30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਪਰਾਲੀ ਸਾੜਨ ਨਾਲ ਵਾਤਾਵਰਨ ਹੋ ਰਹੇ ਪ੍ਰਦੂਸ਼ਿਤ, ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਉੱਠੇ ਸਵਾਲ

ਮੁੱਦਕੀ, 29 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)-ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਕਾਰਨ ਵਾਤਾਵਰਨ ਲਗਾਤਾਰ ਪ੍ਰਦੂਸ਼ਿਤ ਹੋ ਰਿਹਾ ਹੈ, ਜਿਸ ਨਾਲ ਹਵਾ ਦੀ ਗੁਣਵੱਤਾ ’ਤੇ ਮਾੜਾ ਅਸਰ ਪੈਣ ਦੇ ਨਾਲ-ਨਾਲ ਲੋਕਾਂ ਦੀ ਸਿਹਤ ਵੀ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਬਣਿਆ ਹੋਇਆ ਹੈ। ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲਾ ਧੂੰਆਂ ਖ਼ਾਸ ਕਰਕੇ ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ, ਬਜ਼ੁਰਗਾਂ ਅਤੇ ਬੱਚਿਆਂ ਲਈ ਨੁਕਸਾਨਦੇਹ ਸਾਬਤ ਹੋ ਸਕਦਾ ਹੈ।

Ad Position 21
No active advertisement
ਪਰਾਲੀ ਨੂੰ ਲਗਾਈ ਅੱਗ ਦੇ ਵੱਖ-ਵੱਖ ਦ੍ਰਿਸ਼। ਤਸਵੀਰ-ਭਾਰਤ ਭੂਸ਼ਨ ਅਗਰਵਾਲ 30-10-2026
ਮੁੱਦਕੀ, 29 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)-ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਕਾਰਨ ਵਾਤਾਵਰਨ ਲਗਾਤਾਰ ਪ੍ਰਦੂਸ਼ਿਤ ਹੋ ਰਿਹਾ ਹੈ, ਜਿਸ ਨਾਲ ਹਵਾ ਦੀ ਗੁਣਵੱਤਾ ’ਤੇ ਮਾੜਾ ਅਸਰ ਪੈਣ ਦੇ ਨਾਲ-ਨਾਲ ਲੋਕਾਂ ਦੀ ਸਿਹਤ ਵੀ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਬਣਿਆ ਹੋਇਆ ਹੈ। ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲਾ ਧੂੰਆਂ ਖ਼ਾਸ ਕਰਕੇ ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ, ਬਜ਼ੁਰਗਾਂ ਅਤੇ ਬੱਚਿਆਂ ਲਈ ਨੁਕਸਾਨਦੇਹ ਸਾਬਤ ਹੋ ਸਕਦਾ ਹੈ। ਇਸ ਦੇ ਬਾਵਜੂਦ ਕਸਬਾ ਮੁੱਦਕੀ ਅਤੇ ਆਸ-ਪਾਸ ਦੇ ਪਿੰਡਾਂ ਵਿਚ ਪਰਾਲੀ ਨੂੰ ਅੱਗ ਲਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪਰਾਲੀ ਸਾੜਨ ਨਾਲ ਹਵਾ ਵਿਚ ਧੂੰਏਂ ਅਤੇ ਹਾਨੀਕਾਰਕ ਕਣਾਂ ਦੀ ਮਾਤਰਾ ਵੱਧ ਜਾਂਦੀ ਹੈ, ਜਦਕਿ ਇਸ ਨਾਲ ਮਿੱਟੀ ਵਿਚ ਮੌਜੂਦ ਲਾਭਦਾਇਕ ਤੱਤਾਂ ਅਤੇ ਜੀਵਾਣੂਆਂ ਨੂੰ ਵੀ ਨੁਕਸਾਨ ਪਹੁੰਚ ਸਕਦਾ ਹੈ। ਇਸ ਕਾਰਨ ਜ਼ਮੀਨ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਰਹਿੰਦਾ ਹੈ। ਦੂਜੇ ਪਾਸੇ ਖੇਤਾਂ ਵਿਚੋਂ ਉੱਠਣ ਵਾਲਾ ਧੂੰਆਂ ਸੜਕਾਂ ’ਤੇ ਫੈਲਣ ਕਾਰਨ ਵਾਹਨ ਚਾਲਕਾਂ ਨੂੰ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਅਤੇ ਸੜਕ ਹਾਦਸਿਆਂ ਦਾ ਖ਼ਤਰਾ ਵੱਧ ਜਾਂਦਾ ਹੈ। ਕਸਬਾ ਵਾਸੀਆਂ ਅਤੇ ਵਾਤਾਵਰਨ ਪ੍ਰੇਮੀਆਂ ਦਾ ਕਹਿਣਾ ਹੈ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਜਾਰੀ ਰਹਿਣ ਦੇ ਬਾਵਜੂਦ ਪ੍ਰਸ਼ਾਸਨ ਦੀ ਕਾਰਵਾਈ ਪ੍ਰਭਾਵਸ਼ਾਲੀ ਨਜ਼ਰ ਨਹੀਂ ਆ ਰਹੀ। ਉਨ੍ਹਾਂ ਸਵਾਲ ਉਠਾਇਆ ਕਿ ਜੇਕਰ ਪਰਾਲੀ ਸਾੜਨ ’ਤੇ ਰੋਕ ਲਗਾਉਣ ਲਈ ਨਿਯਮ ਬਣਾਏ ਗਏ ਹਨ ਤਾਂ ਉਨ੍ਹਾਂ ਦੀ ਪਾਲਣਾ ਯਕੀਨੀ ਕਿਉਂ ਨਹੀਂ ਬਣਾਈ ਜਾ ਰਹੀ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਖੇਤਰ ਵਿਚ ਨਿਗਰਾਨੀ ਵਧਾਈ ਜਾਵੇ ਅਤੇ ਪਰਾਲੀ ਸਾੜਨ ਵਾਲਿਆਂ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਜਾਣ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਅਤੇ ਖੇਤੀਬਾੜੀ ਵਿਭਾਗ ਵਲੋਂ ਸੁਝਾਏ ਤਰੀਕਿਆਂ ਨਾਲ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ। ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸੰਭਾਲ ਅਤੇ ਲੋਕਾਂ ਦੀ ਸਿਹਤ ਦੀ ਰਾਖੀ ਲਈ ਕਿਸਾਨਾਂ ਦੇ ਨਾਲ-ਨਾਲ ਪ੍ਰਸ਼ਾਸਨ ਨੂੰ ਵੀ ਆਪਣੀ ਜ਼ਿੰਮੇਵਾਰੀ ਗੰਭੀਰਤਾ ਨਾਲ ਨਿਭਾਉਣ ਦੀ ਲੋੜ ਹੈ।
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ’ਚ ਫੂਡ ਸੇਫ਼ਟੀ ਵਿਭਾਗ ਦੀ ਵੱਖ-ਵੱਖ ਥਾਵਾਂ ’ਤੇ ਅਚਨਚੇਤ ਚੈਕਿੰਗ ਅਗਲੀ ਖ਼ਬਰ ਬਾਬਾ ਦੀਪ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਸ਼ੁਰੂ
Ad Position 24