ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਜਲ ਸੇਵਕ ਇਕਬਾਲ ਸਿੰਘ ਧੰਜਲ ਦਾ ਸਨਮਾਨ
ਫ਼ਿਰੋਜ਼ਪੁਰ, 29 ਅਕਤੂਬਰ (ਸੁਖਵਿੰਦਰ ਸਿੰਘ)-ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਸੰਗਤਾਂ ਲਈ ਜਲ ਦੀ ਸੇਵਾ ਨਿਭਾਉਣ ਵਾਲੇ ਨੰਬਰਦਾਰ ਇਕਬਾਲ ਸਿੰਘ ਧੰਜਲ ਨੂੰ ਸੇਵਾ ਭਾਵਨਾ ਤੇ ਗੁਰੂ ਘਰ ਪ੍ਰਤੀ ਸਮਰਪਣ ਲਈ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਜਲ ਸੇਵਾ ਸੁਸਾਇਟੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਲੋਂ ਕੀਤਾ ਗਿਆ।
ਫ਼ਿਰੋਜ਼ਪੁਰ, 29 ਅਕਤੂਬਰ (ਸੁਖਵਿੰਦਰ ਸਿੰਘ)-ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਸੰਗਤਾਂ ਲਈ ਜਲ ਦੀ ਸੇਵਾ ਨਿਭਾਉਣ ਵਾਲੇ ਨੰਬਰਦਾਰ ਇਕਬਾਲ ਸਿੰਘ ਧੰਜਲ ਨੂੰ ਸੇਵਾ ਭਾਵਨਾ ਤੇ ਗੁਰੂ ਘਰ ਪ੍ਰਤੀ ਸਮਰਪਣ ਲਈ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਜਲ ਸੇਵਾ ਸੁਸਾਇਟੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਲੋਂ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਪ੍ਰਕਾਸ਼ ਸਿੰਘ ਦੀ ਅਗਵਾਈ ਹੇਠ ਨੰਬਰਦਾਰ ਇਕਬਾਲ ਸਿੰਘ ਧੰਜਲ ਨੂੰ ਸਿਰਪਾਓ ਦੇ ਕੇ ਸਨਮਾਨਿਤ ਕਰਦਿਆਂ ਉਨ੍ਹਾਂ ਵਲੋਂ ਗੁਰੂ ਘਰ ਵਿਖੇ ਨਿਭਾਈ ਜਾ ਰਹੀ ਸੇਵਾ ਦੀ ਸ਼ਲਾਘਾ ਕੀਤੀ ਗਈ। ਸ੍ਰੀ ਦਰਬਾਰ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਦੀ ਸੇਵਾ ਕਰਨਾ ਸਿੱਖੀ ਦੇ ਸੇਵਾ ਤੇ ਨਿਮਰਤਾ ਦੇ ਸਿਧਾਂਤਾਂ ਦੀ ਪ੍ਰਤੀਕ ਹੈ। ਇਸ ਮੌਕੇ ਧਨਵੰਤ ਸਿੰਘ ਮਠਾੜੂ, ਜਤਿੰਦਰ ਸਿੰਘ, ਰਣਜੀਤ ਸਿੰਘ ਪਨੇਸਰ, ਦਰਸ਼ਨ ਸਿੰਘ ਸਤੀਏ ਵਾਲਾ ਅਤੇ ਰਾਮ ਸਿੰਘ ਜ਼ੀਰਾ ਸਮੇਤ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ। ਸੰਗਤਾਂ ਦੀ ਸੇਵਾ ਨੂੰ ਗੁਰੂ ਸਾਹਿਬ ਦੀ ਬਖ਼ਸ਼ਿਸ਼ ਮੰਨਦਿਆਂ ਅਜਿਹੇ ਉਪਰਾਲੇ ਸਮਾਜ ਵਿਚ ਸੇਵਾ, ਨਿਮਰਤਾ ਅਤੇ ਆਪਸੀ ਸਾਂਝ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ।