ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਸ਼ਰਧਾ ਨਾਲ ਮਨਾਇਆ
ਫ਼ਾਜ਼ਿਲਕਾ, 27 ਅਕਤੂਬਰ (ਦਵਿੰਦਰ ਪਾਲ ਸਿੰਘ)- ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਕਲਗ਼ੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਪਾਵਨ ਮੌਕੇ ਨੂੰ ਸਮਰਪਿਤ ਵਿਸ਼ੇਸ਼ ਸਵੇਰ ਦੀ ਸਭਾ ਕਰਵਾਈ ਗਈ।
ਫ਼ਾਜ਼ਿਲਕਾ, 27 ਅਕਤੂਬਰ (ਦਵਿੰਦਰ ਪਾਲ ਸਿੰਘ)- ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਕਲਗ਼ੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਪਾਵਨ ਮੌਕੇ ਨੂੰ ਸਮਰਪਿਤ ਵਿਸ਼ੇਸ਼ ਸਵੇਰ ਦੀ ਸਭਾ ਕਰਵਾਈ ਗਈ। ਇਸ ਸਮਾਗਮ ਦਾ ਸੰਚਾਲਨ ਸਕੂਲ ਦੇ ਸੰਗੀਤ ਵਿਭਾਗ ਦੀ ਅਧਿਆਪਕਾ ਤਲਵਿੰਦਰ ਕੌਰ ਨੇ ਬਹੁਤ ਹੀ ਸੁਚੱਜੇ ਢੰਗ ਨਾਲ ਕੀਤਾ। ਸਭਾ ਦੌਰਾਨ ਸਕੂਲੀ ਵਿਦਿਆਰਥੀਆਂ ਨੇ ਭਾਸ਼ਣਾਂ, ਪ੍ਰਸ਼ਨ-ਉੱਤਰ ਮੁਕਾਬਲਿਆਂ, ਕਵਿਤਾਵਾਂ ਅਤੇ ਵਿਚਾਰਾਂ ਰਾਹੀਂ ਗੁਰੂ ਸਾਹਿਬ ਦੇ ਜੀਵਨ, ਸਿੱਖਿਆਵਾਂ ਅਤੇ ਮਹਾਨ ਯੋਗਦਾਨ ਨੂੰ ਬੜੇ ਭਾਵਪੂਰਤ ਢੰਗ ਨਾਲ ਪੇਸ਼ ਕੀਤਾ। ਵਿਦਿਆਰਥੀਆਂ ਨੇ ਗੁਰੂ ਰਾਮਦਾਸ ਜੀ ਵਲੋਂ ਦਿੱਤੇ ਨਿਮਰਤਾ, ਸੇਵਾ, ਸਹਿਣਸ਼ੀਲਤਾ ਅਤੇ ਸਰਬੱਤ ਦੇ ਭਲੇ ਦੇ ਸੰਦੇਸ਼ ਨੂੰ ਸਾਰਿਆਂ ਤੱਕ ਪਹੁੰਚਾਇਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਗੁਰਜੀਤ ਕੌਰ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀਆਂ ਪਵਿੱਤਰ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ, ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਸਤਿਕਾਰ ਕਰਨ ਅਤੇ ਸਮਾਜ ਦੀ ਭਲਾਈ ਲਈ ਕਾਰਜ ਕਰਨ ਲਈ ਪ੍ਰੇਰਿਤ ਕੀਤਾ।