01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਰਾਹੁਲ ਗਾਂਧੀ ਦੀ ਸੰਗਰੂਰ ਆਮਦ ਨਾਲ ਪੰਜਾਬ ਦੀ ਸਿਆਸਤ ’ਚ ਆਵੇਗੀ ਨਵੀਂ ਤੇਜ਼ੀ - ਜਸਵੀਰ ਸਿੰਘ ਡਿੰਪਾ

ਫ਼ਿਰੋਜ਼ਪੁਰ, 31 ਅਕਤੂਬਰ (ਸੁਖਵਿੰਦਰ ਸਿੰਘ)- ਜ਼ਿਲ੍ਹਾ ਫਿਰੋਜ਼ਪੁਰ ਲਈ ਕਾਂਗਰਸ ਪਾਰਟੀ ਦੇ ਅਬਜ਼ਰਵਰ ਤੇ ਸਾਬਕਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਗਿੱਲ ਨੇ 4 ਨਵੰਬਰ ਨੂੰ ਸੰਗਰੂਰ ਵਿਖੇ ਕਾਂਗਰਸ ਪਾਰਟੀ ਦੇ ਕੌਮੀ ਆਗੂ ਰਾਹੁਲ ਗਾਂਧੀ ਦੀ ਆਮਦ ਨੂੰ ਲੈ ਕੇ ਵਿਸ਼ੇਸ਼ ਪ੍ਰੈੱਸ ਕਾਨਫਰੰਸ ਕੀਤੀ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਮੌਜੂਦਾ ਰਾਜਨੀਤਿਕ ਤੇ ਸਮਾਜਿਕ ਹਾਲਾਤ ਬਾਰੇ ਵਿਸਥਾਰ ਨਾਲ ਗੱਲ ਕਰਦਿਆਂ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ।

Ad Position 21
No active advertisement
ਅਜੀਤ ਡੈਸਕ 01-11-2026
ਫ਼ਿਰੋਜ਼ਪੁਰ, 31 ਅਕਤੂਬਰ (ਸੁਖਵਿੰਦਰ ਸਿੰਘ)- ਜ਼ਿਲ੍ਹਾ ਫਿਰੋਜ਼ਪੁਰ ਲਈ ਕਾਂਗਰਸ ਪਾਰਟੀ ਦੇ ਅਬਜ਼ਰਵਰ ਤੇ ਸਾਬਕਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਗਿੱਲ ਨੇ 4 ਨਵੰਬਰ ਨੂੰ ਸੰਗਰੂਰ ਵਿਖੇ ਕਾਂਗਰਸ ਪਾਰਟੀ ਦੇ ਕੌਮੀ ਆਗੂ ਰਾਹੁਲ ਗਾਂਧੀ ਦੀ ਆਮਦ ਨੂੰ ਲੈ ਕੇ ਵਿਸ਼ੇਸ਼ ਪ੍ਰੈੱਸ ਕਾਨਫਰੰਸ ਕੀਤੀ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਮੌਜੂਦਾ ਰਾਜਨੀਤਿਕ ਤੇ ਸਮਾਜਿਕ ਹਾਲਾਤ ਬਾਰੇ ਵਿਸਥਾਰ ਨਾਲ ਗੱਲ ਕਰਦਿਆਂ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਜਿਸ ਦੌਰ ਵਿਚੋਂ ਲੰਘ ਰਿਹਾ ਹੈ ਉਹ ਬੇਹੱਦ ਚਿੰਤਾਜਨਕ ਹੈ। ਸੂਬੇ ਵਿਚ ਨਸ਼ਿਆਂ ਦਾ ਫੈਲਾਅ, ਭ੍ਰਿਸ਼ਟਾਚਾਰ, ਗੁੰਡਾਗਰਦੀ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਲੋਕਾਂ ਵਿਚ ਚਿੰਤਾ ਵਧ ਰਹੀ ਹੈ। ਸ. ਡਿੰਪਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਵੱਡੀਆਂ ਉਮੀਦਾਂ ਤੇ ਬਦਲਾਅ ਦੀ ਆਸ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪੀ ਸੀ ਪਰ ਅੱਜ ਲੋਕ ਸਰਕਾਰ ਤੋਂ ਆਪਣੇ ਵਾਅਦਿਆਂ ਦੇ ਜਵਾਬ ਮੰਗ ਰਹੇ ਹਨ। ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਤੇ ਜ਼ਮੀਨੀ ਪੱਧਰ ’ਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਵਿਚਕਾਰ ਵੱਡਾ ਫਰਕ ਦਿਖਾਈ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਆਸੀ ਨਾਅਰਿਆਂ ਤੇ ਇਸ਼ਤਿਹਾਰਾਂ ਨਾਲ ਸੂਬੇ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਹੋ ਸਕਦਾ। ਲੋਕਾਂ ਨੂੰ ਰੁਜ਼ਗਾਰ, ਸੁਰੱਖਿਆ, ਨਸ਼ਿਆਂ ਤੋਂ ਮੁਕਤੀ ਅਤੇ ਬਿਹਤਰ ਪ੍ਰਸ਼ਾਸਨ ਦੀ ਲੋੜ ਹੈ। ਉਨ੍ਹਾਂ ਨਸ਼ਿਆਂ ਦੇ ਮੁੱਦੇ ’ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਦਾ ਭਵਿੱਖ ਸਭ ਤੋਂ ਵੱਡੀ ਤਰਜੀਹ ਹੋਣਾ ਚਾਹੀਦਾ ਹੈ। ਨਸ਼ਿਆਂ ਦੀ ਸਮੱਸਿਆ ਸਿਰਫ਼ ਕਿਸੇ ਇਕ ਪਰਿਵਾਰ ਜਾਂ ਪਿੰਡ ਦੀ ਸਮੱਸਿਆ ਨਹੀਂ ਰਹੀ ਸਗੋਂ ਇਹ ਸਮੁੱਚੇ ਸਮਾਜ ਲਈ ਗੰਭੀਰ ਚੁਣੌਤੀ ਬਣ ਚੁੱਕੀ ਹੈ। ਉਨ੍ਹਾਂ ਅਨੁਸਾਰ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਨਸ਼ਾ ਤਸਕਰੀ ਦੇ ਨੈੱਟਵਰਕ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾਵੇ ਅਤੇ ਨਸ਼ੇ ਦੀ ਲਪੇਟ ਵਿਚ ਆਏ ਨੌਜਵਾਨਾਂ ਦੇ ਇਲਾਜ ਅਤੇ ਮੁੜ ਵਸੇਬੇ ਲਈ ਠੋਸ ਪ੍ਰਬੰਧ ਕੀਤੇ ਜਾਣ। ਸਾਬਕਾ ਸੰਸਦ ਮੈਂਬਰ ਨੇ ਕਿਹਾ ਕਿ ਅਮਨ-ਕਾਨੂੰਨ ਦੀ ਸਥਿਤੀ ਕਿਸੇ ਵੀ ਸੂਬੇ ਦੀ ਤਰੱਕੀ ਦਾ ਮੁੱਖ ਆਧਾਰ ਹੁੰਦੀ ਹੈ। ਜੇਕਰ ਆਮ ਨਾਗਰਿਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਾ ਕਰੇ ਤਾਂ ਵਿਕਾਸ ਅਤੇ ਖੁਸ਼ਹਾਲੀ ਦੀਆਂ ਗੱਲਾਂ ਦਾ ਕੋਈ ਅਰਥ ਨਹੀਂ ਰਹਿ ਜਾਂਦਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਰਾਜਨੀਤੀ ਵਿਚ ਸਿਰਫ਼ ਸੱਤਾ ਹਾਸਲ ਕਰਨ ਲਈ ਵੱਡੇ-ਵੱਡੇ ਦਾਅਵੇ ਕਰਨਾ ਕਾਫ਼ੀ ਨਹੀਂ ਹੈ। ਲੋਕਾਂ ਨੂੰ ਇਹ ਜਾਣਨ ਦਾ ਹੱਕ ਹੈ ਕਿ ਚੋਣਾਂ ਦੌਰਾਨ ਕੀਤੇ (ਬਾਕੀ ਸਫ਼ਾ 6 ’ ਤੇ)
Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ, ਐੱਸ.ਐੱਸ.ਪੀ. ਤੇ ਮੁੱਖ ਖੇਤੀਬਾੜੀ ਅਫ਼ਸਰ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਅਗਲੀ ਖ਼ਬਰ ਕਿਸਾਨਾਂ ਨੇ ਖ਼ਰੀਦ ਦਾ ਟੀਚਾ 50 ਹਜ਼ਾਰ ਗੱਟੇ ਕਰਨ ਦੀ ਕੀਤੀ ਮੰਗ
Ad Position 24