ਮਾਤਾ ਗੁਜਰੀ ਪਬਲਿਕ ਸਕੂਲ ਦੇ ਹਾਕੀ ਖਿਡਾਰੀਆਂ ਨੇ ਗੱਡੇ ਜਿੱਤ ਦੇ ਝੰਡੇ
ਜਲਾਲਾਬਾਦ, 28 ਅਕਤੂਬਰ (ਕਰਨ ਚੁਚਰਾ)-ਮਾਤਾ ਗੁਜਰੀ ਪਬਲਿਕ ਸਕੂਲ ਚੱਕ ਸੁਹੇਲੇ ਵਾਲਾ ਦੇ ਹੋਣਹਾਰ ਖਿਡਾਰੀਆਂ ਨੇ ਖੇਡਾਂ ਦੇ ਖੇਤਰ ਵਿਚ ਸੁਨਹਿਰੀ ਪ੍ਰਾਪਤੀ ਦਰਜ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਡਿਵਾਈਨ ਪਬਲਿਕ ਸਕੂਲ, ਮਾਲੇਵਾਲ (ਅੰਮ੍ਰਿਤਸਰ) ਵਿਖੇ ਸੈਸ਼ਨ 2026-27 ਦੌਰਾਨ ਕਰਵਾਈ ਗਈ ਆਲ ਪੰਜਾਬ ਵਾਈ.
ਜਲਾਲਾਬਾਦ, 28 ਅਕਤੂਬਰ (ਕਰਨ ਚੁਚਰਾ)-ਮਾਤਾ ਗੁਜਰੀ ਪਬਲਿਕ ਸਕੂਲ ਚੱਕ ਸੁਹੇਲੇ ਵਾਲਾ ਦੇ ਹੋਣਹਾਰ ਖਿਡਾਰੀਆਂ ਨੇ ਖੇਡਾਂ ਦੇ ਖੇਤਰ ਵਿਚ ਸੁਨਹਿਰੀ ਪ੍ਰਾਪਤੀ ਦਰਜ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਡਿਵਾਈਨ ਪਬਲਿਕ ਸਕੂਲ, ਮਾਲੇਵਾਲ (ਅੰਮ੍ਰਿਤਸਰ) ਵਿਖੇ ਸੈਸ਼ਨ 2026-27 ਦੌਰਾਨ ਕਰਵਾਈ ਗਈ ਆਲ ਪੰਜਾਬ ਵਾਈ.ਐੱਸ.ਏ.ਏ. ਮਲਟੀ ਸਪੋਰਟਸ ਚੈਂਪੀਅਨਸ਼ਿਪ ਦੇ 6-ਏ-ਸਾਈਡ ਹਾਕੀ ਟੂਰਨਾਮੈਂਟ ਵਿਚ ਸਕੂਲ ਦੀ ਅੰਡਰ-17 ਲੜਕਿਆਂ ਦੀ ਟੀਮ ਨੇ ਬਿਹਤਰੀਨ ਖੇਡ, ਅਨੁਸ਼ਾਸਨ ਤੇ ਟੀਮ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨ ਤਗਮਾ ਜਿੱਤਿਆ। ਇਸ ਮਾਣਮੱਤੀ ਪ੍ਰਾਪਤੀ ’ਤੇ ਮਾਤਾ ਗੁਜਰੀ ਪਬਲਿਕ ਸਕੂਲ ਦੇ ਪ੍ਰਿੰਸੀਪਲ ਪਰਵਿੰਦਰਜੀਤ ਕੌਰ ਤੇ ਲੌਰੀਅਲ ਸਕੂਲ ਦੇ ਪ੍ਰਿੰਸੀਪਲ ਅਨੂਪ੍ਰੀਤ ਕੌਰ ਨੇ ਜੇਤੂ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਸ਼ਾਨਦਾਰ ਜਿੱਤ ਨਾਲ ਸਮੁੱਚੇ ਸਕੂਲ ਪਰਿਵਾਰ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।