ਬਾਬਾ ਦੀਪ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਸ਼ੁਰੂ
ਫ਼ਿਰੋਜ਼ਪੁਰ, 29 ਅਕਤੂਬਰ (ਸੁਖਵਿੰਦਰ ਸਿੰਘ)-ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਪ੍ਰਬੰਧਕ ਕਮੇਟੀ ਗੁਰਦੁਆਰਾ ਭਾਈ ਹਾਕਮ ਸਿੰਘ ਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬਾਬਾ ਮੁਖਤਿਆਰ ਸਿੰਘ ਅਤੇ ਸਰਪ੍ਰਸਤ ਭਾਈ ਜਸਪਾਲ ਸਿੰਘ ਨੇ ਦੱਸਿਆ ਹੈ ਕਿ ਇਸ ਸ਼ਹੀਦੀ ਦਿਹਾੜੇ ਦੇ ਸੰਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ 25 ਅਕਤੂਬਰ ਤੋਂ ਸ਼ੁਰੂ ਹੋ ਚੁੱਕੀ ਹੈ, ਜਿਸ ਦੀ ਸੰਪੂਰਨਤਾ 15 ਨਵੰਬਰ ਨੂੰ ਹੋਵੇਗੀ।
ਫ਼ਿਰੋਜ਼ਪੁਰ, 29 ਅਕਤੂਬਰ (ਸੁਖਵਿੰਦਰ ਸਿੰਘ)-ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਪ੍ਰਬੰਧਕ ਕਮੇਟੀ ਗੁਰਦੁਆਰਾ ਭਾਈ ਹਾਕਮ ਸਿੰਘ ਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬਾਬਾ ਮੁਖਤਿਆਰ ਸਿੰਘ ਅਤੇ ਸਰਪ੍ਰਸਤ ਭਾਈ ਜਸਪਾਲ ਸਿੰਘ ਨੇ ਦੱਸਿਆ ਹੈ ਕਿ ਇਸ ਸ਼ਹੀਦੀ ਦਿਹਾੜੇ ਦੇ ਸੰਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ 25 ਅਕਤੂਬਰ ਤੋਂ ਸ਼ੁਰੂ ਹੋ ਚੁੱਕੀ ਹੈ, ਜਿਸ ਦੀ ਸੰਪੂਰਨਤਾ 15 ਨਵੰਬਰ ਨੂੰ ਹੋਵੇਗੀ। ਉਨ੍ਹਾਂ ਹੋਰ ਕਿਹਾ ਕਿ ਇਕ ਨਵੰਬਰ ਤੋਂ ਪ੍ਰਭਾਵਿਤ ਫੇਰੀਆਂ ਦੀ ਆਰੰਭਤਾ ਹੋ ਰਹੀ ਹੈ ਜੋ ਕਿ 12 ਨਵੰਬਰ ਤੱਕ ਕੱਢੀਆਂ ਜਾਣਗੀਆਂ 13 ਨਵੰਬਰ ਨੂੰ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਾਹਿਬ ਪਹੁੰਚੇਗਾ। ਭਾਈ ਜਸਪਾਲ ਸਿੰਘ ਤੇ ਬਾਬਾ ਮੁਖਤਿਆਰ ਸਿੰਘ ਨੇ ਇਹ ਵੀ ਦੱਸਿਆ ਹੈ ਕਿ ਇਸ ਸ਼ਹੀਦੀ ਦਿਹਾੜੇ ਦਾ ਮੁੱਖ ਸਮਾਗਮ 15 ਨਵੰਬਰ ਨੂੰ ਹੋਵੇਗਾ, ਜਿਸ ’ਚ ਸਵੇਰ ਤੇ ਰਾਤ ਦੇ ਦੀਵਾਨ ਸੱਜਣਗੇ। ਇਸ ਸਮੇਂ ਨਿਰਮਲ ਸਿੰਘ, ਸੁਰਜੀਤ ਸਿੰਘ, ਸੁਖਬੀਰ ਸਿੰਘ ਸੰਧੂ, ਪ੍ਰਗਟ ਸਿੰਘ, ਅਜਮੇਰ ਸਿੰਘ, ਅਨੂਪ ਸਿੰਘ, ਸੁਖਦੇਵ ਸਿੰਘ, ਪਿੱਪਲ ਸਿੰਘ ਸਿੱਧੂ ਅਤੇ ਬਲਵਿੰਦਰ ਸਿੰਘ ਰਾਜੂ ਵੀ ਹਾਜ਼ਰ ਸਨ।