ਅੰਮ੍ਰਿਤ ਮਾਡਲ ਸਕੂਲ ਵਿਚ ਲੇਖ ਮੁਕਾਬਲੇ ਕਰਵਾਏ
ਅਬੋਹਰ, 27 ਅਕਤੂਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਅੰਮ੍ਰਿਤ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਵਿਚਕਾਰ ਸੁੰਦਰ ਲਿਖਾਈ ਦੇ ਲੇਖ ਮੁਕਾਬਲੇ ਕਰਵਾਏ ਗਏ। ਇਸ ਲੇਖ ਮੁਕਾਬਲੇ ਵਿਚ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਅਬੋਹਰ, 27 ਅਕਤੂਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਅੰਮ੍ਰਿਤ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਵਿਚਕਾਰ ਸੁੰਦਰ ਲਿਖਾਈ ਦੇ ਲੇਖ ਮੁਕਾਬਲੇ ਕਰਵਾਏ ਗਏ। ਇਸ ਲੇਖ ਮੁਕਾਬਲੇ ਵਿਚ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਸਮਾਪਤੀ ’ਤੇ ਸਕੂਲ ਦੇ ਪ੍ਰਿੰਸੀਪਲ ਸੁਨੀਤਾ ਕਾਲੜਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਅਜਿਹੇ ਮੁਕਾਬਲਿਆਂ ਵਿਚ ਭਾਗ ਲੈਣ ਨਾਲ ਵਿਦਿਆਰਥੀਆਂ ਦਾ ਮਨੋਬਲ ਹੋਰ ਉੱਚਾ ਹੁੰਦਾ ਹੈ। ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।