30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਗਾਰਬੇਜ਼ ਫ਼੍ਰੀ ਫੈਸਟੀਵਲ 2026 ਮੁਹਿੰਮ ’ਚ ਫ਼ਿਰੋਜ਼ਪੁਰ ਸ਼ਹਿਰ ਵਾਸੀ ਕਰਨ ਸਹਿਯੋਗ-ਏ. ਡੀ. ਸੀ. ਡਾ. ਅਮਨਦੀਪ ਕੌਰ

ਫ਼ਿਰੋਜ਼ਪੁਰ, 29 ਅਕਤੂਬਰ (ਰਾਕੇਸ਼ ਚਾਵਲਾ)-ਨਗਰ ਕੌਂਸਲਰ ਫ਼ਿਰੋਜ਼ਪੁਰ ਵਲੋਂ 23 ਅਕਤੂਬਰ 2026 ਤੋਂ ਤਿਉਹਾਰਾਂ ਦੇ ਦਿਨਾਂ ਵਿਚ ਫ਼ਿਰੋਜ਼ਪੁਰ ਸ਼ਹਿਰ ਵਾਸੀਆਂ ਨੂੰ ਸਾਫ਼ ਸੁਥਰੀਆਂ ਸੜਕਾਂ ਤੇ ਕਚਰਾ ਮੁਕਤ ਬਾਜ਼ਾਰ ਮੁਹੱਈਆ ਕਰਵਾਉਣ ਲਈ ਇਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੇ ਚਲਦੇ ਹੋਏ 7ਵੇਂ ਦਿਨ ਅੰਦਰ ਨਗਰ ਕੌਂਸਲ ਫ਼ਿਰੋਜ਼ਪੁਰ ਵਲੋਂ 2 ਰਿਹਾਇਸ਼ੀ ਵਾਰਡਾਂ ਦੀ ਸਫ਼ਾਈ ਤੇ ਇਕ ਕਮਰਸ਼ੀਅਲ ਏਰੀਏ ਦੀ ਸਫ਼ਾਈ ਕਰਵਾਈ ਗਈ। ਇਸ ਤੋਂ ਇਲਾਵਾ ਸ਼ਹਿਰ ਦੇ ਵੱਖ-ਵੱਖ ਕਮਰਸ਼ੀਅਲ ਏਰੀਏ ਅੰਦਰ ਸ਼ਹਿਰ ਵਾਸੀਆਂ ਨੂੰ ਅਤੇ ਦੁਕਾਨਦਾਰਾਂ ਨੂੰ ਪਲਾਸਟਿਕ ਕੈਰੀ ਬੈਗ ਦੀ ਵਰਤੋਂ ਨਾ ਕਰਨ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਲਈ ਜਾਗਰੂਕ ਵੀ ਕੀਤਾ ਅਤੇ 15 ਦੁਕਾਨਦਾਰਾਂ ਨੂੰ ਇਸ ਸੰਬੰਧੀ ਨੋਟਿਸ ਵੀ ਜਾਰੀ ਕੀਤੇ ਗਏ।

Ad Position 21
No active advertisement
ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ. ਅਮਨਦੀਪ ਕੌਰ ਤੇ ਨਗਰ ਕੌਂਸਲ ਦੇ ਕਰਮਚਾਰੀਆਂ ਵਲੋਂ ਜਾਗਰੂਕ ਕਰਨ ਦੀ ਤਸਵੀਰ। ਅਜੀਤ ਤਸਵੀਰ 30-10-2026
