ਸੰਤ ਕਬੀਰ ਕਾਲਜ ਜ਼ੀਰਾ ਵਿਖੇ ਵਿਜੀਲੈਂਸ ਜਾਗਰੂਕਤਾ ਸੈਮੀਨਾਰ ਕਰਵਾਇਆ
ਜ਼ੀਰਾ,28 ਅਕਤੂਬਰ (ਰਜਨੀਸ਼ ਕਥੂਰੀਆ)-ਸੰਤ ਕਬੀਰ ਕਾਲਜ ਜ਼ੀਰਾ ਵਿਖੇ ਪੰਜਾਬ ਨੈਸ਼ਨਲ ਬੈਂਕ ਦੇ ਸਹਿਯੋਗ ਨਾਲ ਵਿਜੀਲੈਂਸ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ’ਤੇ ਪੰਜਾਬ ਨੈਸ਼ਨਲ ਬੈਂਕ ਦੇ ਕਨਵਲਜੀਤ ਸਿੰਘ ਸਾਹਨੀ ਐਡੀਸ਼ਨਲ ਚੀਫ਼ ਵਿਜੀਲੈਂਸ ਅਫ਼ਸਰ, ਰਾਜਿੰਦਰ ਮੋਹਨ ਸ਼ਰਮਾ, ਡੀ.
ਸ
ਸੰਤ ਕਬੀਰ ਕਾਲਜ ਜ਼ੀਰਾ ਵਿਖੇ ਕਰਵਾਏ ਸੈਮੀਨਾਰ ਦੌਰਾਨ ਸਕੂਲ ਪ੍ਰਬੰਧਕ ਅਤੇ ਬੈਂਕ ਅਧਿਕਾਰੀ। ਤਸਵੀਰ-ਰਜਨੀਸ਼ ਕਥੂਰੀਆ
30-10-2026
ਜ਼ੀਰਾ,28 ਅਕਤੂਬਰ (ਰਜਨੀਸ਼ ਕਥੂਰੀਆ)-ਸੰਤ ਕਬੀਰ ਕਾਲਜ ਜ਼ੀਰਾ ਵਿਖੇ ਪੰਜਾਬ ਨੈਸ਼ਨਲ ਬੈਂਕ ਦੇ ਸਹਿਯੋਗ ਨਾਲ ਵਿਜੀਲੈਂਸ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ’ਤੇ ਪੰਜਾਬ ਨੈਸ਼ਨਲ ਬੈਂਕ ਦੇ ਕਨਵਲਜੀਤ ਸਿੰਘ ਸਾਹਨੀ ਐਡੀਸ਼ਨਲ ਚੀਫ਼ ਵਿਜੀਲੈਂਸ ਅਫ਼ਸਰ, ਰਾਜਿੰਦਰ ਮੋਹਨ ਸ਼ਰਮਾ, ਡੀ.ਜੀ.ਐੱਮ. ਅਤੇ ਕਪਿਲ ਕੁਮਾਰ ਗਾਂਧੀ ਸਰਕਲ ਹੈੱਡ, ਵਿਸ਼ੇਸ਼ ਤੌਰ ’ਤੇ ਪਹੁੰਚੇ। ਕਾਲਜ ਦੇ ਚੇਅਰਮੈਨ ਗੁਰਚਰਨ ਸਿੰਘ ਅਤੇ ਡਾਇਰੈਕਟਰ ਡਾ. ਸੁਖਦੇਵ ਸਿੰਘ ਵਲੋਂ ਬੈਂਕ ਅਧਿਕਾਰੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਸੈਮੀਨਾਰ ਦੌਰਾਨ ਬੈਂਕ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਉਂਦਿਆਂ ਇਮਾਨਦਾਰੀ, ਪਾਰਦਰਸ਼ਤਾ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਜੀਵਨ ਵਿਚ ਅਪਣਾਉਣ ਦੀ ਪ੍ਰੇਰਨਾ ਦਿੱਤੀ। ਇਸ ਦੇ ਨਾਲ ਹੀ ਆਨਲਾਈਨ ਬੈਂਕਿੰਗ, ਯੂ.