29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਸਹਿਕਾਰੀ ਬੈਂਕਾਂ ਦੀਆਂ ਕਿਸਾਨ ਵਿਰੋਧੀ ਸ਼ਰਤਾਂ ਖ਼ਿਲਾਫ਼ ਆਵਾਜ਼ ਬੁਲੰਦ ਕਰੇਗਾ ਅਕਾਲੀ ਦਲ (ਪੁਨਰਸੁਰਜੀਤ)-ਪੀਰ ਮੁਹੰਮਦ

ਮੱਖੂ, 29 ਅਕਤੂਬਰ (ਵਰਿੰਦਰ ਮਨਚੰਦਾ)-ਸ਼੍ਰੋਮਣੀ ਅਕਾਲੀ ਦਲ (ਪੁਨਰਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਸਹਿਕਾਰੀ ਬੈਂਕਾਂ ਵਲੋਂ ਕਿਸਾਨਾਂ ਨੂੰ ਕਰਜ਼ੇ ਦੇਣ ਸਮੇਂ ਲਾਗੂ ਕੀਤੀਆਂ ਜਾ ਰਹੀਆਂ ਸਖ਼ਤ ਸ਼ਰਤਾਂ ਅਤੇ ਕਿਸਾਨ ਕ੍ਰੈਡਿਟ ਕਾਰਡ (ਕੇ. ਸੀ.

Ad Position 21
No active advertisement
ਕਰਨੈਲ ਸਿੰਘ ਪੀਰ ਮੁਹੰਮਦ 30-10-2026
ਮੱਖੂ, 29 ਅਕਤੂਬਰ (ਵਰਿੰਦਰ ਮਨਚੰਦਾ)-ਸ਼੍ਰੋਮਣੀ ਅਕਾਲੀ ਦਲ (ਪੁਨਰਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਸਹਿਕਾਰੀ ਬੈਂਕਾਂ ਵਲੋਂ ਕਿਸਾਨਾਂ ਨੂੰ ਕਰਜ਼ੇ ਦੇਣ ਸਮੇਂ ਲਾਗੂ ਕੀਤੀਆਂ ਜਾ ਰਹੀਆਂ ਸਖ਼ਤ ਸ਼ਰਤਾਂ ਅਤੇ ਕਿਸਾਨ ਕ੍ਰੈਡਿਟ ਕਾਰਡ (ਕੇ.ਸੀ.ਸੀ.) ਨੀਤੀ ਵਿਚ ਕੀਤੀਆਂ ਤਬਦੀਲੀਆਂ ’ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਆਰਥਿਕ ਸੰਕਟ ਨਾਲ ਜੂਝ ਰਹੇ ਹਨ ਅਤੇ ਅਜਿਹੀਆਂ ਸ਼ਰਤਾਂ ਉਨ੍ਹਾਂ ਦੀਆਂ ਮੁਸ਼ਕਲਾਂ ਹੋਰ ਵਧਾਉਣਗੀਆਂ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਨਾ ਕੀਤਾ ਗਿਆ ਤਾਂ ਉਨ੍ਹਾਂ ਦੀ ਪਾਰਟੀ ਕਿਸਾਨਾਂ ਦੇ ਹੱਕਾਂ ਲਈ ਜ਼ੋਰਦਾਰ ਆਵਾਜ਼ ਬੁਲੰਦ ਕਰੇਗੀ। ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਸਹਿਕਾਰੀ ਬੈਂਕਾਂ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਖੇਤੀਬਾੜੀ ਲਈ ਆਸਾਨ ਸ਼ਰਤਾਂ ’ਤੇ ਕਰਜ਼ਾ ਮੁਹੱਈਆ ਕਰਵਾਉਣਾ ਹੈ, ਪਰ ਨਵੇਂ ਖਾਤੇ ਖੋਲ੍ਹਣ ਅਤੇ ਕਰਜ਼ੇ ਦੀਆਂ ਸਹੂਲਤਾਂ ਪ੍ਰਾਪਤ ਕਰਨ ਸਮੇਂ ਆ ਰਹੀਆਂ ਮੁਸ਼ਕਲਾਂ ਕਾਰਨ ਕਿਸਾਨਾਂ ਨੂੰ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਉਨ੍ਹਾਂ ਅਨੁਸਾਰ ਨਵੀਆਂ ਸ਼ਰਤਾਂ ਕਾਰਨ ਕਿਸਾਨਾਂ ਲਈ ਕਰਜ਼ਾ ਪ੍ਰਾਪਤ ਕਰਨਾ ਔਖਾ ਹੋ ਗਿਆ ਹੈ, ਜਿਸ ਨਾਲ ਸਹਿਕਾਰੀ ਬੈਂਕਿੰਗ ਪ੍ਰਣਾਲੀ ਦੇ ਮੂਲ ਉਦੇਸ਼ ’ਤੇ ਵੀ ਸਵਾਲ ਖੜ੍ਹੇ ਹੋ ਰਹੇ ਹਨ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਵੱਡੇ ਕਾਰਪੋਰੇਟ ਘਰਾਨਿਆਂ ਦੇ ਕਰਜ਼ਿਆਂ ਦੇ ਮਾਮਲਿਆਂ ਵਿਚ ਵੱਖਰੀ ਪਹੁੰਚ ਅਪਣਾਈ ਜਾਂਦੀ ਹੈ ਤਾਂ ਛੋਟੇ ਕਿਸਾਨਾਂ ਨੂੰ ਵੀ ਰਾਹਤ ਦੇਣ ਲਈ ਸੁਹਿਰਦ ਨੀਤੀ ਕਿਉਂ ਨਹੀਂ ਬਣਾਈ ਜਾਂਦੀ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਕਰਜ਼ਾ ਲੈਣ ਸਮੇਂ ਆ ਰਹੀਆਂ ਮੁਸ਼ਕਲਾਂ ਤੁਰੰਤ ਦੂਰ ਕੀਤੀਆਂ ਜਾਣ, ਕੇ.ਸੀ.ਸੀ. ਨੀਤੀ ਦੀਆਂ ਸਖ਼ਤ ਸ਼ਰਤਾਂ ਦੀ ਸਮੀਖਿਆ ਕੀਤੀ ਜਾਵੇ ਅਤੇ ਕਿਸਾਨਾਂ ਦੀਆਂ ਜ਼ਮੀਨਾਂ ਦੀ ਕੁਰਕੀ ਅਤੇ ਵਾਰੰਟ ਜਾਰੀ ਕਰਨ ਦੀ ਪ੍ਰਕਿਰਿਆ ’ਤੇ ਰੋਕ ਲਗਾਈ ਜਾਵੇ।
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਦੇ ਵਿਅਕਤੀ ਦੇ ਕ੍ਰੈਡਿਟ ਕਾਰਡ ’ਚੋਂ ਸਾਈਬਰ ਠੱਗਾਂ ਨੇ ਉਡਾਏ 2.30 ਲੱਖ ਰੁਪਏ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਜਲ ਸੇਵਕ ਇਕਬਾਲ ਸਿੰਘ ਧੰਜਲ ਦਾ ਸਨਮਾਨ
Ad Position 24