28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸਕੂਲੀ ਸਿੱਖਿਆ ਵਿਚ ਨਵੀਨਤਾ, ਉੱਦਮਸ਼ੀਲਤਾ ਅਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਮਿਲਿਆ ਸਨਮਾਨ

ਫ਼ਿਰੋਜ਼ਪੁਰ, 27 ਅਕਤੂਬਰ (ਗੁਰਿੰਦਰ ਸਿੰਘ)-ਡੀ. ਸੀ.

Ad Position 21
No active advertisement
ਡਾ.ਅਨਿਰੁੱਧ ਗੁਪਤਾ ਨੂੰ ‘ਵਿਜ਼ਨਰੀ ਲੀਡਰ ਆਫ਼ ਦਿ ਈਅਰ 2026-27’ ਪੁਰਸਕਾਰ ਨਾਲ ਸਨਮਾਨਿਤ ਕਰਦੇ ਪ੍ਰਬੰਧਕ। 28-10-2026
ਫ਼ਿਰੋਜ਼ਪੁਰ, 27 ਅਕਤੂਬਰ (ਗੁਰਿੰਦਰ ਸਿੰਘ)-ਡੀ.ਸੀ.ਐਮ. ਗਰੁੱਪ ਆਫ਼ ਸਕੂਲਜ਼ ਦੇ ਮੁੱਖ ਕਾਰਜਕਾਰੀ ਅਧਿਕਾਰੀ ਡਾ.ਅਨਿਰੁੱਧ ਗੁਪਤਾ ਨੂੰ ਸਿੱਖਿਆ ਦੇ ਖੇਤਰ ਵਿਚ ਸ਼ਾਨਦਾਰ ਅਗਵਾਈ ਅਤੇ ਨਵੀਨਤਮ ਪਹਿਲਕਦਮੀਆਂ ਲਈ ‘ਵਿਜ਼ਨਰੀ ਲੀਡਰ ਆਫ਼ ਦਿ ਈਅਰ 2026-27’ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਇਸ ਪ੍ਰਾਪਤੀ ਨਾਲ ਉਨ੍ਹਾਂ ਨੇ ਸਿੱਖਿਆ ਜਗਤ ਵਿਚ ਫ਼ਿਰੋਜ਼ਪੁਰ ਦਾ ਮਾਣ ਵਧਾਇਆ ਹੈ। ਸਮੂਹ ਦੇ ਬੁਲਾਰੇ ਵਿਕਰਮਾਦਿੱਤਿਆ ਸ਼ਰਮਾ ਨੇ ਦੱਸਿਆ ਕਿ ਐਜੂਕੇਸ਼ਨ ਵਰਲਡ ਵਲੋਂ ਦਿੱਲੀ ਦੇ ਹੋਟਲ ਪੁਲਮੈਨ ਏਅਰੋਸਿਟੀ ਵਿਖੇ ਕਰਵਾਏ ਸਮਾਗਮ ਦੌਰਾਨ ਇੰਡੀਅਨ ਸਕੂਲ ਰੈਂਕਿੰਗ 2026-27 ਤਹਿਤ ਡਾ.ਗੁਪਤਾ ਨੂੰ ਇਹ ਪੁਰਸਕਾਰ ਪ੍ਰਦਾਨ ਕੀਤਾ ਗਿਆ। ਉਨ੍ਹਾਂ ਅਨੁਸਾਰ ਦੇਸ਼ ਭਰ ਦੇ ਦੋ ਹਜ਼ਾਰ ਤੋਂ ਵੱਧ ਸਕੂਲਾਂ ਨੇ ਇਸ ਲਈ ਅਰਜ਼ੀਆਂ ਦਿੱਤੀਆਂ ਸਨ। ਡਾ.ਗੁਪਤਾ ਵਲੋਂ ਸਕੂਲੀ ਸਿੱਖਿਆ ਵਿਚ ਉੱਦਮਸ਼ੀਲਤਾ, ਸ਼ੁਰੂਆਤੀ ਕਾਰੋਬਾਰਾਂ, ਨੌਜਵਾਨਾਂ ਦੇ ਸਸ਼ਕਤੀਕਰਨ ਅਤੇ ਵਿਦਿਆਰਥੀਆਂ ਵਿਚ ਅਗਵਾਈ ਦੇ ਗੁਣ ਵਿਕਸਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ ਗਈ। ਡਾ.ਗੁਪਤਾ ਨੇ ਇਸ ਸਨਮਾਨ ਨੂੰ ਪੂਰੀ ਸੰਸਥਾ ਦੀ ਸਾਂਝੀ ਪ੍ਰਾਪਤੀ ਕਰਾਰ ਦਿੰਦਿਆਂ ਕਿਹਾ ਕਿ ਕਿਸੇ ਵੀ ਵਿੱਦਿਅਕ ਸੰਸਥਾ ਦੀ ਸਫਲਤਾ ਅਧਿਆਪਕਾਂ, ਸਕੂਲ ਮੁਖੀਆਂ, ਕਰਮਚਾਰੀਆਂ, ਵਿਦਿਆਰਥੀਆਂ ਅਤੇ ਮਾਪਿਆਂ ਦੇ ਸਾਂਝੇ ਯਤਨਾਂ ਨਾਲ ਸੰਭਵ ਹੁੰਦੀ ਹੈ। ਜ਼ਿਕਰਯੋਗ ਹੈ ਕਿ ਡੀ.ਸੀ.ਐਮ ਗਰੁੱਪ ਸਾਲ 1946 ਤੋਂ ਸਿੱਖਿਆ ਦੇ ਖੇਤਰ ਵਿਚ ਯੋਗਦਾਨ ਪਾ ਰਿਹਾ ਹੈ। ਡਾ.ਗੁਪਤਾ ਨੂੰ ਇਸ ਤੋਂ ਪਹਿਲਾਂ ਵੀ ਸਿੱਖਿਆ ਅਤੇ ਅਗਵਾਈ ਦੇ ਖੇਤਰ ਵਿਚ ਸੌ ਤੋਂ ਵੱਧ ਸਨਮਾਨ ਮਿਲ ਚੁੱਕੇ ਹਨ।
Ad Position 22
No active advertisement
ਪਿਛਲੀ ਖ਼ਬਰ ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ’ਚ ਮੰਗਾਂ ਦੇ ਹੱਲ ਲਈ ਅਧਿਕਾਰੀਆਂ ਨਾਲ ਗੱਲਬਾਤ ਕਰਨ ਦਾ ਫ਼ੈਸਲਾ ਅਗਲੀ ਖ਼ਬਰ ਸਹਿਕਾਰੀ ਸੁਸਾਇਟੀ ਨੂੰ ਕਮਜ਼ੋਰ ਕਰਨ ਵਾਲੀ ਨੀਤੀ ਬਰਦਾਸ਼ਤ ਨਹੀਂ ਕਰਾਂਗੇ-ਬੂਟੇ ਵਾਲਾ
Ad Position 24