29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਫਿਰੋਜ਼ਪੁਰ ਪਹੁੰਚੇ ਰਾਜਸਥਾਨ ਦੇ ਕਾਂਗਰਸੀ ਸੰਸਦ ਮੈਂਬਰ ਉਮੇਦਾ ਰਾਮ ਬੈਨੀਵਾਲ ਦਾ ਕਾਂਗਰਸ ਵਲੋਂ ਨਿੱਘਾ ਸਵਾਗਤ

ਫ਼ਿਰੋਜ਼ਪੁਰ, 28 ਅਕਤੂਬਰ (ਸੁਖਵਿੰਦਰ ਸਿੰਘ) –ਦੇਸ਼ ਭਰ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐੱਸ. ਆਈ.

Ad Position 21
No active advertisement
ਅਜੀਤ ਡੈਸਕ 29-10-2026
ਫ਼ਿਰੋਜ਼ਪੁਰ, 28 ਅਕਤੂਬਰ (ਸੁਖਵਿੰਦਰ ਸਿੰਘ) –ਦੇਸ਼ ਭਰ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐੱਸ.ਆਈ.ਆਰ.) ਤੇ ਕਥਿਤ ਵੋਟ ਚੋਰੀ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਵਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਰਾਜਸਥਾਨ ਦੇ ਬਾੜਮੇਰ ਤੋਂ ਸੰਸਦ ਮੈਂਬਰ ਤੇ ਏ.ਆਈ.ਸੀ.ਸੀ. ਅਬਜ਼ਰਵਰ ਉਮੇਦਾ ਰਾਮ ਬੈਨੀਵਾਲ ਅਤੇ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਫ਼ਿਰੋਜ਼ਪੁਰ ਪਹੁੰਚੇ। ਕਾਂਗਰਸ ਭਵਨ ਵਿਖੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ, ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ, ਗੁਰਭੇਜ ਸਿੰਘ ਟਿੱਬੀ ਬੀ.ਸੀ. ਵਿੰਗ ਪੰਜਾਬ ਪ੍ਰਧਾਨ, ਬੀਬਾ ਬਲਜੀਤ ਕੌਰ ਬੰਗੜ, ਬੀਬਾ ਸਰਬਜੀਤ ਕੌਰ ਬਰਾੜ, ਗੁਰਬਿੰਦਰ ਸਿੰਘ ਸੰਧੂ ਝੋਕ ਹਰੀਹਰ ਵਲੋਂ ਉਨ੍ਹਾਂ ਦਾ ਗੁਲਦਸਤਾ ਦੇ ਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਉਮੇਦਾ ਰਾਮ ਬੈਨੀਵਾਲ ਨੇ ਵੋਟਰ ਸੂਚੀਆਂ ਵਿਚੋਂ ਵੋਟਾਂ ਕੱਟੇ ਜਾਣ ਦੇ ਮੁੱਦੇ ਨੂੰ ਉਠਾਉਂਦਿਆਂ ਚੋਣ ਕਮਿਸ਼ਨ ਦੀ ਭੂਮਿਕਾ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਹਰ ਨਾਗਰਿਕ ਦੀ ਵੋਟ ਮਹੱਤਵਪੂਰਨ ਹੈ ਤੇ ਵੋਟ ਦੇ ਅਧਿਕਾਰ ਦੀ ਰਾਖੀ ਲਈ ਲੋਕਾਂ ਨੂੰ ਜਾਗਰੂਕ ਹੋਣ ਦੀ ਲੋੜ ਹੈ। ਉਨ੍ਹਾਂ ‘ਵੋਟ ਬਚਾਓ, ਦੇਸ਼ ਬਚਾਓ’ ਮੁਹਿੰਮ ਦਾ ਜ਼ਿਕਰ ਕਰਦਿਆਂ ਲੋਕਾਂ ਨੂੰ ਇਸ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ 7 ਰੁਪਏ ਦੀ ਲਾਟਰੀ ਨੇ ਬਦਲੀ ਅਬੋਹਰ ਦੇ ਵੈਨ ਚਾਲਕ ਸੁਨੀਲ ਦੀ ਕਿਸਮਤ, ਜਿੱਤਿਆ 1 ਲੱਖ ਦਾ ਇਨਾਮ ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਸਬ-ਡਵੀਜ਼ਨ ਝੋਕ ਟਹਿਲ ਸਿੰਘ ਦਾ ਘਿਰਾਓ
Ad Position 24