ਡੀ.ਏ.ਪੀ. ਖਾਦ ਦੀ ਘਾਟ ਦੂਰ ਕਰਨ ਅਤੇ ਕਿਸਾਨ ਵਿਰੋਧੀ ਨੀਤੀ ਖ਼ਿਲਾਫ਼ ਭਾਕਿਯੂ ਲੱਖੋਵਾਲ ਦੀ ਮੀਟਿੰਗ
ਗੁਰੂਹਰਸਹਾਏ, 27 ਅਕਤੂਬਰ(ਕਪਿਲ ਕੰਧਾਰੀ)-ਕਿਸਾਨਾਂ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਅਤੇ ਉਨ੍ਹਾਂ ਦੀਆਂ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕਰਨ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਬਲਾਕ ਪ੍ਰਧਾਨ ਗੁਰਮੀਤ ਸਿੰਘ ਦੀ ਪ੍ਰਧਾਨਗੀ ਹੇਠ ਗੁਰੂਹਰਸਹਾਏ ਵਿਖੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ’ਤੇ ਵਿਚਾਰ ਕੀਤਾ ਗਿਆ ਅਤੇ ਇਨ੍ਹਾਂ ਦੇ ਹੱਲ ਲਈ ਠੋਸ ਕਦਮ ਚੁੱਕਣ ਦਾ ਫ਼ੈਸਲਾ ਲਿਆ ਗਿਆ।
ਗੁਰੂਹਰਸਹਾਏ, 27 ਅਕਤੂਬਰ(ਕਪਿਲ ਕੰਧਾਰੀ)-ਕਿਸਾਨਾਂ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਅਤੇ ਉਨ੍ਹਾਂ ਦੀਆਂ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕਰਨ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਬਲਾਕ ਪ੍ਰਧਾਨ ਗੁਰਮੀਤ ਸਿੰਘ ਦੀ ਪ੍ਰਧਾਨਗੀ ਹੇਠ ਗੁਰੂਹਰਸਹਾਏ ਵਿਖੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ’ਤੇ ਵਿਚਾਰ ਕੀਤਾ ਗਿਆ ਅਤੇ ਇਨ੍ਹਾਂ ਦੇ ਹੱਲ ਲਈ ਠੋਸ ਕਦਮ ਚੁੱਕਣ ਦਾ ਫ਼ੈਸਲਾ ਲਿਆ ਗਿਆ। ਮੀਟਿੰਗ ਦੌਰਾਨ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਸਹਿਕਾਰੀ ਸਭਾਵਾਂ ਸਬੰਧੀ ਨਵੀਂ ਨੀਤੀ ਦਾ ਵਿਰੋਧ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ 28 ਅਕਤੂਬਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਫ਼ਿਰੋਜ਼ਪੁਰ ਵਿਖੇ ਦਿੱਤੇ ਜਾਣ ਵਾਲੇ ਧਰਨੇ ਦੀ ਪੂਰਨ ਹਮਾਇਤ ਕੀਤੀ ਜਾਵੇਗੀ। ਯੂਨੀਅਨ ਆਗੂਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਇਸ ਧਰਨੇ ਵਿਚ ਸ਼ਮੂਲੀਅਤ ਕਰਨ, ਤਾਂ ਜੋ ਕਿਸਾਨਾਂ ਦੇ ਹਿੱਤਾਂ ਨੂੰ ਪ੍ਰਭਾਵਿਤ ਕਰਨ ਵਾਲੀ ਇਸ ਨੀਤੀ ਨੂੰ ਰੱਦ ਕਰਵਾਉਣ ਲਈ ਆਪਣੀ ਆਵਾਜ਼ ਬੁਲੰਦ ਕੀਤੀ ਜਾ ਸਕੇ। ਮੀਟਿੰਗ ਵਿਚ ਹਾੜ੍ਹੀ ਦੇ ਸੀਜ਼ਨ ਦੌਰਾਨ ਬਲਾਕ ਗੁਰੂਹਰਸਹਾਏ ਵਿਚ ਡੀ.ਏ.ਪੀ ਖਾਦ ਦੀ ਘਾਟ ਦਾ ਮੁੱਦਾ ਵੀ ਜ਼ੋਰਦਾਰ ਢੰਗ ਨਾਲ ਉਠਾਇਆ ਗਿਆ। ਆਗੂਆਂ ਨੇ ਇਹ ਵੀ ਮੰਗ ਕੀਤੀ ਕਿ ਕਿਸਾਨਾਂ ਨੂੰ ਖਾਦ ਦੇ ਨਾਲ ਬੇਲੋੜਾ ਹੋਰ ਸਮਾਨ ਖ਼ਰੀਦਣ ਲਈ ਮਜਬੂਰ ਕਰਨ ਦੀ ਪ੍ਰਥਾ ਨੂੰ ਰੋਕਿਆ ਜਾਵੇ ਅਤੇ ਕਿਸਾਨਾਂ ਨੂੰ ਖਾਦ ਉਨ੍ਹਾਂ ਦੀ ਲੋੜ ਅਨੁਸਾਰ ਮੁਹੱਈਆ ਕਰਵਾਈ ਜਾਵੇ।ਇਸ ਮੌਕੇ ਪ੍ਰੈੱਸ ਸਕੱਤਰ ਬਰਜਿੰਦਰ ਸਿੰਘ, ਚਰਨਜੀਤ ਸਿੰਘ ਕਾਹਨ ਸਿੰਘ ਵਾਲਾ, ਰਣਜੀਤ ਸਿੰਘ ਕਾਹਨ ਸਿੰਘ ਵਾਲਾ, ਜੋਗਿੰਦਰ ਸਿੰਘ, ਸਤਪਾਲ ਸਿੰਘ, ਗੁਰਚਰਨ ਸਿੰਘ ਜਨਰਲ ਸਕੱਤਰ ਸਮੇਤ ਹੋਰ ਕਿਸਾਨ ਆਗੂ ਹਾਜ਼ਰ ਸਨ।