4 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ
ਮੱਲਾਂਵਾਲਾ, 27 ਅਕਤੂਬਰ (ਗੁਰਦੇਵ ਸਿੰਘ)- ਥਾਣਾ ਮੱਲਾਂਵਾਲਾ ਦੀ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਕਾਰਵਾਈ ਕਰਦਿਆਂ ਇਕ ਨੌਜਵਾਨ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਆਪਣੇ ਸਾਥੀ ਕਰਮਚਾਰੀਆਂ ਸਮੇਤ ਗਸ਼ਤ ’ਤੇ ਸਨ।
ਮੱਲਾਂਵਾਲਾ, 27 ਅਕਤੂਬਰ (ਗੁਰਦੇਵ ਸਿੰਘ)- ਥਾਣਾ ਮੱਲਾਂਵਾਲਾ ਦੀ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਕਾਰਵਾਈ ਕਰਦਿਆਂ ਇਕ ਨੌਜਵਾਨ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਆਪਣੇ ਸਾਥੀ ਕਰਮਚਾਰੀਆਂ ਸਮੇਤ ਗਸ਼ਤ ’ਤੇ ਸਨ। ਜਦੋਂ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਜ਼ੀਰਾ ਰੋਡ ਮੱਲਾਂਵਾਲਾ ਸਥਿਤ ਬੇਆਬਾਦ ਗਊਸ਼ਾਲਾ ਨੇੜੇ ਪਹੁੰਚੀ ਤਾਂ ਉੱਥੇ ਇਕ ਮੋਨਾ ਨੌਜਵਾਨ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਖਿਸਕਣ ਦੀ ਕੋਸ਼ਿਸ਼ ਕਰਨ ਲੱਗਾ। ਪੁਲਿਸ ਵਲੋਂ ਸ਼ੱਕ ਦੇ ਆਧਾਰ ’ਤੇ ਉਸ ਦੀ ਜਾਂਚ ਕੀਤੀ ਗਈ ਤਾਂ ਉਸ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੇ ਨੌਜਵਾਨ ਦੀ ਪਛਾਣ ਕਰਮਜੀਤ ਸਿੰਘ ਪੁੱਤਰ ਅੰਗਰੇਜ਼ ਸਿੰਘ ਵਾਸੀ ਹਾਮਦ ਵਾਲਾ ਉਤਾੜ ਥਾਣਾ ਮੱਲਾਂਵਾਲਾ ਵਜੋਂ ਹੋਈ ਹੈ। ਪੁਲਿਸ ਵਲੋਂ ਮੁਲਜ਼ਮ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਗਈ।