ਪੰਜਾਬ ਸਰਕਾਰ ਨੇ ਸੰਯੁਕਤ ਕਿਸਾਨ ਮੋਰਚੇ ਨਾਲ ਕੀਤੇ ਵਾਅਦੇ ਵਫ਼ਾ ਨਹੀਂ ਕੀਤੇ: ਗੁਰਮੀਤ ਸਿੰਘ ਮਹਿਮਾ
ਫ਼ਿਰੋਜ਼ਪੁਰ, 28 ਅਕਤੂਬਰ (ਕੁਲਬੀਰ ਸਿੰਘ ਸੋਢੀ)- ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਸੰਯੁਕਤ ਕਿਸਾਨ ਮੋਰਚਾ (ਪੰਜਾਬ) ਨਾਲ ਵਿਸ਼ਵਾਸਘਾਤ ਕਰਨ ਦਾ ਦੋਸ਼ ਲਗਾਇਆ ਹੈ। ਮਹਿਮਾ ਨੇ ਕਿਹਾ ਕਿ ਸਰਕਾਰ ਨੇ 7 ਸਤੰਬਰ 2026 ਨੂੰ ਕਿਸਾਨਾਂ ਨਾਲ ਕੀਤੇ ਲਿਖਤੀ ਸਮਝੌਤੇ ਵਿਚ ਸ਼ਾਮਲ ਕਿਸੇ ਵੀ ਮਤੇ ਨੂੰ ਵਿਸ਼ੇਸ਼ ਵਿਧਾਨ ਸਭਾ ਇਜਲਾਸ ਦੌਰਾਨ ਪੇਸ਼ ਨਹੀਂ ਕੀਤਾ।
ਫ਼ਿਰੋਜ਼ਪੁਰ, 28 ਅਕਤੂਬਰ (ਕੁਲਬੀਰ ਸਿੰਘ ਸੋਢੀ)- ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਸੰਯੁਕਤ ਕਿਸਾਨ ਮੋਰਚਾ (ਪੰਜਾਬ) ਨਾਲ ਵਿਸ਼ਵਾਸਘਾਤ ਕਰਨ ਦਾ ਦੋਸ਼ ਲਗਾਇਆ ਹੈ। ਮਹਿਮਾ ਨੇ ਕਿਹਾ ਕਿ ਸਰਕਾਰ ਨੇ 7 ਸਤੰਬਰ 2026 ਨੂੰ ਕਿਸਾਨਾਂ ਨਾਲ ਕੀਤੇ ਲਿਖਤੀ ਸਮਝੌਤੇ ਵਿਚ ਸ਼ਾਮਲ ਕਿਸੇ ਵੀ ਮਤੇ ਨੂੰ ਵਿਸ਼ੇਸ਼ ਵਿਧਾਨ ਸਭਾ ਇਜਲਾਸ ਦੌਰਾਨ ਪੇਸ਼ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਨੇ 1 ਤੋਂ 7 ਸਤੰਬਰ ਤੱਕ ਚੰਡੀਗੜ੍ਹ ਬਾਰਡਰ ’ਤੇ ਧਰਨਾ ਦੇ ਕੇ ਸਰਕਾਰ ਸਾਹਮਣੇ ਆਪਣੀਆਂ ਮੰਗਾਂ ਰੱਖੀਆਂ ਸਨ, ਜਿਸ ਤੋਂ ਬਾਅਦ 6 ਸਤੰਬਰ ਨੂੰ ਸਰਕਾਰ ਵਲੋਂ ਕਈ ਅਹਿਮ ਮੰਗਾਂ ਸਬੰਧੀ ਵਾਅਦੇ ਕੀਤੇ ਗਏ ਸਨ। ਗੁਰਮੀਤ ਸਿੰਘ ਮਹਿਮਾ ਨੇ ਕਿਹਾ ਕਿ ਇਨ੍ਹਾਂ ਵਾਅਦਿਆਂ ਵਿਚ ਪੰਜਾਬ ਦੇ ਪਾਣੀਆਂ ਦਾ ਮਸਲਾ ਪ੍ਰਮੁੱਖ ਸੀ। ਕਿਸਾਨ ਆਗੂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵਲੋਂ 22 ਤੋਂ 27 ਅਕਤੂਬਰ ਤੱਕ ਸੱਦੇ ਗਏ ਵਿਸ਼ੇਸ਼ ਵਿਧਾਨ ਸਭਾ ਇਜਲਾਸ ਵਿਚ ਮੰਗਾਂ ਸਬੰਧੀ ਇਕ ਵੀ ਮਤਾ ਪੇਸ਼ ਨਾ ਕਰਨਾ ਕਿਸਾਨਾਂ ਨਾਲ ਕੀਤੇ ਵਾਅਦਿਆਂ ਤੋਂ ਪਿੱਛੇ ਹਟਣ ਦਾ ਸਬੂਤ ਹੈ। ਉਨ੍ਹਾਂ ਦੱਸਿਆ ਕਿ 3 ਨਵੰਬਰ ਨੂੰ ਸੰਯੁਕਤ ਕਿਸਾਨ ਮੋਰਚਾ (ਪੰਜਾਬ) ਦੀ ਸੰਘਰਸ਼ ਸਬੰਧੀ ਮੀਟਿੰਗ ਵਿਚ ਸਰਕਾਰ ਦੇ ਰਵੱਈਏ ਬਾਰੇ ਵਿਚਾਰ-ਵਟਾਂਦਰਾ ਕਰਕੇ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।