ਪੀ.ਆਈ. ਦੀ ਸੁਰੱਖਿਅਤ ਵਰਤੋਂ ਅਤੇ ਡਿਜੀਟਲ ਲੈਣ-ਦੇਣ ਦੌਰਾਨ ਹੋਣ ਵਾਲੀਆਂ ਧੋਖਾਧੜੀਆਂ ਤੋਂ ਬਚਣ ਦੇ ਤਰੀਕਿਆਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਬੁਲਾਰਿਆਂ ਨੇ ਕਿਹਾ ਕਿ ਭ੍ਰਿਸ਼ਟਾਚਾਰ ਦੇਸ਼ ਦੀ ਤਰੱਕੀ ਵਿਚ ਵੱਡੀ ਰੁਕਾਵਟ ਹੈ ਅਤੇ ਇਸ ਨੂੰ ਖ਼ਤਮ ਕਰਨ ਲਈ ਹਰੇਕ ਨਾਗਰਿਕ ਨੂੰ ਆਪਣੀ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਨਜਾਣ ਲਿੰਕਾਂ ’ਤੇ ਕਲਿੱਕ ਨਾ ਕਰਨ, ਆਪਣਾ ਓ.ਟੀ.ਪੀ. ਅਤੇ ਬੈਂਕਿੰਗ ਸਬੰਧੀ ਗੁਪਤ ਜਾਣਕਾਰੀ ਕਿਸੇ ਨਾਲ ਸਾਂਝੀ ਨਾ ਕਰਨ ਅਤੇ ਸ਼ੱਕੀ ਲੈਣ-ਦੇਣ ਹੋਣ ’ਤੇ ਤੁਰੰਤ ਬੈਂਕ ਨਾਲ ਸੰਪਰਕ ਕਰਨ ਦੀ ਸਲਾਹ ਦਿੱਤੀ। ਸੈਮੀਨਾਰ ਦੌਰਾਨ ਮੰਚ ਸੰਚਾਲਨ ਦੀ ਭੂਮਿਕਾ ਪ੍ਰੋਫੈਸਰ ਹਰਮਨਦੀਪ ਸਿੰਘ ਅਤੇ ਪ੍ਰੋਫੈਸਰ ਮਨਪ੍ਰੀਤ ਕੌਰ ਨੇ ਬਾਖੂਬੀ ਨਿਭਾਈ। ਇਸ ਮੌਕੇ ਤੇ ਡਾਇਰੈਕਟਰ ਡਾ. ਸੁਖਦੇਵ ਸਿੰਘ ਅਤੇ ਪ੍ਰਿੰਸੀਪਲ ਡਾ. ਵੀਰਪਾਲ ਨੇ ਪੰਜਾਬ ਨੈਸ਼ਨਲ ਬੈਂਕ ਦੇ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸੈਮੀਨਾਰ ਵਿਦਿਆਰਥੀਆਂ ਨੂੰ ਜ਼ਿੰਮੇਵਾਰ, ਇਮਾਨਦਾਰ ਅਤੇ ਜਾਗਰੂਕ ਨਾਗਰਿਕ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਅੰਤ ਵਿਚ ਚੇਅਰਮੈਨ ਗੁਰਚਰਨ ਸਿੰਘ ਅਤੇ ਸਵਰਨ ਸਿੰਘ ਨੇ ਸਮਾਗਮ ਦੀ ਸਫ਼ਲਤਾ ਲਈ ਬੈਂਕ ਅਧਿਕਾਰੀਆਂ, ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਵੱਲੋਂ ਦਿੱਤੇ ਗਏ ਸਹਿਯੋਗ ਲਈ ਧੰਨਵਾਦ ਕੀਤਾ।