28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਮਾਤਾ ਗੁਜਰੀ ਪਬਲਿਕ ਸਕੂਲ ਦੇ ਹਾਕੀ ਖਿਡਾਰੀਆਂ ਨੇ ਗੱਡੇ ਜਿੱਤ ਦੇ ਝੰਡੇ

ਜਲਾਲਾਬਾਦ, 28 ਅਕਤੂਬਰ (ਕਰਨ ਚੁਚਰਾ)-ਮਾਤਾ ਗੁਜਰੀ ਪਬਲਿਕ ਸਕੂਲ ਚੱਕ ਸੁਹੇਲੇ ਵਾਲਾ ਦੇ ਹੋਣਹਾਰ ਖਿਡਾਰੀਆਂ ਨੇ ਖੇਡਾਂ ਦੇ ਖੇਤਰ ਵਿਚ ਸੁਨਹਿਰੀ ਪ੍ਰਾਪਤੀ ਦਰਜ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਡਿਵਾਈਨ ਪਬਲਿਕ ਸਕੂਲ, ਮਾਲੇਵਾਲ (ਅੰਮ੍ਰਿਤਸਰ) ਵਿਖੇ ਸੈਸ਼ਨ 2026-27 ਦੌਰਾਨ ਕਰਵਾਈ ਗਈ ਆਲ ਪੰਜਾਬ ਵਾਈ.

Ad Position 21
No active advertisement
ਅਜੀਤ ਡੈਸਕ 29-10-2026
ਜਲਾਲਾਬਾਦ, 28 ਅਕਤੂਬਰ (ਕਰਨ ਚੁਚਰਾ)-ਮਾਤਾ ਗੁਜਰੀ ਪਬਲਿਕ ਸਕੂਲ ਚੱਕ ਸੁਹੇਲੇ ਵਾਲਾ ਦੇ ਹੋਣਹਾਰ ਖਿਡਾਰੀਆਂ ਨੇ ਖੇਡਾਂ ਦੇ ਖੇਤਰ ਵਿਚ ਸੁਨਹਿਰੀ ਪ੍ਰਾਪਤੀ ਦਰਜ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਡਿਵਾਈਨ ਪਬਲਿਕ ਸਕੂਲ, ਮਾਲੇਵਾਲ (ਅੰਮ੍ਰਿਤਸਰ) ਵਿਖੇ ਸੈਸ਼ਨ 2026-27 ਦੌਰਾਨ ਕਰਵਾਈ ਗਈ ਆਲ ਪੰਜਾਬ ਵਾਈ.ਐੱਸ.ਏ.ਏ. ਮਲਟੀ ਸਪੋਰਟਸ ਚੈਂਪੀਅਨਸ਼ਿਪ ਦੇ 6-ਏ-ਸਾਈਡ ਹਾਕੀ ਟੂਰਨਾਮੈਂਟ ਵਿਚ ਸਕੂਲ ਦੀ ਅੰਡਰ-17 ਲੜਕਿਆਂ ਦੀ ਟੀਮ ਨੇ ਬਿਹਤਰੀਨ ਖੇਡ, ਅਨੁਸ਼ਾਸਨ ਤੇ ਟੀਮ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨ ਤਗਮਾ ਜਿੱਤਿਆ। ਇਸ ਮਾਣਮੱਤੀ ਪ੍ਰਾਪਤੀ ’ਤੇ ਮਾਤਾ ਗੁਜਰੀ ਪਬਲਿਕ ਸਕੂਲ ਦੇ ਪ੍ਰਿੰਸੀਪਲ ਪਰਵਿੰਦਰਜੀਤ ਕੌਰ ਤੇ ਲੌਰੀਅਲ ਸਕੂਲ ਦੇ ਪ੍ਰਿੰਸੀਪਲ ਅਨੂਪ੍ਰੀਤ ਕੌਰ ਨੇ ਜੇਤੂ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਸ਼ਾਨਦਾਰ ਜਿੱਤ ਨਾਲ ਸਮੁੱਚੇ ਸਕੂਲ ਪਰਿਵਾਰ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸੰਤ ਤਾਰਾ ਸਿੰਘ ਖ਼ੁਸ਼ਦਿਲ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ ਅਗਲੀ ਖ਼ਬਰ ਸਿਵਲ ਸਰਜਨ ਤੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਵਲੋਂ ਆਮ ਆਦਮੀ ਕਲੀਨਿਕਾਂ ਦੀ ਅਚਾਨਕ ਚੈਕਿੰਗ
Ad Position 24