ਫ਼ਿਰੋਜ਼ਪੁਰ, 29 ਅਕਤੂਬਰ (ਰਾਕੇਸ਼ ਚਾਵਲਾ)-ਨਗਰ ਕੌਂਸਲਰ ਫ਼ਿਰੋਜ਼ਪੁਰ ਵਲੋਂ 23 ਅਕਤੂਬਰ 2026 ਤੋਂ ਤਿਉਹਾਰਾਂ ਦੇ ਦਿਨਾਂ ਵਿਚ ਫ਼ਿਰੋਜ਼ਪੁਰ ਸ਼ਹਿਰ ਵਾਸੀਆਂ ਨੂੰ ਸਾਫ਼ ਸੁਥਰੀਆਂ ਸੜਕਾਂ ਤੇ ਕਚਰਾ ਮੁਕਤ ਬਾਜ਼ਾਰ ਮੁਹੱਈਆ ਕਰਵਾਉਣ ਲਈ ਇਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੇ ਚਲਦੇ ਹੋਏ 7ਵੇਂ ਦਿਨ ਅੰਦਰ ਨਗਰ ਕੌਂਸਲ ਫ਼ਿਰੋਜ਼ਪੁਰ ਵਲੋਂ 2 ਰਿਹਾਇਸ਼ੀ ਵਾਰਡਾਂ ਦੀ ਸਫ਼ਾਈ ਤੇ ਇਕ ਕਮਰਸ਼ੀਅਲ ਏਰੀਏ ਦੀ ਸਫ਼ਾਈ ਕਰਵਾਈ ਗਈ। ਇਸ ਤੋਂ ਇਲਾਵਾ ਸ਼ਹਿਰ ਦੇ ਵੱਖ-ਵੱਖ ਕਮਰਸ਼ੀਅਲ ਏਰੀਏ ਅੰਦਰ ਸ਼ਹਿਰ ਵਾਸੀਆਂ ਨੂੰ ਅਤੇ ਦੁਕਾਨਦਾਰਾਂ ਨੂੰ ਪਲਾਸਟਿਕ ਕੈਰੀ ਬੈਗ ਦੀ ਵਰਤੋਂ ਨਾ ਕਰਨ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਲਈ ਜਾਗਰੂਕ ਵੀ ਕੀਤਾ ਅਤੇ 15 ਦੁਕਾਨਦਾਰਾਂ ਨੂੰ ਇਸ ਸੰਬੰਧੀ ਨੋਟਿਸ ਵੀ ਜਾਰੀ ਕੀਤੇ ਗਏ। ਇਸ ਸੰਬੰਧੀ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ. ਅਮਨਦੀਪ ਕੌਰ ਵਲੋਂ ਦੱਸਿਆ ਗਿਆ ਕਿ ਨਗਰ ਕੌਂਸਲ ਵਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਕਚਰਾ ਮੁਕਤ ਤਿਉਹਾਰ 2026 ਅੰਦਰ ਨਗਰ ਕੌਂਸਲ ਫ਼ਿਰੋਜ਼ਪੁਰ ਵਲੋਂ ਜਿਥੇ ਸ਼ਹਿਰ ਦੇ ਵੱਖ-ਵੱਖ ਸਥਾਨਾਂ ’ਤੇ ਰੋਜ਼ਾਨਾ ਬਾਅਦ ਦੁਪਹਿਰ ਦੀ ਸ਼ਿਫ਼ਟ ’ਚ ਸਫ਼ਾਈ ਕਰਵਾਈ ਜਾ ਰਹੀ ਹੈ ਉਥੇ ਕਮਰਸ਼ੀਅਲ ਏਰੀਏ ਦੇ ਦੁਕਾਨਦਾਰਾਂ ਨੂੰ ਇਸ ਪ੍ਰਤੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਉਨ੍ਹਾਂ ਨੇ ਦੱਸਿਆ ਕਿ ਫ਼ਿਰੋਜ਼ਪੁਰ ਸ਼ਹਿਰ ਦੇ ਸਕੂਲਾਂ, ਕਾਲਜਾਂ, ਐੱਨ. ਜੀ. ਓ., ਸਮਾਜ ਸੇਵੀ ਸੰਸਥਾਵਾਂ, ਧਾਰਮਿਕ ਸੰਸਥਾਵਾਂ, ਸੈੱਲਫ਼ ਹੈਲਪ ਗਰੁੱਪ ਨੂੰ ਅਪੀਲ ਹੈ ਕਿ ਉਹ ਇਸ ਮੁਹਿੰਮ ਵਿਚ ਨਗਰ ਕੌਂਸਲ ਨੂੰ ਵੱਧ ਤੋਂ ਵੱਧ ਸਹਿਯੋਗ ਕਰਨ। ਇਸ ਤੋਂ ਇਲਾਵਾ ਨਗਰ ਕੌਂਸਲ ਫ਼ਿਰੋਜ਼ਪੁਰ ਦੇ ਸੁਪਰਡੈਂਟ ਸੁਖਪਾਲ ਸਿੰਘ ਵਲੋਂ ਦੱਸਿਆ ਗਿਆ ਕਿ ਆਉਣ ਵਾਲੇ ਦਿਨਾਂ ਦੇ ਵਿਚ ਨਗਰ ਕੌਂਸਲ ਫ਼ਿਰੋਜ਼ਪੁਰ ਵਲੋਂ ਇਕ ਵਿਸ਼ਾਲ ਜਾਗਰੂਕਤਾ ਰੈਲੀ ਕੱਢੀ ਜਾਣੀ ਹੈ, ਜਿਸ ’ਚ ਫ਼ਿਰੋਜ਼ਪੁਰ ਸ਼ਹਿਰ ਦੇ ਵੱਖ-ਵੱਖ ਸਕੂਲਾਂ ਦੇ ਐੱਨ. ਸੀ. ਸੀ., ਐੱਨ. ਐੱਸ. ਐੱਸ. ਦੇ ਵਲੰਟੀਅਰ ਸਕੂਲ ਦੇ ਵਿਦਿਆਰਥੀ ਅਧਿਆਪਕ ਸ਼ਾਮਿਲ ਹੋਣਗੇ। ਇਸ ਤੋਂ ਇਲਾਵਾ ਜੇਕਰ ਕੋਈ ਹੋਰ ਸ਼ਹਿਰ ਵਾਸੀ ਇਸ ਵਿਸ਼ਾਲ ਰੈਲੀ ਵਿਚ ਸ਼ਾਮਿਲ ਹੋਣਾ ਚਾਹੁੰਦਾ ਹੈ ਅਤੇ ਨਗਰ ਕੌਂਸਲ ਦੇ ਸੰਬੰਧਿਤ ਮੋਬਾਈਲ ਨੰਬਰ ’ਤੇ ਸੰਪਰਕ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਦੀਵਾਲੀ ਤੋਂ ਪਹਿਲਾਂ ਅਤੇ ਦੀਵਾਲੀ ਤੋਂ ਬਾਅਦ ਪੈਦਾ ਹੋਣ ਵਾਲੇ ਕਚਰੇ ਨੂੰ ਸਹੀ ਜਗ੍ਹਾ ’ਤੇ ਨਿਪਟਾਰਾ ਕਰਨ ਅਤੇ ਮੁੜ ਵਰਤੋਂ ਵਿਚ ਆਉਣ ਵਾਲੇ ਕਚਰੇ ਨੂੰ ਆਪਣੇ ਆਰ. ਆਰ. ਆਰ. ਸੈਂਟਰ ਤੱਕ ਪਹੁੰਚਾਉਣ ਸੰਬੰਧੀ ਇਹ ਵਿਸ਼ੇਸ਼ ਮੁਹਿੰਮ ਫ਼ਿਰੋਜ਼ਪੁਰ ਸ਼ਹਿਰ ਵਾਸੀਆਂ ਲਈ ਲਾਭਕਾਰੀ ਸਿੱਧ ਹੋਵੇਗੀ। ਇਸ ਮੌਕੇ ਨਗਰ ਕੌਂਸਲ ਫ਼ਿਰੋਜ਼ਪੁਰ ਦੇ ਪ੍ਰਧਾਨ ਅਸ਼ੋਕ ਸਚਦੇਵਾ, ਕਾਰਜ ਸਾਧਕ ਅਫ਼ਸਰ ਨਰਿੰਦਰ ਕੁਮਾਰ, ਸੈਂਟਰੀ ਰੁਸਤਮ ਸੋਢੀ, ਪ੍ਰੋਗਰਾਮ ਕੋਆਰਡੀਨੇਟਰ ਸਿਮਰਨਜੀਤ ਸਿੰਘ, ਸੁਮਨ ਰਾਣੀ ਅਤੇ ਗੁਰਦੇਵ ਸਿੰਘ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਯੂਥ ਆਗੂਆਂ ਨੂੰ ਮਿਲਿਆ ਸਨਮਾਨ ਅਗਲੀ ਖ਼ਬਰ ਕਰਵਾ ਚੌਥ ਮੌਕੇ ਸ੍ਰੀ ਰਾਧਾ ਕਿਸ਼ਨ ਮੰਦਰ ਵਿਖੇ ਸੁਹਾਗਣਾਂ ਨੇ ਸੁਣੀ ਕਰਵਾ ਚੌਥ ਦੀ ਕਥਾ
Ad Position 24