28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ’ਚ ਮੰਗਾਂ ਦੇ ਹੱਲ ਲਈ ਅਧਿਕਾਰੀਆਂ ਨਾਲ ਗੱਲਬਾਤ ਕਰਨ ਦਾ ਫ਼ੈਸਲਾ

ਫ਼ਿਰੋਜ਼ਪੁਰ, 27 ਅਕਤੂਬਰ (ਗੁਰਿੰਦਰ ਸਿੰਘ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਤਪਾਲ ਸਿੰਘ ਅਤੇ ਜ਼ਿਲ੍ਹਾ ਜਨਰਲ ਸਕੱਤਰ ਰਮਨ ਅੱਤਰੀ ਦੀ ਅਗਵਾਈ ਹੇਠ ਫ਼ਿਰੋਜ਼ਪੁਰ ਵਿਖੇ ਹੋਈ। ਇਸ ਮੀਟਿੰਗ ਵਿਚ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਤੋਂ ਵੱਡੀ ਗਿਣਤੀ ਵਿਚ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ ਅਤੇ ਮਲਟੀਪਰਪਜ਼ ਸਿਹਤ ਕਾਮਿਆਂ ਦੀਆਂ ਲੰਮੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ।

Ad Position 21
No active advertisement
ਅਜੀਤ ਡੈਸਕ 28-10-2026
ਫ਼ਿਰੋਜ਼ਪੁਰ, 27 ਅਕਤੂਬਰ (ਗੁਰਿੰਦਰ ਸਿੰਘ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਤਪਾਲ ਸਿੰਘ ਅਤੇ ਜ਼ਿਲ੍ਹਾ ਜਨਰਲ ਸਕੱਤਰ ਰਮਨ ਅੱਤਰੀ ਦੀ ਅਗਵਾਈ ਹੇਠ ਫ਼ਿਰੋਜ਼ਪੁਰ ਵਿਖੇ ਹੋਈ। ਇਸ ਮੀਟਿੰਗ ਵਿਚ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਤੋਂ ਵੱਡੀ ਗਿਣਤੀ ਵਿਚ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ ਅਤੇ ਮਲਟੀਪਰਪਜ਼ ਸਿਹਤ ਕਾਮਿਆਂ ਦੀਆਂ ਲੰਮੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਸਿਵਲ ਸਰਜਨ ਫ਼ਿਰੋਜ਼ਪੁਰ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਇਸ ਤੋਂ ਇਲਾਵਾ ਮੰਗ ਪੱਤਰ ’ਤੇ ਵਿਚਾਰ-ਵਟਾਂਦਰੇ ਲਈ ਸਿਵਲ ਸਰਜਨ ਤੋਂ ਸਮਾਂ ਲੈ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਜਾਵੇਗੀ, ਤਾਂ ਜੋ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਅਧਿਕਾਰੀਆਂ ਦੇ ਧਿਆਨ ਵਿਚ ਲਿਆ ਕੇ ਉਨ੍ਹਾਂ ਦੇ ਹੱਲ ਲਈ ਯਤਨ ਕੀਤੇ ਜਾ ਸਕਣ। ਮੀਟਿੰਗ ਵਿਚ ਯੂਨੀਅਨ ਦੇ ਆਗੂਆਂ ਅਤੇ ਮੈਂਬਰਾਂ ਨੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਸਾਂਝੇ ਤੌਰ ’ਤੇ ਉਠਾਉਣ ਅਤੇ ਉਨ੍ਹਾਂ ਦੇ ਹੱਲ ਲਈ ਜਥੇਬੰਦਕ ਪੱਧਰ ’ਤੇ ਯਤਨ ਜਾਰੀ ਰੱਖਣ ’ਤੇ ਜ਼ੋਰ ਦਿੱਤਾ। ਇਸ ਮੌਕੇ ਅਮਰਜੀਤ ਸਿੰਘ, ਰਾਕੇਸ਼ ਕੰਬੋਜ, ਰਵਿੰਦਰ ਸ਼ਰਮਾ, ਅਜੀਤ ਸਿੰਘ, ਮਨਿੰਦਰ ਸਿੰਘ, ਸਾਰਜ, ਲਖਵਿੰਦਰ ਸਿੰਘ, ਇੰਦਰਜੀਤ ਸਿੰਘ, ਹਰੀਸ਼ ਕੁਮਾਰ, ਗੁਰਦੇਵ ਸਿੰਘ, ਹਰਪ੍ਰੀਤ ਸਿੰਘ, ਰਮਨਦੀਪ ਸਿੰਘ, ਗੁਰਜੀਤ ਸਿੰਘ, ਅਜੇ ਕੁਮਾਰ, ਸਰਬਜੀਤ ਸਿੰਘ, ਤਰਸੇਮ ਸਿੰਘ, ਸਤਯੁੱਗ ਸਿੰਘ, ਜਗਪ੍ਰੀਤ ਸਿੰਘ, ਹਰਨੇਕ ਸਿੰਘ, ਜਸਬੀਰ ਸਿੰਘ, ਅਮਨਦੀਪ ਸਿੰਘ, ਪਵਨ ਕੁਮਾਰ, ਪਰਮਜੀਤ ਸਿੰਘ, ਜਸਪਾਲ ਬਜਾਜ, ਵਰਿੰਦਰ ਕੁਮਾਰ ਸਮੇਤ ਯੂਨੀਅਨ ਦੇ ਹੋਰ ਮੈਂਬਰ ਅਤੇ ਮਹਿਲਾ ਮੁਲਾਜ਼ਮ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਤਤਕਾਲ ਟਿਕਟਾਂ ਦੀ ਵਿਵਸਥਾ ਖ਼ਤਮ ਕਰਨ ਅਤੇ ਵਾਪਸੀ ਲਈ ਪੱਕੀਆਂ ਟਿਕਟਾਂ ਯਕੀਨੀ ਬਣਾਉਣ ਦੀ ਕੀਤੀ ਮੰਗ ਅਗਲੀ ਖ਼ਬਰ ਸਕੂਲੀ ਸਿੱਖਿਆ ਵਿਚ ਨਵੀਨਤਾ, ਉੱਦਮਸ਼ੀਲਤਾ ਅਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਮਿਲਿਆ ਸਨਮਾਨ
Ad Position 24