ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹਨਗੜ੍ਹ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ
ਗੁਰੂਹਰਸਹਾਏ, 29 ਅਕਤੂਬਰ (ਕਪਿਲ ਕੰਧਾਰੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹਨਗੜ੍ਹ ਵਿਖੇ ‘ਮੇਰਾ ਬਚਪਨ, ਮੇਰੇ ਹੱਕ’ ਵਿਸ਼ੇ ਤਹਿਤ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿਚ ਅਡੀਸ਼ਨਲ ਸਿਵਲ ਜੱਜ, ਗੁਰੂਹਰਸਹਾਏ, ਮਾਣਯੋਗ ਸ੍ਰੀ ਅਕਬਰ ਖ਼ਾਨ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਨੂੰ ਆਪਣੇ ਅਧਿਕਾਰਾਂ ’ਤੇ ਕਾਨੂੰਨੀ ਸੁਰੱਖਿਆ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ।
ਵ
ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਸਮੇਂ ਅਡੀਸ਼ਨਲ ਸਿਵਲ ਜੱਜ, ਗੁਰੂਹਰਸਹਾਏ, ਮਾਣਯੋਗ ਸ੍ਰੀ ਅਕਬਰ ਖ਼ਾਨ ਸਕੂਲ ਸਟਾਫ਼ ਤੇ ਹੋਰ । ਤਸਵੀਰ-ਕਪਿਲ ਕੰਧਾਰੀ
30-10-2026
ਗੁਰੂਹਰਸਹਾਏ, 29 ਅਕਤੂਬਰ (ਕਪਿਲ ਕੰਧਾਰੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹਨਗੜ੍ਹ ਵਿਖੇ ‘ਮੇਰਾ ਬਚਪਨ, ਮੇਰੇ ਹੱਕ’ ਵਿਸ਼ੇ ਤਹਿਤ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿਚ ਅਡੀਸ਼ਨਲ ਸਿਵਲ ਜੱਜ, ਗੁਰੂਹਰਸਹਾਏ, ਮਾਣਯੋਗ ਸ੍ਰੀ ਅਕਬਰ ਖ਼ਾਨ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਨੂੰ ਆਪਣੇ ਅਧਿਕਾਰਾਂ ’ਤੇ ਕਾਨੂੰਨੀ ਸੁਰੱਖਿਆ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ। ਸੈਮੀਨਾਰ ਦੌਰਾਨ ਜੱਜ ਸ੍ਰੀ ਅਕਬਰ ਖ਼ਾਨ ਨੇ ਗਰੀਬ ਅਤੇ ਲੋੜਵੰਦ ਲੋਕਾਂ, ਖ਼ਾਸ ਕਰਕੇ ਬੱਚਿਆਂ ਨੂੰ ਮਿਲਣ ਵਾਲੀ ਮੁਫ਼ਤ ਕਾਨੂੰਨੀ ਸਹਾਇਤਾ ਅਤੇ ਇਸ ਨਾਲ ਜੁੜੀਆਂ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਹੋਣਾ ਹਰੇਕ ਨਾਗਰਿਕ ਲਈ ਮਹੱਤਵਪੂਰਨ ਹੈ, ਤਾਂ ਜੋ ਲੋੜ ਪੈਣ ’ਤੇ ਉਹ ਆਪਣੇ ਹੱਕਾਂ ਦੀ ਰੱਖਿਆ ਕਰ ਸਕੇ। ਉਨ੍ਹਾਂ ਨੇ ਵਿਦਿਆਰਥੀਆਂ ਵਲੋਂ ਪੁੱਛੇ ਗਏ ਸਵਾਲਾਂ ਦੇ ਸਹਿਜ ਅਤੇ ਸਪਸ਼ਟ ਢੰਗ ਨਾਲ ਜਵਾਬ ਦਿੱਤੇ ਅਤੇ ਉਨ੍ਹਾਂ ਦੀਆਂ ਕਾਨੂੰਨੀ ਉਲਝਣਾਂ ਨੂੰ ਦੂਰ ਕਰਨ ਦਾ ਯਤਨ ਕੀਤਾ। ਇਸ ਮੌਕੇ ਜੱਜ ਸਾਹਿਬ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ, ਪੜ੍ਹਾਈ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਜੀਵਨ ਵਿਚ ਉੱਚੇ ਮੁਕਾਮ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਿੱਖਿਆ, ਅਨੁਸ਼ਾਸਨ ਅਤੇ ਚੰਗੀ ਸੋਚ ਬੱਚਿਆਂ ਦੇ ਉੱਜਵਲ ਭਵਿੱਖ ਦੀ ਨੀਂਹ ਹਨ। ਵਿਦਿਆਰਥੀਆਂ ਨੂੰ ਆਪਣੇ ਅਧਿਕਾਰਾਂ ਦੇ ਨਾਲ-ਨਾਲ ਆਪਣੇ ਫ਼ਰਜ਼ਾਂ ਪ੍ਰਤੀ ਵੀ ਜਾਗਰੂਕ ਰਹਿਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਪਹੁੰਚੇ ਪੈਨਲ ਐਡਵੋਕੇਟ ਸ੍ਰੀ ਸੁਨੀਲ ਕੰਬੋਜ ਨੇ ਵੀ ਵਿਦਿਆਰਥੀਆਂ ਨਾਲ ਵੱਖ-ਵੱਖ ਕਾਨੂੰਨੀ ਪਹਿਲੂਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਬੱਚਿਆਂ ਨੂੰ ਆਪਣੇ ਅਧਿਕਾਰਾਂ, ਕਾਨੂੰਨੀ ਸੁਰੱਖਿਆ ਅਤੇ ਲੋੜ ਪੈਣ ’ਤੇ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਦੇ ਤਰੀਕਿਆਂ ਬਾਰੇ ਜਾਣੂ ਕਰਵਾਇਆ। ਸਕੂਲ ਦੇ ਮੁਖੀ ਜਨਕ ਰਾਜ ਚੋਪੜਾ ਨੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਜਾਗਰੂਕਤਾ ਸੈਮੀਨਾਰ ਵਿਦਿਆਰਥੀਆਂ ਨੂੰ ਕਾਨੂੰਨੀ ਜਾਣਕਾਰੀ ਦੇਣ ਦੇ ਨਾਲ-ਨਾਲ ਉਨ੍ਹਾਂ ਵਿਚ ਆਪਣੇ ਹੱਕਾਂ ਅਤੇ ਫ਼ਰਜ਼ਾਂ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਵੀ ਪੈਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸਹੀ ਉਮਰ ਵਿਚ ਆਪਣੇ ਅਧਿਕਾਰਾਂ ਬਾਰੇ ਜਾਣਕਾਰੀ ਦੇਣਾ ਬਹੁਤ ਜ਼ਰੂਰੀ ਹੈ, ਤਾਂ ਜੋ ਉਹ ਜਾਗਰੂਕ ਅਤੇ ਜ਼ਿੰਮੇਵਾਰ ਨਾਗਰਿਕ ਬਣ ਸਕਣ। ਸੈਮੀਨਾਰ ਦੇ ਅੰਤ ਵਿਚ ਸਕੂਲ ਦੇ ਸਮੂਹ ਸਟਾਫ਼ ਵਲੋਂ ਜੱਜ ਸ੍ਰੀ ਅਕਬਰ ਖ਼ਾਨ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸਮੁੱਚੇ ਤੌਰ ’ਤੇ ਇਹ ਸੈਮੀਨਾਰ ਵਿਦਿਆਰਥੀਆਂ ਲਈ ਗਿਆਨਵਰਧਕ ਅਤੇ ਪ੍ਰੇਰਨਾਦਾਇਕ ਸਾਬਤ ਹੋਇਆ। ਇਸ ਉਪਰਾਲੇ ਨਾਲ ਵਿਦਿਆਰਥੀਆਂ ਨੂੰ ਬੱਚਿਆਂ ਦੇ ਅਧਿਕਾਰਾਂ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਅਹਿਮ ਜਾਣਕਾਰੀ ਪ੍ਰਾਪਤ ਹੋਈ।