01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ, ਐੱਸ.ਐੱਸ.ਪੀ. ਤੇ ਮੁੱਖ ਖੇਤੀਬਾੜੀ ਅਫ਼ਸਰ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ

ਗੁਰੂਹਰਸਹਾਏ , 31 ਅਕਤੂਬਰ (ਕਪਿਲ ਕੰਧਾਰੀ)-ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਤੇ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਪ੍ਰੇਰਿਤ/ਜਾਗਰੂਕ ਕਰਨ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ, ਸੀਨੀਅਰ ਪੁਲਿਸ ਕਪਤਾਨ ਸ. ਭੁਪਿੰਦਰ ਸਿੰਘ ਸਿੱਧੂ ਤੇ ਮੁੱਖ ਖੇਤੀਬਾੜੀ ਅਫ਼ਸਰ ਡਾ.

Ad Position 21
No active advertisement
ਅਜੀਤ ਡੈਸਕ 01-11-2026
ਗੁਰੂਹਰਸਹਾਏ , 31 ਅਕਤੂਬਰ (ਕਪਿਲ ਕੰਧਾਰੀ)-ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਤੇ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਪ੍ਰੇਰਿਤ/ਜਾਗਰੂਕ ਕਰਨ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ, ਸੀਨੀਅਰ ਪੁਲਿਸ ਕਪਤਾਨ ਸ.ਭੁਪਿੰਦਰ ਸਿੰਘ ਸਿੱਧੂ ਤੇ ਮੁੱਖ ਖੇਤੀਬਾੜੀ ਅਫ਼ਸਰ ਡਾ.ਬਲਵਿੰਦਰ ਸਿੰਘ ਵਲੋਂ ਪਿੰਡ ਚੱਕ ਸੋਮੀਆਂ, ਕੋਹਰ ਸਿੰਘ ਵਾਲਾ, ਚੱਕ ਜਮੀਤ ਸਿੰਘ ਵਾਲਾ ਤੇ ਚੁੱਗਾ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿਚ ਹੀ ਵਾਹ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਤੇ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਪਿੰਡ ਚੁੱਗਾ ਦੇ ਅਗਾਂਹਵਧੂ ਕਿਸਾਨ ਸਤਵਿੰਦਰ ਸਿੰਘ ਬਰਾੜ ਤੇ ਹਰਮਨਜੀਤ ਸਿੰਘ ਬਰਾੜ ਨੇ ਅਧਿਕਾਰੀਆਂ ਨਾਲ ਗੱਲਬਾਤ ਮੌਕੇ ਦੱਸਿਆ ਕਿ ਉਨ੍ਹਾਂ ਵਲੋਂ ਆਪਣੇ ਖੇਤਾਂ ’ਚ ਮਲਚਰ ਤੇ ਪਰਾਲੀ ਦੀ ਮਦਦ ਨਾਲ ਲਗਭਗ 65 ਏਕੜ ਰਕਬੇ ਵਿਚ ਕਣਕ ਦੀ ਬਿਜਾਈ ਕੀਤੀ ਗਈ ਹੈ। ਇਨ੍ਹਾਂ ਕਿਸਾਨਾਂ ਵਲੋਂ ਅਪਣਾਈ ਜਾ ਰਹੀ ਇਸ ਤਕਨੀਕ ਨਾਲ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਦੇ ਨਾਲ-ਨਾਲ ਖੇਤੀ ਲਾਗਤਾਂ ਘਟਾਉਣ, ਮਿੱਟੀ ਦੀ ਸਿਹਤ ’ਚ ਸੁਧਾਰ ਕਰਨ ਤੇ ਖਾਦਾਂ ਦੀ ਖਪਤ ਘਟਾਉਣ ਦੀਆਂ ਸੰਭਾਵਨਾਵਾਂ ਹਨ। ਡਿਪਟੀ ਕਮਿਸ਼ਨਰ ਨੇ ਇਨ੍ਹਾਂ ਅਗਾਂਹਵਧੂ ਕਿਸਾਨਾਂ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਇਹ ਉਪਰਾਲਾ ਹੋਰਨਾਂ ਕਿਸਾਨਾਂ ਲਈ ਵੀ ਪ੍ਰੇਰਨਾਦਾਇਕ ਹੈ। ਉਨ੍ਹਾਂ ਜ਼ਿਲ੍ਹੇ ਦੇ ਹੋਰਨਾਂ ਕਿਸਾਨਾਂ ਨੂੰ ਵੀ ਇਨ੍ਹਾਂ ਤੋਂ ਪ੍ਰੇਰਨਾ ਲੈ ਕੇ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਦੀ ਅਪੀਲ ਕੀਤੀ। ਇਸੇ ਤਰ੍ਹਾਂ ਪਿੰਡ ਚੱਕ ਸੋਮੀਆਂ ਵਿਖੇ ਕਿਸਾਨ ਗੁਰਵਿੰਦਰ ਸਿੰਘ, ਟੇਕ ਸਿੰਘ, ਝਰਮਲ ਸਿੰਘ ਤੇ ਸੁਖਦਰਸ਼ਨ ਸਿੰਘ ਨਾਲ ਵੀ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਗਰੂਕ ਕੀਤਾ ਗਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਪਿੰਡ ਚੱਕ ਸੋਮੀਆਂ ਵਿਖੇ ਡੰਪ ਮਾਲਕ ਕੁਲਦੀਪ ਸਿੰਘ ਭਾਰਵਾ ਦੇ ਡੰਪ ਦਾ ਵੀ ਦੌਰਾ ਕੀਤਾ ਗਿਆ। ਇਸ ਡੰਪ ’ਤੇ ਹੁਣ ਤੱਕ ਲਗਭਗ 1,350 ਮੀਟ੍ਰਿਕ ਟਨ ਪਰਾਲੀ ਸਟੋਰ ਕੀਤੀ ਜਾ ਚੁੱਕੀ ਹੈ। ਇਹ ਉਪਰਾਲਾ ਪਰਾਲੀ ਦੀ ਇਕੱਠ, ਸਟੋਰੇਜ ਤੇ ਇਸ ਦੀ ਸੁਚੱਜੀ ਵਰਤੋਂ ਨੂੰ ਉਤਸ਼ਾਹਿਤ ਕਰਨ ਵਿਚ ਅਹਿਮ ਭੂਮਿਕਾ ਨਿਭਾ ਸਕਦਾ ਹੈ। (ਬਾਕੀ ਸਫ਼ਾ 6 ’ਤੇ)
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਵਿਖੇ ‘ਤ੍ਰਿਤੀਆ ਸੋਪਾਨ’ ਸਿਖਲਾਈ ਕੈਂਪ ਸਮਾਪਤ ਅਗਲੀ ਖ਼ਬਰ ਰਾਹੁਲ ਗਾਂਧੀ ਦੀ ਸੰਗਰੂਰ ਆਮਦ ਨਾਲ ਪੰਜਾਬ ਦੀ ਸਿਆਸਤ ’ਚ ਆਵੇਗੀ ਨਵੀਂ ਤੇਜ਼ੀ - ਜਸਵੀਰ ਸਿੰਘ ਡਿੰਪਾ
Ad Position 24