ਬਜ਼ੁਰਗਾਂ ਦੀ ਸਿਹਤ ਸੰਭਾਲ ਲਈ ਜਾਗਰੂਕਤਾ ਕੈਂਪ ਲਗਾਇਆ
ਫ਼ਾਜ਼ਿਲਕਾ, 28 ਅਕਤੂਬਰ(ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਪਰਿਵਾਰ ਭਲਾਈ ਅਧਿਕਾਰੀ ਡਾ. ਰਿੰਕੂ ਚਾਵਲਾ ਤੇ ਸਹਾਇਕ ਸਿਵਲ ਸਰਜਨ ਡਾ.
ਫ਼ਾਜ਼ਿਲਕਾ, 28 ਅਕਤੂਬਰ(ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਪਰਿਵਾਰ ਭਲਾਈ ਅਧਿਕਾਰੀ ਡਾ. ਰਿੰਕੂ ਚਾਵਲਾ ਤੇ ਸਹਾਇਕ ਸਿਵਲ ਸਰਜਨ ਡਾ. ਸੁਮਿਤ ਸਿੰਘ ਦੀ ਦੇਖ-ਰੇਖ ਹੇਠ ਆਮ ਆਦਮੀ ਕਲੀਨਿਕ ਕਰਨੀ ਖੇੜਾ ਵਿਖੇ ਬਜ਼ੁਰਗਾਂ ਦੀ ਸਿਹਤ ਸੰਭਾਲ ਤੇ ਘਰ ਵਿਚ ਉਨ੍ਹਾਂ ਦੀ ਦੇਖਭਾਲ ਪ੍ਰਤੀ ਜਾਗਰੂਕ ਕਰਨ ਲਈ ਇਕ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਦੌਰਾਨ ਬਜ਼ੁਰਗਾਂ ਨੂੰ ਰੋਜ਼ਾਨਾ ਵਰਤੋਂ ਦੀ ਲੋੜ ਦਾ ਸਾਮਾਨ ਵੀ ਵੰਡਿਆ ਗਿਆ। ਕੈਪ ਦੌਰਾਨ ਜ਼ਿਲ੍ਹਾ ਮਾਸ ਮੀਡੀਆ ਅਧਿਕਾਰੀ ਵਿਨੋਦ ਕੁਮਾਰ, ਡਾ.ਸੁਰਭੀ ਤੇ ਦਿਵੇਸ਼ ਕੁਮਾਰ ਨੇ ਹਾਜ਼ਰ ਲੋਕਾਂ ਨੂੰ ਜਾਗਰੂਕ ਕਰਦਿਆਂ ਦੱਸਿਆ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਬਜ਼ੁਰਗਾਂ ਦੀ ਦੇਖਭਾਲ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਸਾਰੇ ਸਰਕਾਰੀ ਹਸਪਤਾਲਾਂ ਅਤੇ ਕਲੀਨਿਕਾਂ ਵਿਚ ਬਜ਼ੁਰਗ ਮਰੀਜ਼ਾਂ ਦੀ ਮੁਫ਼ਤ ਜਾਂਚ ਅਤੇ ਇਲਾਜ ਦੀ ਸਹੂਲਤ ਉਪਲਬਧ ਹੈ, ਜਿਸ ਵਿਚ ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਹੋਰ ਬਿਮਾਰੀਆਂ ਦੀ ਜਾਂਚ ਵੀ ਸ਼ਾਮਲ ਹੈ। ਡਾਕਟਰ ਦੀ ਸਲਾਹ ਅਨੁਸਾਰ ਹੀ ਦਵਾਈਆਂ ਲੈਣੀਆਂ ਚਾਹੀਦੀਆਂ ਹਨ। ਇਸ ਮੌਕੇ ਡਾ.ਅੰਸ਼ੁਲ ਭਾਰਦਵਾਜ, ਪਵਨ ਗਗਨੇਜਾ, ਸਤਵਿੰਦਰ ਸਿੰਘ ਤੇ ਸਿਮਰਨ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ।