ਰਾਜਾ ਕੋਟਲਾ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ
ਤਲਵੰਡੀ ਭਾਈ, 18 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਫ਼ਿਰੋਜਪੁਰ ਦਿਹਾਤੀ ਦੀ ਕੋਰ ਕਮੇਟੀ ਦਾ ਗਠਨ ਕਰਦੇ ਹੋਏ ਬਲਰਾਜ ਸਿੰਘ ਰਾਜਾ ਕੋਟਲਾ ਨੂੰ ਕੋਰ ਕਮੇਟੀ ਦਾ ਮੈਂਬਰ ਨਾਮਜ਼ਦ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਮਿਹਨਤੀ ਆਗੂ ਵਜੋਂ ਜਾਣੇ ਜਾਂਦੇ ਬਲਰਾਜ ਸਿੰਘ ਰਾਜਾ ਕੋਟਲਾ ਯੂਥ ਅਕਾਲੀ ਦਲ ਦੇ ਕੌਮੀ ਉਪ ਪ੍ਰਧਾਨ ਰਹਿਣ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਵੱਖ ਵੱਖ ਅਹੁਦਿਆਂ ’ਤੇ ਕੰਮ ਕਰ ਚੁੱਕੇ ਹਨ।
ਤਲਵੰਡੀ ਭਾਈ, 18 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਫ਼ਿਰੋਜਪੁਰ ਦਿਹਾਤੀ ਦੀ ਕੋਰ ਕਮੇਟੀ ਦਾ ਗਠਨ ਕਰਦੇ ਹੋਏ ਬਲਰਾਜ ਸਿੰਘ ਰਾਜਾ ਕੋਟਲਾ ਨੂੰ ਕੋਰ ਕਮੇਟੀ ਦਾ ਮੈਂਬਰ ਨਾਮਜ਼ਦ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਮਿਹਨਤੀ ਆਗੂ ਵਜੋਂ ਜਾਣੇ ਜਾਂਦੇ ਬਲਰਾਜ ਸਿੰਘ ਰਾਜਾ ਕੋਟਲਾ ਯੂਥ ਅਕਾਲੀ ਦਲ ਦੇ ਕੌਮੀ ਉਪ ਪ੍ਰਧਾਨ ਰਹਿਣ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਵੱਖ ਵੱਖ ਅਹੁਦਿਆਂ ’ਤੇ ਕੰਮ ਕਰ ਚੁੱਕੇ ਹਨ। ਉਨ੍ਹਾਂ ਦੀ ਕੀਤੀ ਗਈ ਇਸ ਨਿਯੁਕਤੀ ਦਾ ਇਸ ਖੇਤਰ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਵਲੋਂ ਸਵਾਗਤ ਕੀਤਾ ਗਿਆ ਹੈ। ਉਨ੍ਹਾਂ ਨੂੰ ਕੋਰ ਕਮੇਟੀ ਮੈਂਬਰ ਨਿਯੁਕਤ ਕੀਤੇ ਜਾਣ ’ਤੇ ਬਲਦੇਵ ਸਿੰਘ ਬਰਾੜ ਜ਼ਿਲ੍ਹਾ ਉਪ ਪ੍ਰਧਾਨ ਅਕਾਲੀ ਦਲ, ਜਗਦੀਪ ਸਿੰਘ ਭੋਲੂਵਾਲਾ, ਬਲਦੇਵ ਸਿੰਘ ਚੰਦੜ, ਸੁਖਵਿੰਦਰ ਸਿੰਘ ਕਾਕਾ ਬਰਾੜ ਸਾਬਕਾ ਚੇਅਰਮੈਨ, ਸਤਵਿੰਦਰ ਸਿੰਘ ਖੋਸਾ, ਸੁਖਪ੍ਰੀਤ ਸਿੰਘ ਮਾਛੀਬੁਗਰਾ, ਗਗਨਦੀਪ ਸਿੰਘ ਹਰਾਜ, ਗੁਰਸੇਵਕ ਸਿੰਘ ਝੰਜੀ, ਰਾਜਦੀਪ ਸਿੰਘ ਰਾਜੂ ਸੁਲਹਾਣੀ, ਹਰਜਿੰਦਰ ਸਿੰਘ ਖੋਸਾ, ਨੇ ਖ਼ੁਸ਼ੀ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਜਿੰਦੂ ਸਾਬਕਾ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਅਤੇ ਸਮੁੱਚੀ ਅਕਾਲੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ।