01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਆਤਮ ਵੱਲਭ ਪਬਲਿਕ ਸਕੂਲ ਫ਼ਾਜ਼ਿਲਕਾ ਵਿਖੇ ‘ਵੀਰ ਗਾਥਾ 6.0’ ਪ੍ਰੋਜੈਕਟ ਸ਼ੁਰੂ

ਫ਼ਾਜ਼ਿਲਕਾ, 31 ਅਕਤੂਬਰ (ਦਵਿੰਦਰ ਪਾਲ ਸਿੰਘ)-ਆਤਮ ਵੱਲਭ ਪਬਲਿਕ ਸਕੂਲ ਫ਼ਾਜ਼ਿਲਕਾ ਵਿਖੇ ਸੀ. ਬੀ.

Ad Position 21
No active advertisement
ਅਜੀਤ ਡੈਸਕ 01-11-2026
ਫ਼ਾਜ਼ਿਲਕਾ, 31 ਅਕਤੂਬਰ (ਦਵਿੰਦਰ ਪਾਲ ਸਿੰਘ)-ਆਤਮ ਵੱਲਭ ਪਬਲਿਕ ਸਕੂਲ ਫ਼ਾਜ਼ਿਲਕਾ ਵਿਖੇ ਸੀ.ਬੀ.ਐੱਸ.ਈ. ਵਲੋਂ ਚਲਾਏ ਜਾ ਰਹੇ ‘ਪ੍ਰੋਜੈਕਟ ਵੀਰ ਗਾਥਾ 6.0 (ਸੈਸ਼ਨ 2026–27)’ ਅਧੀਨ ਵਿਦਿਆਰਥੀਆਂ ਨੂੰ ਦੇਸ਼ ਦੇ ਵੀਰ ਸੈਨਿਕਾਂ, ਪਰਮਵੀਰ ਚੱਕਰ ਜੇਤੂਆਂ ਤੇ ਹੋਰ ਵੀਰਤਾ ਪੁਰਸਕਾਰ ਪ੍ਰਾਪਤ ਮਹਾਨ ਨਾਇਕਾਂ ਦੇ ਅਦੁੱਤੀ ਸਾਹਸ, ਸ਼ੌਰਿਆ ਤੇ ਬਲੀਦਾਨ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸ ਪ੍ਰੋਜੈਕਟ ਦਾ ਮੁੱਖ ਮਕਸਦ ਵਿਦਿਆਰਥੀਆਂ ਵਿਚ ਦੇਸ਼ ਭਗਤੀ, ਰਾਸ਼ਟਰ ਪ੍ਰੇਮ, ਹਿੰਮਤ, ਡਿਊਟੀ ਪ੍ਰਤੀ ਸਮਰਪਣ ਤੇ ਦੇਸ਼ ਪ੍ਰਤੀ ਸਤਿਕਾਰ ਦੀ ਭਾਵਨਾ ਪੈਦਾ ਕਰਨਾ ਹੈ। ਸਕੂਲ ਵਲੋਂ ਇੰਚਾਰਜ ਅਧਿਆਪਕਾਂ ਨੂੰ ਵਿਦਿਆਰਥੀਆਂ ਨੂੰ ਇਸ ਪ੍ਰੋਜੈਕਟ ਵਿਚ ਉਤਸ਼ਾਹਪੂਰਵਕ ਭਾਗ ਲੈਣ ਲਈ ਪ੍ਰੇਰਿਤ ਕਰਨ ਤੇ ਨਿਰਧਾਰਿਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਨ੍ਹਾਂ ਦਾ ਮਾਰਗਦਰਸ਼ਨ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਗਤੀਵਿਧੀ ਨੂੰ 30 ਅਕਤੂਬਰ 2026 ਤੱਕ ਲਾਜ਼ਮੀ ਤੌਰ ’ਤੇ ਮੁਕੰਮਲ ਕਰਨ ਦਾ ਟੀਚਾ ਮਿਥਿਆ ਗਿਆ ਹੈ। ਸਕੂਲ ਦੇ ਚੇਅਰਮੈਨ ਰਮਨ ਕੁਮਾਰ ਵਾਟਸ, ਪ੍ਰਿੰਸੀਪਲ ਸ੍ਰੀਮਤੀ ਸੰਗੀਤਾ ਤਿੰਨਾ, ਡਾਇਰੈਕਟਰ ਦੀਪਕ ਕੁਮਾਰ ਸ਼ਰਮਾ, ਵਾਈਸ ਪ੍ਰਿੰਸੀਪਲ ਸ੍ਰੀਮਤੀ ਸੀਮਾ ਧੀਂਗੜਾ ਤੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਰਿੰਦਰ ਸਚਦੇਵਾ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਵੀਰਾਂ ਦੀਆਂ ਗਾਥਾਵਾਂ ਕੇਵਲ ਇਤਿਹਾਸ ਦੇ ਪੰਨਿਆਂ ਤੱਕ ਸੀਮਤ ਨਹੀਂ ਹੁੰਦੀਆਂ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਦਾ ਅਨਮੋਲ ਸਰੋਤ ਹੁੰਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਖੰਡਾ ਚੌਕ ਟਰੱਸਟ ਨੇ ਧਾਰਮਿਕ ਸਥਾਨਾਂ ਨੂੰ ਰਾਜਨੀਤੀ ਤੋਂ ਦੂਰ ਰੱਖਣ ਦੀ ਕੀਤੀ ਅਪੀਲ ਅਗਲੀ ਖ਼ਬਰ ਅਧਿਆਪਕਾਂ ਦੀਆਂ ਲਟਕਦੀਆਂ ਮੰਗਾਂ ਦੇ ਹੱਲ ਲਈ ਡੀ.ਟੀ.ਐੱਫ. ਅਤੇ 6635 ਈ.ਟੀ.ਟੀ. ਯੂਨੀਅਨ ਨੇ ਡੀ.ਈ.ਓ. ਨੂੰ ਸੌਂਪਿਆ ਮੰਗ...
Ad Position 24