29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਫ਼ਿਰੋਜ਼ਪੁਰ ਰੇਲਵੇ ਮੰਡਲ ’ਚ ਡਿਜੀਟਲ ਜੀਵਨ ਪ੍ਰਮਾਣ ਪੱਤਰ ਮੁਹਿੰਮ 5.0 ਤਹਿਤ ਵਿਸ਼ੇਸ਼ ਕੈਂਪ ਲਗਾਇਆ

ਫ਼ਿਰੋਜ਼ਪੁਰ 28 ਅਕਤੂਬਰ (ਰਾਕੇਸ਼ ਚਾਵਲਾ)- ਰੇਲਵੇ ਬੋਰਡ ਤੇ ਉੱਤਰ ਰੇਲਵੇ ਦੇ ਪ੍ਰਧਾਨ ਦਫ਼ਤਰ ਦੇ ਨਿਰਦੇਸ਼ਾਂ ਅਨੁਸਾਰ ਫ਼ਿਰੋਜ਼ਪੁਰ ਰੇਲਵੇ ਮੰਡਲ ਦੇ ਸਭਾਗਾਰ ਵਿਚ ਪੈਨਸ਼ਨਧਾਰੀਆਂ ਦੀ ਸਹੂਲਤ ਲਈ ਡਿਜੀਟਲ ਜੀਵਨ ਪ੍ਰਮਾਣ ਪੱਤਰ ਮੁਹਿੰਮ 5. 0 ਤਹਿਤ ਵਿਸ਼ੇਸ਼ ਕੈਂਪ ਲਗਾਇਆ ਗਿਆ।

Ad Position 21
No active advertisement
ਅਜੀਤ ਡੈਸਕ 29-10-2026
ਫ਼ਿਰੋਜ਼ਪੁਰ 28 ਅਕਤੂਬਰ (ਰਾਕੇਸ਼ ਚਾਵਲਾ)- ਰੇਲਵੇ ਬੋਰਡ ਤੇ ਉੱਤਰ ਰੇਲਵੇ ਦੇ ਪ੍ਰਧਾਨ ਦਫ਼ਤਰ ਦੇ ਨਿਰਦੇਸ਼ਾਂ ਅਨੁਸਾਰ ਫ਼ਿਰੋਜ਼ਪੁਰ ਰੇਲਵੇ ਮੰਡਲ ਦੇ ਸਭਾਗਾਰ ਵਿਚ ਪੈਨਸ਼ਨਧਾਰੀਆਂ ਦੀ ਸਹੂਲਤ ਲਈ ਡਿਜੀਟਲ ਜੀਵਨ ਪ੍ਰਮਾਣ ਪੱਤਰ ਮੁਹਿੰਮ 5.0 ਤਹਿਤ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਹ ਕੈਂਪ ਸੀਨੀਅਰ ਮੰਡਲ ਕਾਰਮਿਕ ਅਧਿਕਾਰੀ ਸਾਕਸ਼ੀ ਸਿੰਘ ਦੀ ਅਗਵਾਈ ਹੇਠ ਲਗਾਇਆ ਗਿਆ। ਇਸ ਦਾ ਮੁੱਖ ਉਦੇਸ਼ ਪੈਨਸ਼ਨਧਾਰੀਆਂ ਨੂੰ ਡਿਜੀਟਲ ਤਰੀਕੇ ਨਾਲ ਜੀਵਨ ਪ੍ਰਮਾਣ ਪੱਤਰ ਬਣਾਉਣ ਅਤੇ ਜਮ੍ਹਾਂ ਕਰਵਾਉਣ ਦੀ ਸਹੂਲਤ ਬਾਰੇ ਜਾਣਕਾਰੀ ਦੇਣਾ ਸੀ ਤਾਂ ਜੋ ਉਨ੍ਹਾਂ ਨੂੰ ਪੈਨਸ਼ਨ ਪ੍ਰਾਪਤ ਕਰਨ ਵਿਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਕੈਂਪ ਦੌਰਾਨ ਸਟੇਟ ਬੈਂਕ ਆਫ਼ ਇੰਡੀਆ ਦੀ ਫਿਰੋਜ਼ਪੁਰ ਕੈਂਟ ਸ਼ਾਖਾ ਦੇ ਚੀਫ਼ ਮੈਨੇਜਰ ਵਰਿੰਦਰ ਕੁਮਾਰ ਤੇ ਸਰਵਿਸ ਮੈਨੇਜਰ ਸੁਸ਼ੀਲ ਗੁਪਤਾ ਨੇ ਪਾਵਰਪੁਆਇੰਟ ਪ੍ਰੈਜ਼ੈਂਟੇਸ਼ਨ ਰਾਹੀਂ ਪੈਨਸ਼ਨਧਾਰੀਆਂ ਨੂੰ ਡਿਜੀਟਲ ਜੀਵਨ ਪ੍ਰਮਾਣ ਪੱਤਰ ਡਾਊਨਲੋਡ ਕਰਨ ਤੇ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੈਨਸ਼ਨਧਾਰੀ ‘ਜੀਵਨ ਪ੍ਰਮਾਣ’ ਐਪ ਦੀ ਮਦਦ ਨਾਲ ਬੈਂਕ ਗਏ ਬਿਨਾਂ ਵੀ ਆਪਣਾ ਡਿਜੀਟਲ ਜੀਵਨ ਪ੍ਰਮਾਣ ਪੱਤਰ ਜਮ੍ਹਾਂ ਕਰਵਾ ਸਕਦੇ ਹਨ। ਰੇਲਵੇ ਮੰਡਲ ਵੱਲੋਂ ਲੁਧਿਆਣਾ, ਜਲੰਧਰ ਸਿਟੀ, ਅੰਮ੍ਰਿਤਸਰ ਤੇ ਫ਼ਿਰੋਜ਼ਪੁਰ ਮੰਡਲ ਦਫ਼ਤਰ ਵਿਚ ਵੀ ਅਜਿਹੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਮੰਡਲ ਕਾਰਮਿਕ ਅਧਿਕਾਰੀ ਬਜਿੰਦਰ ਕੁਮਾਰ ਨੇ ਪੈਨਸ਼ਨਧਾਰੀਆਂ ਨੂੰ ਇਨ੍ਹਾਂ ਕੈਂਪਾਂ ਵਿਚ ਪਹੁੰਚ ਕੇ ਡਿਜੀਟਲ ਜੀਵਨ ਪ੍ਰਮਾਣ ਪੱਤਰ ਦੀ ਸਹੂਲਤ ਦਾ ਲਾਭ ਲੈਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਆਪ ਸਰਕਾਰ ਹਰੇਕ ਮੁੱਦੇ ’ਤੇ ਫੇਲ੍ਹ ਸਾਬਤ ਹੋਈ : ਅਕਾਲੀ ਆਗੂ
Ad Position 24