ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਕਿਸਾਨਾਂ ਤੇ ਆੜ੍ਹਤੀਆਂ ਦੀਆਂ ਸਮੱਸਿਆਵਾਂ ਸੁਣੀਆਂ
ਖਮਾਣੋਂ, 28 ਅਕਤੂਬਰ (ਜੋਗਿੰਦਰ ਪਾਲ)- ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਦੀ ਅਗਵਾਈ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦੀ ਮੌਜੂਦਗੀ ਵਿਚ ਖਮਾਣੋਂ ਮੰਡੀ ਵਿਖੇ ਆੜ੍ਹਤੀ ਭਾਈਚਾਰੇ ਅਤੇ ਕਿਸਾਨਾਂ ਨਾਲ ਅਹਿਮ ਮੀਟਿੰਗ ਕੀਤੀ ਗਈ ।
ਖਮਾਣੋਂ, 28 ਅਕਤੂਬਰ (ਜੋਗਿੰਦਰ ਪਾਲ)- ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਦੀ ਅਗਵਾਈ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦੀ ਮੌਜੂਦਗੀ ਵਿਚ ਖਮਾਣੋਂ ਮੰਡੀ ਵਿਖੇ ਆੜ੍ਹਤੀ ਭਾਈਚਾਰੇ ਅਤੇ ਕਿਸਾਨਾਂ ਨਾਲ ਅਹਿਮ ਮੀਟਿੰਗ ਕੀਤੀ ਗਈ । ਇਹ ਮੀਟਿੰਗ ਸੀਨੀਅਰ ਕਾਂਗਰਸੀ ਆਗੂ ਮੇਵਾ ਸਿੰਘ ਧਨੌਲਾ ਦੀ ਆੜ੍ਹਤ ਦੀ ਦੁਕਾਨ ’ਤੇ ਹੋਈ। ਇਸ ਮੌਕੇ ਕਿਸਾਨਾਂ ਤੇ ਆੜ੍ਹਤੀਆਂ ਨੂੰ ਪੇਸ਼ ਆ ਰਹੀਆਂ ਵੱਖ-ਵੱਖ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਉਨ੍ਹਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣ ਬਾਰੇ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਐਸ.ਡੀ.ਐਮ. ਖਮਾਣੋਂ ਅਰਵਿੰਦ ਕੁਮਾਰ ਗੁਪਤਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। ਡਾ. ਅਮਰ ਸਿੰਘ ਨੇ ਕਿਹਾ ਕਿ ਕਿਸਾਨ ਦੇਸ਼ ਦੀ ਅਰਥ-ਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਕਾਂਗਰਸ ਪਾਰਟੀ ਹਮੇਸ਼ਾ ਕਿਸਾਨਾਂ ਤੇ ਆੜ੍ਹਤੀ ਭਾਈਚਾਰੇ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਦੀ ਰਹੇਗੀ। ਉਨ੍ਹਾਂ ਖ਼ਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦਾਣਾ ਮੰਡੀ ਵਿਚ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਨਾ ਆਉਣ ਦਿੱਤੀ ਜਾਵੇ। ਇਸ ਮੌਕੇ ਬਲਾਕ ਪ੍ਰਧਾਨ ਖਮਾਣੋਂ ਸਰਬਜੀਤ ਸਿੰਘ ਜੀਤੀ, ਬਲਾਕ ਪ੍ਰਧਾਨ ਬਸੀ ਪਠਾਣਾਂ ਅਮੀ ਚੰਦ, ਸੀਨੀਅਰ ਆਗੂ ਐਡਵੋਕੇਟ ਗੁਰਜੀਤ ਸਿੰਘ ਮਾਰਵਾ, ਇੰਦਰਜੀਤ ਦੀਵਾਨਾ, ਨਰੇਸ਼ ਚੌਹਾਨ, ਡਾ. ਅਮਨਦੀਪ ਕੌਰ ਢੋਲੇਵਾਲ, ਡਾ. ਜਸਵੰਤ ਸਿੰਘ, ਅਲੀ ਹੁਸੈਨ, ਹਰਮਨ ਸਿੰਘ ਸੇਖੋਂ ਬਰਵਾਲੀ, ਸ਼ਸ਼ੀ ਰਾਜ ਸੰਘੋਲ, ਨੱਥੂ ਰਾਮ ਨੰਗਲਾਂ, ਬੂਟਾ ਸਿੰਘ ਖਮਾਣੋਂ, ਨਾਜ਼ਰ ਸਿੰਘ ਰੱਤੋਂ, ਕੌਂਸਲਰ ਸੁਖਵਿੰਦਰ ਸਿੰਘ ਨਿੱਕੂ, ਤੇਜਿੰਦਰ ਸਿੰਘ ਢਿੱਲੋਂ, ਕਿਸ਼ੋਰੀ ਲਾਲ ਗਾਬਾ, ਮਨਤੇਜ ਸਿੰਘ ਜਟਾਣਾ, ਜੱਗੀ ਰਾਏਪੁਰ ਮਾਜਰੀ ਸਮੇਤ ਹੋਰ ਆਗੂ ਤੇ ਪਾਰਟੀ ਵਰਕਰ ਹਾਜ਼ਰ ਸਨ।