਪ੍ਰਧਾਨ, ਸੁਖਜੀਤ ਸਿੰਘ ਬਰਾੜ ਜੋਨ ਪ੍ਰਧਾਨ, ਦਰਸ਼ਨ ਸਿੰਘ ਫ਼ੌਜੀ ਖ਼ਜ਼ਾਨਚੀ, ਹਰਵਿੰਦਰ ਸਿੰਘ ਮੀਤ ਪ੍ਰਧਾਨ, ਗੁਰਸੇਵਕ ਸਿੰਘ ਫ਼ੌਜੀ ਸੀਨੀਅਰ ਮੀਤ ਪ੍ਰਧਾਨ, ਹਰਪ੍ਰੀਤ ਸਿੰਘ ਕੈਂਥ ਪੈੱ੍ਰਸ ਸਕੱਤਰ, ਗੁਰਭਿੰਦਰ ਸਿੰਘ ਭੁੱਲਰ ਮੀਤ ਪ੍ਰਧਾਨ, ਬਲਜੀਤ ਸਿੰਘ, ਪ੍ਰਿਤਪਾਲ ਸਿੰਘ ਮਾਹਲਾ, ਜਗਜੀਤ ਸਿੰਘ ਜੱਜ ਸੀਨੀਅਰ ਮੀਤ ਪ੍ਰਧਾਨ, ਜੋਗਿੰਦਰ ਸਿੰਘ ਡੇਅਰੀ ਵਾਲੇ, ਹਰਜੀਤ ਸਿੰਘ ਨੰਬਰਦਾਰ, ਕੁਲਵੰਤ ਸਿੰਘ ਲੋਹਾਮ, ਡਾ.ਨਿਰਮਲ ਸਿੰਘ, ਡਾ.ਗੁਰਲਾਲ ਸਿੰਘ ਕਾਕਾ ਮਸੀਤਾਂ ਵਾਲਾ, ਲੱਖਾ ਭੁੱਚੋਕਾ, ਜੱਗਾ ਭੁੱਚੋਕਾ, ਰਾਜੂ ਪ੍ਰੇਮੀ, ਜਸਵੀਰ ਸਿੰਘ ਮੱਲਾ, ਗੁਰਮੀਤ ਸਿੰਘ ਮੱਲੀ, ਸੁਖਵਿੰਦਰ ਸਿੰਘ ਆਦਿ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਕੈਂਟ ’ਚ 2 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ, ਮੁਕੱਦਮਾ ਦਰਜ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਫ਼ਿਰੋਜ਼ਪੁਰ ਕੈਂਟ ਵਿਖੇ ਲਗਾਇਆ ਵੋਟਰ ਰਜਿਸਟਰੇਸ਼ਨ ਕੈਂਪ
Ad Position 24