ਵੰਦਨਾ ਸਾਂਗਵਾਲ ਨੇ ਪਿੰਡ ਰਾਮਕੋਟ ’ਚ ਭਾਜਪਾ ਵਰਕਰਾਂ ਨਾਲ ਮੀਟਿੰਗ ਕੀਤੀ
ਅਬੋਹਰ, 27 ਅਕਤੂਬਰ (ਸੁਖਜੀਤ ਸਿੰਘ ਬਰਾੜ)-ਹਲਕਾ ਬੱਲੂਆਣਾ ਤੋਂ ਹਲਕਾ ਇੰਚਾਰਜ ਸ੍ਰੀਮਤੀ ਵੰਦਨਾ ਸਾਂਗਵਾਲ ਵਲੋਂ ਹਲਕੇ ਦੇ ਪਿੰਡ ਰਾਮਕੋਟ ਵਿਖੇ ਭਾਜਪਾ ਦੇ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਨੂੰ ਭਾਜਪਾ ਦੀਆਂ ਨੀਤੀਆਂ ਅਤੇ ਸਕੀਮਾਂ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਸੂਬੇ ਦਾ ਵਿਕਾਸ ਭਾਜਪਾ ਹੀ ਕਰਵਾ ਸਕਦੀ ਹੈ।
ਅਬੋਹਰ, 27 ਅਕਤੂਬਰ (ਸੁਖਜੀਤ ਸਿੰਘ ਬਰਾੜ)-ਹਲਕਾ ਬੱਲੂਆਣਾ ਤੋਂ ਹਲਕਾ ਇੰਚਾਰਜ ਸ੍ਰੀਮਤੀ ਵੰਦਨਾ ਸਾਂਗਵਾਲ ਵਲੋਂ ਹਲਕੇ ਦੇ ਪਿੰਡ ਰਾਮਕੋਟ ਵਿਖੇ ਭਾਜਪਾ ਦੇ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਨੂੰ ਭਾਜਪਾ ਦੀਆਂ ਨੀਤੀਆਂ ਅਤੇ ਸਕੀਮਾਂ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਸੂਬੇ ਦਾ ਵਿਕਾਸ ਭਾਜਪਾ ਹੀ ਕਰਵਾ ਸਕਦੀ ਹੈ। ਕੇਂਦਰ ਵਿਚ ਵੀ ਭਾਜਪਾ ਦੀ ਸਰਕਾਰ ਹੈ। ਕੇਂਦਰ ਸਰਕਾਰ ਦੀ ਮਦਦ ਨਾਲ ਹੀ ਸੂਬੇ ਦਾ ਵਿਕਾਸ ਸੰਭਵ ਹੈ। ਤੁਸੀਂ ਵੀ ਇਸ ਵਾਰ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਦਾ ਡਟ ਕੇ ਸਾਥ ਦਿਓ ਤਾਂ ਕਿ ਸੂਬੇ ਵਿਚ ਭਾਜਪਾ ਦੀ ਸਰਕਾਰ ਬਣ ਸਕੇ। ਇਸ ਮੌਕੇ ਭਾਜਪਾ ਆਗੂ ਵੇਦ ਪ੍ਰਕਾਸ਼, ਅਨਿਲ ਕੁਮਾਰ, ਦਵਿੰਦਰ ਕੁਮਾਰ, ਜਗਦੀਸ਼ ਕੁਮਾਰ ਆਦਿ ਹਾਜ਼ਰ ਸਨ।