28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਅਨਾਜ ਮੰਡੀ ਜ਼ੀਰਾ ਵਿਖੇ 3-5 ਕਿਲੋ ਪ੍ਰਤੀ ਕੁਇੰਟਲ ਦੀ ਕਾਟ ਨਾਲ ਖਰੀਦੇ ਜਾ ਰਹੇ ਝੋਨੇ ਤੋਂ ਮਾਰਕੀਟ ਕਮੇਟੀ ਜ਼ੀਰਾ ਅਣਜਾਣ

ਜ਼ੀਰਾ,27 ਅਕਤੂਬਰ (ਰਜਨੀਸ਼ ਕਥੂਰੀਆ)- ਮੰਡੀਆਂ ਵਿਚ ਕਿਸਾਨਾਂ ਦੀ ਹਰ ਸਾਲ ਆਰਥਿਕ ਲੁੱਟ ਕੀਤੀ ਜਾਂਦੀ ਹੈ। ਜਿਸ ਦੇ ਪ੍ਰਤੀ ਕਿਸਾਨ ਯੂਨੀਅਨਾਂ ਵਲੋਂ ਆਵਾਜ਼ ਵੀ ਉਠਾਈ ਜਾਂਦੀ ਹੈ, ਪਰ ਇਸ ਦੇ ਬਾਵਜੂਦ ਅਨਾਜ ਮੰਡੀਆਂ ਵਿਚ ਬੈਠੇ ਫਸਲ ਦੇ ਖਰੀਦਦਾਰ ਆਪਣੇ ਸ਼ਾਤਿਰ ਦਿਮਾਗ ਦੀ ਵਰਤੋਂ ਕਰਕੇ ਕਿਸਾਨਾਂ ਦੀ ਲੁੱਟ ਦੇ ਨਵੇਂ-ਨਵੇਂ ਢੰਗ ਤਰੀਕੇ ਲੱਭ ਲੈਂਦੇ ਹਨ।

Ad Position 21
No active advertisement
ਅਜੀਤ ਡੈਸਕ 28-10-2026
ਜ਼ੀਰਾ,27 ਅਕਤੂਬਰ (ਰਜਨੀਸ਼ ਕਥੂਰੀਆ)- ਮੰਡੀਆਂ ਵਿਚ ਕਿਸਾਨਾਂ ਦੀ ਹਰ ਸਾਲ ਆਰਥਿਕ ਲੁੱਟ ਕੀਤੀ ਜਾਂਦੀ ਹੈ। ਜਿਸ ਦੇ ਪ੍ਰਤੀ ਕਿਸਾਨ ਯੂਨੀਅਨਾਂ ਵਲੋਂ ਆਵਾਜ਼ ਵੀ ਉਠਾਈ ਜਾਂਦੀ ਹੈ, ਪਰ ਇਸ ਦੇ ਬਾਵਜੂਦ ਅਨਾਜ ਮੰਡੀਆਂ ਵਿਚ ਬੈਠੇ ਫਸਲ ਦੇ ਖਰੀਦਦਾਰ ਆਪਣੇ ਸ਼ਾਤਿਰ ਦਿਮਾਗ ਦੀ ਵਰਤੋਂ ਕਰਕੇ ਕਿਸਾਨਾਂ ਦੀ ਲੁੱਟ ਦੇ ਨਵੇਂ-ਨਵੇਂ ਢੰਗ ਤਰੀਕੇ ਲੱਭ ਲੈਂਦੇ ਹਨ। ਅਜਿਹਾ ਹੀ ਮਾਮਲਾ ਅਨਾਜ ਮੰਡੀ ਜ਼ੀਰਾ ਦਾ ਸਾਹਮਣੇ ਆਇਆ ਹੈ। ਭਰੋਸੇਯਗ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅਨਾਜ ਮੰਡੀ ਜ਼ੀਰਾ ਦੇ ਕੁਝ ਖਰੀਦਦਾਰਾਂ ਵਲੋਂ ਭੋਲੇ ਭਾਲੇ ਕਿਸਾਨਾਂ ਨੂੰ ਗੁੰਮਰਾਹ ਕਰਕੇ ਅਨਾਜ ਮੰਡੀ ਜ਼ੀਰਾ ਤੋਂ ਬਾਹਰ ਦੀ ਬਾਹਰ ਹੀ ਟਰਾਲੀਆਂ ਰਾਹੀਂ ਕਿਸਾਨਾਂ ਦਾ ਝੋਨਾ ਤੁਲਵਾ ਕੇ ਤਿੰਨ ਤੋਂ ਪੰਜ ਕਿਲੋ ਪ੍ਰਤੀ ਕੁਇੰਟਲ ਕਾਟ ਲਗਾ ਕੇ ਖਰੀਦਿਆ ਜਾ ਰਿਹਾ ਹੈ। ਭਰੋਸੇਯੋਗ ਨੇ ਤਾਂ ਇਥੋਂ ਤੱਕ ਵੀ ਦੱਸਿਆ ਕਿ ਕਿਸਾਨਾਂ ਪਾਸੋਂ ਮੰਡੀ ਤੋਂ ਬਾਹਰ ਦੀ ਬਾਹਰ ਝੋਨਾ ਖਰੀਦ ਕੇ ਕੁਝ ਖਰੀਦਦਾਰਾਂ ਵਲੋਂ ਮਾਰਕੀਟ ਫੀਸ ਦੀ ਚੋਰੀ ਵੀ ਕੀਤੀ ਜਾ ਰਹੀ ਹੈ ਅਤੇ ਇਹ ਸਭ ਕੁਝ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਦੀ ਕਥਿਤ ਮਿਲੀਭੁਗਤ ਨਾਲ ਕੀਤਾ ਜਾ ਰਿਹਾ ਹੈ। ਹੈਰਾਨੀ ਤਾਂ ਇਸ ਗੱਲ ਦੀ ਹੈ ਕਿ ਮਾਰਕੀਟ ਕਮੇਟੀ ਜ਼ੀਰਾ ਦੇ ਅਧਿਕਾਰੀਆਂ ਦੇ ਨੱਕ ਹੇਠ ਹੋ ਰਹੇ, ਇਸ ਗੋਰਖ ਧੰਦੇ ਦੇ ਪ੍ਰਤੀ ਮਾਰਕੀਟ ਕਮੇਟੀ ਜ਼ੀਰਾ ਦੇ ਅਧਿਕਾਰੀਆਂ ਵਲੋਂ ਧਾਰੀ ਹੋਈ ਸਾਜਿਸ਼ੀ ਚੁੱਪ ਉਹਨਾਂ ਦੀ ਕਾਰਗੁਜ਼ਾਰੀ ’ਤੇ ਕਈ ਤਰ੍ਹਾਂ ਦੇ ਸਵਾਲ ਖੜੇ ਕਰ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਜਦੋਂ ਮਾਰਕੀਟ ਕਮੇਟੀ ਜ਼ੀਰਾ ਦੇ ਸੈਕਟਰੀ ਰਾਜਿੰਦਰ ਕੁਮਾਰ ਨਾਲ ਫੋਨ ਤੇ ਸੰਪਰਕ ਕੀਤਾ ਤਾਂ ਉਹਨਾਂ ਨੇ ਦੱਸਿਆ ਕਿ ਉਕਤ ਮਾਮਲੇ ਵਿਚ ਉਹਨਾਂ ਕੋਲ ਕੋਈ ਵੀ ਲਿਖਤੀ ਸ਼ਿਕਾਇਤ ਨਹੀਂ ਆਈ। ਇਸੇ ਸੰਬੰਧ ਵਿਚ ਜਦੋਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਫੋਨ ’ਤੇ ਸੰਪਰਕ ਕੀਤਾ ਤਾਂ ਉਹਨਾਂ ਨੇ ਵੀ ਕੋਈ ਤਸੱਲੀਬਖਸ਼ ਜਵਾਬ ਨਹੀਂ ਦਿੱਤਾ। ਜਿਸ ਤੋਂ ਜਾਹਰ ਹੈ ਕਿ ਇਹ ਸਭ ਕੁਝ ਹੇਠਾਂ ਤੋਂ ਲੈ ਕੇ ਉੱਪਰ ਤੱਕ ਅਧਿਕਾਰੀਆਂ ਦੀ ਕਥਿਤ ਮਿਲੀਭੁਗਤ ਨਾਲ ਚੱਲ ਰਿਹਾ ਹੈ। ਸਥਾਨਕ ਸ਼ਹਿਰ ਦੀਆਂ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ਨੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਪਾਸੋਂ ਇਸ ਮਾਮਲੇ ਦੀ ਪੜਤਾਲ ਕਰਨ ਦੀ ਮੰਗ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਪਛੜੀਆਂ ਸ਼੍ਰੇਣੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਬਹੁਤ... ਅਗਲੀ ਖ਼ਬਰ ਪਛੜੀਆਂ ਸ਼੍ਰੇਣੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਬਹੁਤ ਸਹੂਲਤਾਂ ਦਿੱਤੀਆਂ- ਹੀਰਾ ਸਿੰਘ ਗਾਬੜੀਆ ਕਿਹਾ , ਸੁਖਬੀਰ ਸਿੰਘ ਬ...
Ad Position 24