ਮਥੁਰਾ-ਵ੍ਰਿੰਦਾਵਨ ਤੀਰਥ ਯਾਤਰਾ ਲਈ ਬੱਸ ਨੂੰ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਹਰੀ ਝੰਡੀ ਦਿਖਾਈ
ਫ਼ਿਰੋਜ਼ਪੁਰ, 27 ਅਕਤੂਬਰ (ਕੁਲਬੀਰ ਸਿੰਘ ਸੋਢੀ)-ਭਗਵਾਨ ਸ੍ਰੀ ਕ੍ਰਿਸ਼ਨ ਜੀ ਦੀ ਪਾਵਨ ਧਰਤੀ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਬੀਤੀ ਸ਼ਾਮ ਸੰਗਤਾਂ ਦੀ ਬੱਸ ਰਵਾਨਾ ਕੀਤੀ ਗਈ। ਇਸ ਮੌਕੇ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਫ਼ਿਰੋਜ਼ਪੁਰ, 27 ਅਕਤੂਬਰ (ਕੁਲਬੀਰ ਸਿੰਘ ਸੋਢੀ)-ਭਗਵਾਨ ਸ੍ਰੀ ਕ੍ਰਿਸ਼ਨ ਜੀ ਦੀ ਪਾਵਨ ਧਰਤੀ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਬੀਤੀ ਸ਼ਾਮ ਸੰਗਤਾਂ ਦੀ ਬੱਸ ਰਵਾਨਾ ਕੀਤੀ ਗਈ। ਇਸ ਮੌਕੇ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਦੌਰਾਨ ਸੰਗਤਾਂ ਵਿਚ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਉਤਸ਼ਾਹ ਦੇਖਣ ਨੂੰ ਮਿਲਿਆ। ਵਿਧਾਇਕ ਭੁੱਲਰ ਨੇ ਕਿਹਾ ਕਿ ਇਸ ਯੋਜਨਾ ਦਾ ਉਦੇਸ਼ ਸੰਗਤਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਯਾਤਰਾ ਦੀ ਸਹੂਲਤ ਮੁਹੱਈਆ ਕਰਵਾਉਣਾ ਹੈ।