ਵਿਧਾਇਕ ਗੋਲਡੀ ਕੰਬੋਜ ਨੇ ਜਲਾਲਾਬਾਦ ਵਿਖੇ ਵਾਟਰ ਟਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਰੱਖਿਆ
ਜਲਾਲਾਬਾਦ, 27 ਅਕਤੂਬਰ (ਜਸਕਰਨ ਸਿੰਘ ਤਨੇਜਾ)- ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਬੀਤੇ ਦਿਨ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਵਿਚ ਅਹਿਮ ਵਿਕਾਸ ਪ੍ਰੋਗਰਾਮਾਂ ਦੇ ਉਦਘਾਟਨ ਕੀਤੇ ਅਤੇ ਨੀਂਹ ਪੱਥਰ ਰੱਖੇ। ਇਸ ਦੌਰਾਨ ਖ਼ਾਸ ਤੌਰ ’ਤੇ ਵਿਧਾਇਕ ਜਲਾਲਾਬਾਦ ਨੇ 42 ਕਰੋੜ ਦੀ ਲਾਗਤ ਨਾਲ ਜਲਾਲਾਬਾਦ ਰਾਮ-ਲੀਲ੍ਹਾ ਚੌਂਕ ਵਿਖੇ ਵਾਟਰ ਟਰੀਟਮੈਂਟ ਪਲਾਂਟ ਦਾ ਉਦਘਾਟਨ ਕੀਤਾ ਅਤੇ ਜਲਾਲਾਬਾਦ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਜਲਾਲਾਬਾਦ ਵਿਖੇ ਇਸ ਵਾਟਰ ਟਰੀਟਮੈਂਟ ਪਲਾਂਟ ਦੇ ਬਣਨ ਨਾਲ ਜਲਾਲਾਬਾਦ ਵਾਸੀਆਂ ਨੂੰ ਸਾਫ਼ ਪੀਣ ਯੋਗ ਪਾਣੀ ਮਿਲੇਗਾ ਅਤੇ ਉਨ੍ਹਾਂ ਦੇ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਹੱਲ ਹੋ ਜਾਵੇਗਾ।
ਜਲਾਲਾਬਾਦ, 27 ਅਕਤੂਬਰ (ਜਸਕਰਨ ਸਿੰਘ ਤਨੇਜਾ)- ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਬੀਤੇ ਦਿਨ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਵਿਚ ਅਹਿਮ ਵਿਕਾਸ ਪ੍ਰੋਗਰਾਮਾਂ ਦੇ ਉਦਘਾਟਨ ਕੀਤੇ ਅਤੇ ਨੀਂਹ ਪੱਥਰ ਰੱਖੇ। ਇਸ ਦੌਰਾਨ ਖ਼ਾਸ ਤੌਰ ’ਤੇ ਵਿਧਾਇਕ ਜਲਾਲਾਬਾਦ ਨੇ 42 ਕਰੋੜ ਦੀ ਲਾਗਤ ਨਾਲ ਜਲਾਲਾਬਾਦ ਰਾਮ-ਲੀਲ੍ਹਾ ਚੌਂਕ ਵਿਖੇ ਵਾਟਰ ਟਰੀਟਮੈਂਟ ਪਲਾਂਟ ਦਾ ਉਦਘਾਟਨ ਕੀਤਾ ਅਤੇ ਜਲਾਲਾਬਾਦ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਜਲਾਲਾਬਾਦ ਵਿਖੇ ਇਸ ਵਾਟਰ ਟਰੀਟਮੈਂਟ ਪਲਾਂਟ ਦੇ ਬਣਨ ਨਾਲ ਜਲਾਲਾਬਾਦ ਵਾਸੀਆਂ ਨੂੰ ਸਾਫ਼ ਪੀਣ ਯੋਗ ਪਾਣੀ ਮਿਲੇਗਾ ਅਤੇ ਉਨ੍ਹਾਂ ਦੇ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਹੱਲ ਹੋ ਜਾਵੇਗਾ। ਇਸ ਦੌਰਾਨ ਉਨ੍ਹਾਂ ਡਾ.ਭੀਮ ਰਾਓ ਅੰਬੇਡਕਰ ਚੌਂਕ ਦੇ ਨਵੀਨੀਕਰਨ ਦੇ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਕਿਹਾ ਕਿ ਨਿਸ਼ਚਿਤ ਸਮੇਂ ਦੇ ਅੰਦਰ ਇਸ ਦੀ ਸ਼ੁਰੂਆਤ ਹੋ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਰਾਣੀ ਮਹਿਲ ਗੇਟ ਦੇ ਨਵੀਨੀਕਰਨ ਦੇ ਕਾਰਜਾਂ ਦੀ ਵੀ ਸ਼ੁਰੂਆਤ ਕਰਵਾਈ। ਵਿਧਾਇਕ ਜਗਦੀਪ ਕੰਬੋਜ ਗੋਲਡੀ ਦੇ ਇਨ੍ਹਾਂ ਦੌਰਿਆਂ ਅਤੇ ਵਿਕਾਸ ਕਾਰਜਾਂ ਨੂੰ ਲੈ ਕੇ ਹਲਕੇ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਗਿਆ।