29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਫ਼ਿਰੋਜ਼ਪੁਰ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਮਿਲਿਆ ਵੱਡਾ ਹੁਲਾਰਾ, ਮਿਲੇ 2 ਵਾਟਰ ਟੈਂਕਰ ਅਤੇ 1 ਸੀਵਰੇਜ ਸੈਕਸ਼ਨ ਮਸ਼ੀਨ

ਫ਼ਿਰੋਜ਼ਪੁਰ, 29 ਅਕਤੂਬਰ (ਕੁਲਬੀਰ ਸਿੰਘ ਸੋਢੀ)-ਫ਼ਿਰੋਜ਼ਪੁਰ ਸ਼ਹਿਰ ਵਿਚ ਪੀਣ ਵਾਲੇ ਪਾਣੀ ਦੀ ਸਪਲਾਈ ਅਤੇ ਸੀਵਰੇਜ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਲਈ ਨਗਰ ਕੌਂਸਲ ਫ਼ਿਰੋਜ਼ਪੁਰ ਨੂੰ 2 ਵਾਟਰ ਟੈਂਕਰ ਅਤੇ 1 ਸੀਵਰੇਜ ਸਕਸ਼ਨ ਮਸ਼ੀਨ ਮੁਹੱਈਆ ਕਰਵਾਈ ਗਈ ਹੈ। ਇਸ ਮੌਕੇ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਹਰੀ ਝੰਡੀ ਦਿਖਾ ਕੇ ਇਨ੍ਹਾਂ ਵਾਹਨਾਂ ਨੂੰ ਰਵਾਨਾ ਕੀਤਾ।

Ad Position 21
No active advertisement
ਅਜੀਤ ਡੈਸਕ 30-10-2026
ਫ਼ਿਰੋਜ਼ਪੁਰ, 29 ਅਕਤੂਬਰ (ਕੁਲਬੀਰ ਸਿੰਘ ਸੋਢੀ)-ਫ਼ਿਰੋਜ਼ਪੁਰ ਸ਼ਹਿਰ ਵਿਚ ਪੀਣ ਵਾਲੇ ਪਾਣੀ ਦੀ ਸਪਲਾਈ ਅਤੇ ਸੀਵਰੇਜ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਲਈ ਨਗਰ ਕੌਂਸਲ ਫ਼ਿਰੋਜ਼ਪੁਰ ਨੂੰ 2 ਵਾਟਰ ਟੈਂਕਰ ਅਤੇ 1 ਸੀਵਰੇਜ ਸਕਸ਼ਨ ਮਸ਼ੀਨ ਮੁਹੱਈਆ ਕਰਵਾਈ ਗਈ ਹੈ। ਇਸ ਮੌਕੇ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਹਰੀ ਝੰਡੀ ਦਿਖਾ ਕੇ ਇਨ੍ਹਾਂ ਵਾਹਨਾਂ ਨੂੰ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਦੇਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਸਰਕਾਰ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਵਿਧਾਇਕ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ ਸ਼ਹਿਰ ਵਿਚ ਲੋਕਾਂ ਦੀਆਂ ਰੋਜ਼ਾਨਾ ਦੀਆਂ ਲੋੜਾਂ ਨਾਲ ਜੁੜੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਨਗਰ ਕੌਂਸਲ ਨੂੰ ਇਹ ਵਾਹਨ ਮੁਹੱਈਆ ਕਰਵਾਏ ਗਏ ਹਨ, ਤਾਂ ਜੋ ਪਾਣੀ ਦੀ ਸਪਲਾਈ ਅਤੇ ਸੀਵਰੇਜ ਪ੍ਰਬੰਧਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਵਿਚ ਮਦਦ ਮਿਲ ਸਕੇ। ਉਨ੍ਹਾਂ ਕਿਹਾ ਕਿ ਵਾਟਰ ਟੈਂਕਰਾਂ ਰਾਹੀਂ ਲੋੜ ਪੈਣ ’ਤੇ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿਚ ਪਾਣੀ ਪਹੁੰਚਾਉਣ ਦੀ ਸਹੂਲਤ ਮਿਲੇਗੀ। ਇਸੇ ਤਰ੍ਹਾਂ ਸੀਵਰੇਜ ਸਕਸ਼ਨ ਮਸ਼ੀਨ ਸੀਵਰੇਜ ਪ੍ਰਣਾਲੀ ਨਾਲ ਸਬੰਧਤ ਸਮੱਸਿਆਵਾਂ ਦੇ ਨਿਪਟਾਰੇ ਵਿਚ ਸਹਾਇਕ ਸਾਬਤ ਹੋਵੇਗੀ। ਇਨ੍ਹਾਂ ਵਾਹਨਾਂ ਦੀ ਉਪਲਬੱਧਤਾ ਨਾਲ ਨਗਰ ਕੌਂਸਲ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਅਤੇ ਲੋੜ ਪੈਣ ’ਤੇ ਲੋਕਾਂ ਨੂੰ ਰਾਹਤ ਪਹੁੰਚਾਉਣ ਵਿਚ ਮੱਦਦ ਮਿਲਣ ਦੀ ਉਮੀਦ ਹੈ। ਵਿਧਾਇਕ ਭੁੱਲਰ ਨੇ ਕਿਹਾ ਕਿ ਲੋਕਾਂ ਨੂੰ ਪਾਣੀ ਦੀ ਸਪਲਾਈ, ਸੀਵਰੇਜ ਅਤੇ ਹੋਰ ਬੁਨਿਆਦੀ ਸਹੂਲਤਾਂ ਸਬੰਧੀ ਆਉਣ ਵਾਲੀਆਂ ਮੁਸ਼ਕਲਾਂ ਨੂੰ ਦੂਰ ਕਰਨਾ ਉਨ੍ਹਾਂ ਦੀ ਪਹਿਲ ਹੈ। ਉਨ੍ਹਾਂ ਅਨੁਸਾਰ ਵਿਕਾਸ ਦਾ ਅਸਲ ਮਕਸਦ ਉਦੋਂ ਪੂਰਾ ਹੁੰਦਾ ਹੈ, ਜਦੋਂ ਇਸ ਦਾ ਲਾਭ ਆਮ ਲੋਕਾਂ ਤੱਕ ਪਹੁੰਚੇ ਅਤੇ ਉਨ੍ਹਾਂ ਨੂੰ ਰੋਜ਼ਾਨਾ ਜੀਵਨ ਵਿਚ ਦਰਪੇਸ਼ ਸਮੱਸਿਆਵਾਂ ਤੋਂ ਰਾਹਤ ਮਿਲੇ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਅਮਲੀ ਰੂਪ ਦੇਣ ਲਈ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਜੋ ਕਿਹਾ ਹੈ, ਉਹ ਕਰਕੇ ਵਿਖਾਇਆ ਹੈ। ਉਨ੍ਹਾਂ ਅਨੁਸਾਰ ਸ਼ਹਿਰ ਦੇ ਵਿਕਾਸ ਨੂੰ ਲੈ ਕੇ ਆਉਣ ਵਾਲੇ ਸਮੇਂ ਵਿਚ ਵੀ ਹੋਰ ਉਪਰਾਲੇ ਕੀਤੇ ਜਾਣਗੇ ਅਤੇ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਸਹੂਲਤਾਂ ਵਿਚ ਵਾਧਾ ਕਰਨ ਵੱਲ ਧਿਆਨ ਦਿੱਤਾ ਜਾਵੇਗਾ। ਵਿਧਾਇਕ ਭੁੱਲਰ ਨੇ ਕਿਹਾ ਕਿ ਫ਼ਿਰੋਜ਼ਪੁਰ ਸ਼ਹਿਰ ਦੇ ਹਰ ਖੇਤਰ ਵਿਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਸਰਕਾਰ ਅਤੇ ਨਗਰ ਕੌਂਸਲ ਵਲੋਂ ਮਿਲ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਸੁਝਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਵਿਕਾਸ ਕਾਰਜਾਂ ਨੂੰ ਅੱਗੇ ਵਧਾਇਆ ਜਾਵੇਗਾ, ਤਾਂ ਜੋ ਸ਼ਹਿਰ ਵਾਸੀਆਂ ਨੂੰ ਸਾਫ਼-ਸੁਥਰਾ ਅਤੇ ਸੁਚਾਰੂ ਸਥਾਨਕ ਪ੍ਰਬੰਧ ਮੁਹੱਈਆ ਕਰਵਾਇਆ ਜਾ ਸਕੇ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਅਸ਼ੋਕ ਸਚਦੇਵਾ, ਸੀਨੀਅਰ ਮੀਤ ਪ੍ਰਧਾਨ ਬੋਹੜ ਸਿੰਘ, ਸਾਬਕਾ ਪ੍ਰਧਾਨ ਰੋਹਿਤ ਕੁਮਾਰ ਰਿੰਕੂ ਗਰੋਵਰ, ਐੱਮ.ਸੀ ਪਰਮਿੰਦਰ ਹਾਂਡਾ, ਕੌਂਸਲਰ ਦਵਿੰਦਰ ਬਜਾਜ, ਐੱਮ.ਸੀ ਲਖਵਿੰਦਰ ਸਿੰਘ, ਐੱਮ.ਸੀ ਨਰੇਸ਼ ਕੰਤੋੜ, ਐੱਮ.ਸੀ ਅਮਰਜੀਤ ਕੁਮਾਰ ਸੋਨੂੰ, ਕਾਰਜ ਸਾਧਕ ਅਧਿਕਾਰੀ ਨਰਿੰਦਰ ਕੁਮਾਰ, ਐੱਸ.ਡੀ.ਓ ਲਵਪ੍ਰੀਤ ਸਿੰਘ, ਇਸੰਪੈਕਟਰ ਸੁਖਪਾਲ ਸਿੰਘ, ਰੁਸਤਮ ਸੋਢੀ, ਗੁਰਵਿੰਦਰ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਸ਼ਹਿਰ ਦੇ ਕੌਂਸਲਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਦੀਪ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਸ਼ੁਰੂ ਅਗਲੀ ਖ਼ਬਰ ਜਲਾਲਾਬਾਦ ’ਚ ਗੁਰਜੋਤ ਸਿੰਘ ਸੰਧੂ ਦੇ ਦਫ਼ਤਰ ਪਹੁੰਚੇ ਸੰਸਦ ਮੈਂਬਰ ਬੈਨੀਵਾਲ ਅਤੇ ਘੁਬਾਇਆ ਕਾਂਗਰਸੀਆਂ ਨੇ ਕੀਤਾ ਭਰਵਾਂ ਸ...
Ad Position 24