28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਡੀ.ਏ.ਪੀ.ਖਾਦ ਦੀ ਨਿਰਵਿਘਨ ਸਪਲਾਈ ਅਤੇ ਬਿਨਾਂ ਟੈਗਿੰਗ ਦੇ ਮੁਹੱਈਆ ਕਰਵਾਉਣ ਦੀ ਮੰਗ ਕੀਤੀ

ਅਬੋਹਰ, 27 ਅਕਤੂਬਰ (ਵਿਵੇਕ ਹੂੜੀਆ)-ਭਾਰਤੀ ਕਿਸਾਨ ਯੂਨੀਅਨ ਖੋਸਾ ਦਾ ਵਫ਼ਦ ਜ਼ਿਲ੍ਹਾ ਜਨਰਲ ਸਕੱਤਰ ਗੁਣਵੰਤ ਸਿੰਘ ਪੰਜਾਵਾ ਦੀ ਅਗਵਾਈ ਹੇਠ ਮੁੱਖ ਖੇਤੀਬਾੜੀ ਅਫ਼ਸਰ ਕੁਲਵੰਤ ਸਿੰਘ ਜ਼ਿਲ੍ਹਾ ਫ਼ਾਜ਼ਿਲਕਾ ਨਾਲ ਮਿਲਿਆ। ਇਸ ਮੌਕੇ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਅਤੇ ਹੋਰ ਮੁਸ਼ਕਿਲਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਫ਼ਾਜ਼ਿਲਕਾ ਵਿਖੇ ਮੁੱਖ ਖੇਤੀਬਾੜੀ ਅਫ਼ਸਰ ਕੁਲਵੰਤ ਸਿੰਘ ਨੂੰ ਕਿਸਾਨੀ ਮੰਗਾਂ ਸਬੰਧੀ ਮਿਲਦੇ ਹੋਏ ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਆਗੂ। ਅਜੀਤ ਤਸਵੀਰ 28-10-2026
ਅਬੋਹਰ, 27 ਅਕਤੂਬਰ (ਵਿਵੇਕ ਹੂੜੀਆ)-ਭਾਰਤੀ ਕਿਸਾਨ ਯੂਨੀਅਨ ਖੋਸਾ ਦਾ ਵਫ਼ਦ ਜ਼ਿਲ੍ਹਾ ਜਨਰਲ ਸਕੱਤਰ ਗੁਣਵੰਤ ਸਿੰਘ ਪੰਜਾਵਾ ਦੀ ਅਗਵਾਈ ਹੇਠ ਮੁੱਖ ਖੇਤੀਬਾੜੀ ਅਫ਼ਸਰ ਕੁਲਵੰਤ ਸਿੰਘ ਜ਼ਿਲ੍ਹਾ ਫ਼ਾਜ਼ਿਲਕਾ ਨਾਲ ਮਿਲਿਆ। ਇਸ ਮੌਕੇ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਅਤੇ ਹੋਰ ਮੁਸ਼ਕਿਲਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਵਫ਼ਦ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਅੱਗੇ ਮੰਗ ਰੱਖੀ ਗਈ ਕਿ ਆਉਣ ਵਾਲੇ ਦਿਨਾਂ ਵਿਚ ਕਿਸਾਨਾਂ ਨੂੰ ਡੀ.ਏ.ਪੀ.ਖਾਦ ਦੀ ਲੋੜ ਅਨੁਸਾਰ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇ। ਇਸ ਦੇ ਨਾਲ ਹੀ ਇਹ ਖਾਦ ਬਿਨਾਂ ਕਿਸੇ ਵਾਧੂ ਸਾਮਾਨ ਦੀ ਟੈਗਿੰਗ ਦੇ ਮੁਹੱਈਆ ਕਰਵਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਖਾਦ ਖ਼ਰੀਦਣ ਸਮੇਂ ਕਿਸੇ ਵੀ ਕਿਸਮ ਦੀ ਖ਼ੱਜਲ-ਖ਼ੁਆਰੀ ਜਾਂ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੋਨਾ ਸੰਧੂ, ਪਿੰਟੂ ਅਬੋਹਰ ਅਤੇ ਇੰਦਰਜੀਤ ਸਿੰਘ ਗਿੱਦੜਾ ਵਾਲੀ ਸਮੇਤ ਹੋਰ ਆਗੂ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪਰਮਿੰਦਰ ਸਿੰਘ ਝੋਟੇ ਦੀ ਸੋਚ ’ਤੇ ਪਹਿਰਾ ਦੇਣਾ ਹਰ ਪੰਜਾਬੀ ਦਾ ਇਖ਼ਲਾਕੀ ਫ਼ਰਜ਼: ਮਹਾਂਬੀਰ ਸਿੰਘ ਧਾਲੀਵਾਲ ਅਗਲੀ ਖ਼ਬਰ ‘ ਰੇਲ ਜਨ ਸੰਵਾਦ’ ਦੇ ਮਾਧਿਅਮ ਨਾਲ ਯਾਤਰੀਆਂ ਨਾਲ ਸਿੱਧਾ ਸੰਵਾਦ
Ad Position 24