27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਪਿੰਡ ਨੂਰਪੁਰ ਵਿਖੇ ਮਜ਼ਦੂਰਾਂ ਦੀ ਕੁੱਟਮਾਰ ਕਰਨ ਵਾਲਿਆਂ ਖਿਲਾਫ ਕੇਸ ਦਰਜ

ਜ਼ੀਰਾ,27 ਅਕਤੂਬਰ (ਰਜਨੀਸ਼ ਕਥੂਰੀਆ)-ਥਾਣਾ ਸਦਰ ਜ਼ੀਰਾ ਦੇ ਅਧੀਨ ਪੈਂਦੇ ਪਿੰਡ ਨੂਰਪੁਰ ਵਿਖੇ ਝੋਨੇ ਦੀ ਟਰਾਲੀ ਉਤਾਰਨ ਨੂੰ ਲੈ ਕੇ ਇਕ ਕਿਸਾਨ ਅਤੇ ਮਜ਼ਦੂਰਾਂ ਵਿਚਾਲੇ ਹੋਈ ਮਾਮੂਲੀ ਬਹਿਸ ਤੋਂ ਬਾਅਦ ਕਿਸਾਨ ਵਲੋਂ ਗੁੰਡਿਆਂ ਨੂੰ ਬੁਲਾ ਕੇ ਮਜ਼ਦੂਰਾਂ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਥਾਣਾ ਸਦਰ ਜ਼ੀਰਾ ਦੀ ਪੁਲਿਸ ਨੇ ਦੋਸ਼ੀਆਂ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸੰਬੰਧ ਵਿਚ ਜਾਣਕਾਰੀ ਦਿੰਦਿਆਂ ਥਾਣਾ ਸਦਰ ਜ਼ੀਰਾ ਦੇ ਐਸ.

Ad Position 21
No active advertisement
ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਜ਼ੀਰਾ ਦੇ ਐਸ.ਐਚ.ਓ.ਕਸ਼ਮੀਰ ਸਿੰਘ । ਤਸਵੀਰ-ਰਜਨੀਸ਼ ਕਥੂਰੀਆ 28-10-2026
ਜ਼ੀਰਾ,27 ਅਕਤੂਬਰ (ਰਜਨੀਸ਼ ਕਥੂਰੀਆ)-ਥਾਣਾ ਸਦਰ ਜ਼ੀਰਾ ਦੇ ਅਧੀਨ ਪੈਂਦੇ ਪਿੰਡ ਨੂਰਪੁਰ ਵਿਖੇ ਝੋਨੇ ਦੀ ਟਰਾਲੀ ਉਤਾਰਨ ਨੂੰ ਲੈ ਕੇ ਇਕ ਕਿਸਾਨ ਅਤੇ ਮਜ਼ਦੂਰਾਂ ਵਿਚਾਲੇ ਹੋਈ ਮਾਮੂਲੀ ਬਹਿਸ ਤੋਂ ਬਾਅਦ ਕਿਸਾਨ ਵਲੋਂ ਗੁੰਡਿਆਂ ਨੂੰ ਬੁਲਾ ਕੇ ਮਜ਼ਦੂਰਾਂ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਥਾਣਾ ਸਦਰ ਜ਼ੀਰਾ ਦੀ ਪੁਲਿਸ ਨੇ ਦੋਸ਼ੀਆਂ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸੰਬੰਧ ਵਿਚ ਜਾਣਕਾਰੀ ਦਿੰਦਿਆਂ ਥਾਣਾ ਸਦਰ ਜ਼ੀਰਾ ਦੇ ਐਸ. ਐਚ.ਓ. ਕਸ਼ਮੀਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਅਨਾਜ ਮੰਡੀ ਨੂਰਪੁਰ ਵਿਖੇ ਸਥਿਤ ਹਰੀਸ਼ ਜੈਨ ਦੀ ਆੜਤ ’ਤੇ ਪਿੰਡ ਦਾ ਇਕ ਕਿਸਾਨ ਝੋਨਾ ਵੇਚਣ ਲਈ ਆਇਆ ਸੀ। ਜਿਸ ਦੌਰਾਨ ਉਸ ਦੀ ਚੌਧਰੀ ਰਾਜਿੰਦਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਬਸਤੀ ਪੂਰਨ ਸਿੰਘ ਵਾਲੀ ਜ਼ੀਰਾ ਨਾਲ ਟਰਾਲੀ ਤੋਂ ਝੋਨਾ ਲਾਹੁਣ ਨੂੰ ਲੈ ਕੇ ਮਾਮੂਲੀ ਬਹਿਸ ਹੋਈ ਅਤੇ ਇਸ ਤੋਂ ਬਾਅਦ ਕਿਸਾਨ ਨੇ ਕੁਝ ਨੌਜਵਾਨਾਂ ਨੂੰ ਬੁਲਾ ਕੇ ਤੇਜਧਾਰ ਹਥਿਆਰਾਂ ਦੇ ਨਾਲ ਉਹਨਾਂ ਦੇ ਸੱਟਾਂ ਮਰਵਾ ਦਿੱਤੀਆਂ। ਜਿਸ ਦੌਰਾਨ 6 ਮਜ਼ਦੂਰ ਜਖਮੀ ਹੋ ਗਏ। ਐਸ.ਐਚ.ਓ.ਕਸ਼ਮੀਰ ਸਿੰਘ ਨੇ ਦੱਸਿਆ ਕਿ ਇਹਨਾਂ ਵਿਚੋਂ 3 ਮਜ਼ਦੂਰਾਂ ਦੀ ਹਾਲਤ ਗੰਭੀਰ ਹੋਣ ਕਰਕੇ ਸਿਵਲ ਹਸਪਤਾਲ ਜ਼ੀਰਾ ਦੇ ਡਾਕਟਰਾਂ ਨੇ ਉਹਨਾਂ ਨੂੰ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫਰੀਦਕੋਟ ਵਿਖੇ ਰੈਫਰ ਕਰ ਦਿੱਤਾ ਸੀ। ਉਹਨਾਂ ਦੱਸਿਆ ਕਿ ਇਹਨਾਂ ਦੀ ਹਾਲਤ ਖਤਰੇ ਵਿਚ ਹੋਣ ਕਰਕੇ ਫਰੀਦਕੋਟ ਤੋਂ ਡਾਕਟਰਾਂ ਨੇ ਉਹਨਾਂ ਨੂੰ ਬਠਿੰਡਾ ਵਿਖੇ ਰੈਫਰ ਕਰ ਦਿੱਤਾ ਹੈ। ਐਸ.ਐਚ.ਓ. ਕਸ਼ਮੀਰ ਸਿੰਘ ਨੇ ਦੱਸਿਆ ਕਿ ਸਿਵਲ ਹਸਪਤਾਲ ਜ਼ੀਰਾ ਵਿਖੇ ਦਾਖਲ ਪੀੜਤਾਂ ਦੇ ਬਿਆਨ ਦਰਜ ਕਰਕੇ ਕੁਝ ਵਿਅਕਤੀਆਂ ਦੇ ਖਿਲਾਫ ਬਕਾਇਦਾ ਨਾਮ ਅਤੇ ਕੁਝ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਐਫ.ਆਈ.ਆਰ. ਨੰਬਰ 197 ਦਰਜ ਕਰ ਲਈ ਗਈ ਹੈ। ਜਦੋਂਕਿ ਸਾਡੀ ਪੁਲਿਸ ਦੀ ਟੀਮ ਬਾਕੀ ਜਖਮੀਆਂ ਦੇ ਬਿਆਨ ਲੈਣ ਲਈ ਵੀ ਬਠਿੰਡਾ ਵਿਖੇ ਰਵਾਨਾ ਹੋ ਗਈ ਹੈ। ਇਸ ਦੌਰਾਨ ਐਸ.ਐਚ.ਓ.ਕਸ਼ਮੀਰ ਸਿੰਘ ਨੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਕਿਸੇ ਮਾਮੂਲੀ ਗੱਲ ਨੂੰ ਲੈ ਕੇ ਤਕਰਾਰ ਨੂੰ ਵਧਾ ਕੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਨਹੁੰ-ਮਾਸ ਦੇ ਰਿਸ਼ਤੇ ਵਿਚ ਤਰੇੜ ਪੈਣ ਤੋਂ ਗੁਰੇਜ਼ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਭਾਰਤ-ਪਾਕਿ ਸਰਹੱਦ ’ਤੇ ਮਨਾਈ ਪੂਰਨਿਮਾ ਅਤੇ ਭਗਵਾਨ ਵਾਲਮੀਕੀ ਜੈਅੰਤੀ ਅਗਲੀ ਖ਼ਬਰ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਦੇ ਆਗੂ ਭਾਈ ਜਸਪਾਲ ਸਿੰਘ ਦਾ ਹਾਲ-ਚਾਲ ਪੁੱਛਣ ਪੁੱਜੇ ਗੁਰਚਰਨ ਸਿੰਘ ਸੰਧੂ ਅਤੇ ਹੋਰ ਆ...
Ad Position 24